ਪੰਜਾਬ ਸਰਕਾਰ ਨੇ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਬਦਲ ਕੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ ਰੱਖ ਕੇ ਨੌਜਵਾਨ ਪੀੜ੍ਹੀ ਨੂੰ ਪੰਜਾਬ ਦੀ ਵਿਰਾਸਤ ਨਾਲ ਜੋੜਨ ਦੀ ਕੋਸ਼ਿਸ਼ ਕੀਤੀ ਸੀ। 28 ਸਤੰਬਰ, 2022 ਨੂੰ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਬਦਲ ਕੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ, ਚੰਡੀਗੜ੍ਹ ਰੱਖਿਆ ਗਿਆ ਸੀ।
ਇਸ ਨਵੇਂ ਨਾਂ ਦੀ ਪਹਿਲੀ ਵਰ੍ਹੇਗੰਢ ਤੋਂ ਪਹਿਲਾਂ ਸਰਕਾਰ ਨੇ ਹੁਣ ਇੱਥੇ ਨੌਜਵਾਨਾਂ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੀਵਨ ਬਾਰੇ ਜਾਣੂ ਕਰਵਾਉਣ ਦੀ ਯੋਜਨਾ ਬਣਾਈ ਹੈ। ਇਸ ਦੇ ਲਈ 6.52 ਕਰੋੜ ਰੁਪਏ ਖਰਚਣ ਦੀ ਯੋਜਨਾ ਹੈ। ਸਰਕਾਰ ਉੱਥੇ ਨਿਸ਼ਾਨ-ਏ-ਇਨਕਲਾਬ ਪਲਾਜ਼ਾ ਬਣਾਉਣ ਜਾ ਰਹੀ ਹੈ।
ਇਸ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਵਧੀਆ ਦਿੱਖ ਦੇਣ ਲਈ ਸਰਕਾਰ ਨੇ ਇੱਥੇ ਕਈ ਚੰਗੀਆਂ ਸਹੂਲਤਾਂ ਦੇਣ ਲਈ ਏਅਰਪੋਰਟ ਰੋਡ ‘ਤੇ ਵੀ ਕਾਫੀ ਪੈਸਾ ਖਰਚ ਕੀਤਾ ਹੈ। ਇਸ ਸੜਕ ‘ਤੇ ਸਰਕਾਰ ਵੱਲੋਂ ਲਗਾਏ ਗਏ ਪੌਦਿਆਂ ਅਤੇ ਚੌੜੀ ਸੜਕ ਵੇਖ ਤਾਂ ਇੱਕ ਵਾਰ ਲੱਗਦਾ ਹੈ ਕਿ ਲੋਕ ਵਿਦੇਸ਼ ਵਿੱਚ ਆ ਗਏ ਹਨ।
ਇਸ ਦੇ ਨਾਲ ਹੀ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਖੁਦ ਪੰਜਾਬ ਦੀ ਵਿਰਾਸਤ ਨਾਲ ਜੁੜੇ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਪੰਜਾਬ ਦੀ ਵਿਰਾਸਤੀ ਦਿੱਖ ਦੇਣ ਲਈ ਦਿਲਚਸਪੀ ਦਿਖਾਈ ਹੈ। ਉਨ੍ਹਾਂ ਵਿਭਾਗ ਨੂੰ ਇੱਥੇ ਨਿਸ਼ਾਨ-ਏ-ਇਨਕਲਾਬ ਪਲਾਜ਼ਾ ਬਣਾਉਣ ਲਈ ਕਿਹਾ ਹੈ। ਰਾਜਪਾਲ ਦੇ ਨਿਰਦੇਸ਼ਾਂ ‘ਤੇ ਚੱਲਦਿਆਂ ਲੋਕ ਨਿਰਮਾਣ ਵਿਭਾਗ ਨੇ ਉਥੇ ਪਲਾਜ਼ਾ ਬਣਾਉਣ ਦੇ ਨਾਲ-ਨਾਲ ਬੁੱਤ ਬਣਾਉਣ ਦੀ ਯੋਜਨਾ ਬਣਾਈ ਹੈ।
ਇਹ ਵੀ ਪੜ੍ਹੋ : ਪੰਜਾਬ ਨੂੰ ਜਲਦ ਹੀ ਮਿਲਣਗੇ 7 ਨਵੇਂ IAS ਅਫ਼ਸਰ, UPSC ਨੇ ਮਾਨ ਸਰਕਾਰ ਤੋਂ ਮੰਗਿਆ ਪੈਨਲ
ਵਿਭਾਗੀ ਸੂਤਰਾਂ ਮੁਤਾਬਕ ਇਸ ਕੰਮ ਲਈ ਵਿਭਾਗੀ ਟੈਂਡਰ ਜਲਦੀ ਹੀ ਜਾਰੀ ਕੀਤੇ ਜਾਣਗੇ। ਟੈਂਡਰ ਜਾਰੀ ਹੋਣ ਤੋਂ ਬਾਅਦ ਠੇਕੇਦਾਰ ਨੂੰ ਛੇ ਮਹੀਨਿਆਂ ਵਿੱਚ ਸਾਰਾ ਕੰਮ ਪੂਰਾ ਕਰਨਾ ਹੋਵੇਗਾ। ਇਸ ਤੋਂ ਬਾਅਦ ਉਥੇ ਜਾ ਕੇ ਲੋਕ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੀਵਨ ਬਾਰੇ ਜਾਣ ਸਕਣਗੇ।
ਨਿਸ਼ਾਨ-ਏ-ਇਨਕਲਾਬ ਪਲਾਜ਼ਾ ਦੇ ਨਿਰਮਾਣ ਤੋਂ ਬਾਅਦ ਇੱਥੋਂ ਆਉਣ-ਜਾਣ ਵਾਲੇ ਲੋਕਾਂ ਨੂੰ ਪੰਜਾਬ ਦੇ ਮਹਾਨ ਸਪੂਤ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੀਵਨ ਬਾਰੇ ਬਹੁਤ ਕੁਝ ਪਤਾ ਲੱਗੇਗਾ। ਉੱਥੇ ਇਹ ਦਿਖਾਇਆ ਜਾਵੇਗਾ ਕਿ ਕਿਵੇਂ ਉਸ ਨੇ ਹੱਸਦੇ ਹੋਏ ਫੰਦੇ ਨੂੰ ਚੁੰਮਿਆ ਅਤੇ ਗਲ ਲਾ ਲਿਆ ਸੀ।
ਵੀਡੀਓ ਲਈ ਕਲਿੱਕ ਕਰੋ -: