ਪੰਜਾਬੀ ਖਿਡਾਰੀ ਦੇਸ਼ ਵਿਚ ਹੀ ਨਹੀਂ ਸਗੋਂ ਵਿਦੇਸ਼ਾਂ ਵਿਚ ਵੀ ਵੱਡੀਆਂ ਮੱਲਾਂ ਮਾਰ ਰਹੇ ਹਨ। ਉਹ ਆਪਣੀ ਮਿਹਨਤ ਤੇ ਲਗਨ ਸਦਕਾ ਵੱਡੀਆਂ ਉਪਲਬਧੀਆਂ ਹਾਸਲ ਕਰ ਰਹੇ ਹਨ। ਅਜਿਹੀ ਹੀ ਖਾਸ ਉਪਲਬਧੀ ਪੰਜਾਬੀ ਖਿਡਾਰਣਾਂ ਪ੍ਰਨੀਤ ਕੌਰ ਤੇ ਸਿਮਰਜੀਤ ਕੌਰ ਨੇ ਹਾਸਲ ਕੀਤੀ ਹੈ।
ਪੰਜਾਬ ਦੀਆਂ ਦੋ ਤੀਰਅੰਦਾਜ਼ ਖਿਡਾਰਣਾਂ ਸਿਮਰਨਜੀਤ ਕੌਰ ਤੇ ਪ੍ਰਨੀਤ ਕੌਰ ਬਗਦਾਦ (ਇਰਾਕ) ਵਿਖੇ ਚੱਲ ਰਹੇ ਤੀਰਅੰਦਾਜ਼ੀ ਦੇ ਏਸ਼ੀਆ ਕੱਪ ਵਿੱਚ 5 ਤਮਗੇ ਹਾਸਲ ਕੀਤੇ ਹਨ। ਉਨ੍ਹਾਂ ਨੇ 3 ਸੋਨੇ ਦੇ ਤੇ 2 ਚਾਂਦੀ ਤੇ ਤਮਗੇ ਹਾਸਲ ਕੀਤੇ। ਅਬੋਹਰ ਦੀ ਸਿਮਰਨਜੀਤ ਕੌਰ ਨੇ ਰਿਕਰਵ ਦੇ ਮਿਕਸ ਟੀਮ ਅਤੇ ਮਹਿਲਾ ਟੀਮ ਵਿੱਚ ਦੋ ਸੋਨ ਤਮਗ਼ੇ ਅਤੇ ਵਿਅਕਤੀਗਤ ਵਰਗ ਵਿੱਚ ਇਕ ਚਾਂਦੀ ਦਾ ਤਮਗ਼ਾ ਜਿੱਤਿਆ। ਇਸੇ ਤਰ੍ਹਾਂ ਮਾਨਸਾ ਦੀ ਪ੍ਰਨੀਤ ਕੌਰ ਨੇ ਕੰਪਾਊਂਡ ਦੇ ਵਿਅਕਤੀਗਤ ਵਰਗ ਵਿੱਚ ਸੋਨੇ ਅਤੇ ਟੀਮ ਵਰਗ ਵਿੱਚ ਚਾਂਦੀ ਦਾ ਤਮਗ਼ਾ ਜਿੱਤਿਆ। ਉਨ੍ਹਾਂ ਦੀ ਇਸ ਉਪਲਬਧੀ ‘ਤੇ ਖੇਡ ਮੰਤਰੀ ਮੀਤ ਹੇਅਰ ਨੇ ਉਨ੍ਹਾਂ ਨੂੰ ਵਧਾਈ ਗਈ।
ਵੀਡੀਓ ਲਈ ਕਲਿੱਕ ਕਰੋ –