ਪਟਿਆਲਾ ਦੇ ਨਾਭਾ ਵਿਖੇ ਅੱਜ ਇਕ ਦਰਦਨਾਕ ਹਾਦਸਾ ਵਾਪਰ ਗਿਆ। ਇਥੇ ਰਾਤ ਦੇ ਹਨ੍ਹੇਰੇ ਵਿਚ ਮਕਾਨ ਦੀ ਛੱਤ ਡਿਗਣ ਨਾਲ ਗਰਭਵਤੀ ਔਰਤ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਚੰਡੀਗੜ੍ਹ ‘ਚ ਘਟਦੇ ਕੋਰੋਨਾ ਕੇਸਾਂ ਦਰਮਿਆਨ ਵਪਾਰੀਆਂ ਨੂੰ ਮਿਲੀ ਰਾਹਤ, ਦੁਕਾਨਾਂ ਖੋਲ੍ਹਣ ਦੇ ਸਮੇਂ ‘ਚ ਹੋਈ ਤਬਦੀਲੀ
ਮ੍ਰਿਤਕਾ ਦੀ ਪਛਾਣ ਫੁਲੀਆ ਬੇਗਮ (22 ਸਾਲ) ਪਤਨੀ ਇਬਰਾਹਿਮ ਖ਼ਾਨ ਵਜੋਂ ਹੋਈ ਹੈ। ਫੁਲੀਆ ਬੇਗ਼ਮ ਦਾ ਤਿੰਨ ਸਾਲ ਪਹਿਲਾਂ ਵਿਆਹ ਹੋਇਆ ਸੀ ਤੇ ਉਹ ਦੋ ਮਹੀਨੇ ਤੋਂ ਗਰਭਵਤੀ ਸੀ। ਇਹ ਹਾਦਸਾ ਲਗਭਗ ਸਵੇਰੇ 5 ਵਜੇ ਵਾਪਰਿਆ। ਜਾਣਕਾਰੀ ਦਿੰਦਿਆਂ ਮ੍ਰਿਤਕਾ ਦੇ ਪਤੀ ਨੇ ਦੱਸਿਆ ਕਿ ਅੱਜ ਸਵੇਰੇ ਉਹ ਸੁੱਤੇ ਪਏ ਸਨ ਕਿ ਅਚਾਨਕ ਮਕਾਨ ਦੀ ਛੱਤ ਡਿੱਗ ਗਈ। ਆਵਾਜ਼ ਸੁਣ ਕੇ ਗੁਆਂਢੀਆਂ ਨੇ ਉਨ੍ਹਾਂ ਨੂੰ ਮਲਬੇ ਹੇਠੋਂ ਕੱਢਿਆ ਪਰ ਜਦੋਂ ਤੱਕ ਮਹਿਲਾ ਨੂੰ ਕੱਢਿਆ ਗਿਆ ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ।
ਪਿੰਡ ਦੇ ਸਰਪੰਚ ਜਗਰੂਪ ਸਿੰਘ ਅਤੇ ਹੋਰ ਪਿੰਡ ਵਾਸੀਆਂ ਨੇ ਦੱਸਿਆ ਕਿ ਇਹ ਬਹੁਤ ਹੀ ਗ਼ਰੀਬ ਪਰਿਵਾਰ ਹੈ ਤੇ ਪ੍ਰਸ਼ਾਸਨ ਤੋਂ ਪਰਿਵਾਰ ਦੀ ਮਦਦ ਲਈ ਵੀ ਗੁਹਾਰ ਲਗਾਈ ਗਈ। ਉਨ੍ਹਾਂ ਕਿਹਾ ਕਿ ਪਿੰਡ ਵਾਲਿਆਂ ਨੇ ਕਈ ਵਾਰ ਕੱਚੇ ਘਰਾਂ ਨੂੰ ਪੱਕੇ ਕਰਵਾਉਣ ਲਈ ਅਰਜ਼ੀਆਂ ਦਿੱਤੀਆਂ ਸਨ ਪਰ ਪਿੰਡ ਵਿਚ ਕੋਈ ਵੀ ਕੱਚਾ ਘਰ ਪੱਕਾ ਨਹੀਂ ਹੋਇਆ। ਸਰਪੰਚ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦੇ ਬਹੁਤ ਸਾਰੇ ਘਰ ਅਜੇ ਵੀ ਕੱਚੇ ਹਨ ਪਰ ਕੋਈ ਕਾਰਵਾਈ ਨਹੀਂ ਹੋਈ, ਜਿਸ ਦਾ ਖਮਿਆਜ਼ਾ ਅੱਜ ਇੱਕ ਗਰੀਬ ਪਰਿਵਾਰ ਨੂੰ ਜਾਨ ਗੁਆ ਕੇ ਭੁਗਤਣਾ ਪੈ ਰਿਹਾ ਹੈ।
ਇਹ ਵੀ ਪੜ੍ਹੋ : ਜੰਮੂ-ਕਸ਼ਮੀਰ ‘ਚੋਂ ਅਗਵਾ ਹੋਈ ਮਨਮੀਤ ਕੌਰ ਪਰਤੀ ਘਰ, ਸਿੱਖ ਨੌਜਵਾਨ ਨਾਲ ਹੋਇਆ ਆਨੰਦ ਕਾਰਜ