ਪੰਜਾਬ ਦੇ ਕੈਬਨਿਟ ਮੰਤਰੀ ਤੇ ਵਿਧਾਇਕਾਂ ਵੱਲੋਂ ਅਹਿਮ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਲਾਭ ਸਿੰਘ ਤੇ ਦਲਿਤ ਆਗੂਆਂ ਬਾਰੇ ਗਲਤ ਬਿਆਨਬਾਜ਼ੀ ਕੀਤੀ ਸੀ। ਇਸ ਲਈ ਮੇਰੀ ਕਾਂਗਰਸ ਪ੍ਰਧਾਨ ਤੋਂ ਅਪੀਲ ਹੈ ਕਿ ਪ੍ਰਤਾਪ ਸਿੰਘ ਬਾਜਵਾ ਨੂੰ ਤੁਰੰਤ ਪਾਰਟੀ ਵਿਚੋਂ ਬਾਹਰ ਕੱਢਿਆ ਜਾਵੇ।
ਉਨ੍ਹਾਂ ਕਿਹਾ ਕਿ ਜੇਕਰ ਪ੍ਰਤਾਪ ਸਿੰਘ ਬਾਜਵਾ ਇਕ ਹਫਤੇ ਦੇ ਅੰਦਰ ‘ਆਪ’ ਦੇ ਵਿਧਾਇਕ ਲਾਭ ਸਿੰਘ ਤੋਂ ਮਾਫੀ ਨਹੀਂ ਮੰਗਦੇ ਤਾਂ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ। ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਵੱਲੋਂ ਦਿੱਤੇ ਬਿਆਨ ਦੀ ਅਸੀਂ ਨਿੰਦਾ ਕਰਦੇ ਹਾਂ। ਇਸ ਦੌਰਾਨ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦਾ ਇਕ ਵੀਡੀਓ ਵੀ ਦਿਖਾਇਆ ਗਿਆ ਜਿਸ ਵਿਚ ਉਨ੍ਹਾਂ ਨੇ ਵਿਧਾਇਕ ਲਾਭ ਸਿੰਘ ਬਾਰੇ ਗਲਤ ਬਿਆਨਬਾਜ਼ੀ ਕੀਤੀ ਸੀ।
ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਦਾ ਗਰੀਬਾਂ ਤੇ ਦਲਿਤਾਂ ਪ੍ਰਤੀ ਅਜਿਹਾ ਬਿਆਨ ਉਨ੍ਹਾਂ ਦੀ ਨਫਰਤ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਬਾਜਵਾ ਦਲਿਤ ਸਮਾਜ ਤੋਂ ਮਾਫੀ ਮੰਗੇ। ਚੀਮਾ ਨੇ ਕਿਹਾ ਕਿ ਡਾ. ਭੀਮ ਰਾਓ ਅੰਬੇਜਕਰ ਜੀ ਵੱਲੋਂ ਬਣਾਏ ਗਏ ਸੰਵਿਧਾਨ ਮੁਤਾਬਕ ਉਨ੍ਹਾਂ ਨੂੰ ਸਜ਼ਾ ਮਿਲੇਗੀ। ਇਕ ਹਫਤੇ ਦੇ ਅੰਦਰ ਸਖਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਮੁਕਤਸਰ ‘ਚ ਕਾਂਗਰਸ ਨੂੰ ਵੱਡਾ ਝਟਕਾ! 9 ਕੌਂਸਲਰਾਂ ਨੇ ਦਿੱਤਾ ਪਾਰਟੀ ਤੋਂ ਅਸਤੀਫਾ, ਦੱਸੀ ਇਹ ਵਜ੍ਹਾ
ਦੱਸ ਦੇਈਏ ਕਿ ‘ਆਪ’ ਪਾਰਟੀ ਦਾ ਦੋਸ਼ ਹੈ ਕਿ ਜਲੰਧਰ ‘ਚ ਪੰਜਾਬ ਦੀਆਂ ਵਿਰੋਧੀ ਪਾਰਟੀਆਂ ਦੀ ਕਾਨਫਰੰਸ ‘ਚ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਸੀ ਕਿ ਮੋਬਾਇਲ ਰਿਪੇਅਰ ਕਰਨ ਵਾਲੇ ਕੌਣ ਹਨ, ਜੋ ਵਿਧਾਨ ਸਭਾ ਦੇ ਸਾਹਮਣੇ ਆ ਕੇ ਬੈਠ ਗਏ ਹਨ। ਵਿਧਾਇਕ ਲਾਭ ਸਿੰਘ ਉਗੋਕੇ ਦਾ ਬਿਆਨ ਵੀ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਬਾਜਵਾ ਨੇ ਮੈਨੂੰ ਨਹੀਂ ਸਗੋਂ 10 ਨਹੁੰਆਂ ਦੇ ਸਾਰੇ ਕਿਰਤੀਆਂ ਨੂੰ ਮਾੜਾ ਕਿਹਾ ਹੈ।
ਵੀਡੀਓ ਲਈ ਕਲਿੱਕ ਕਰੋ -: