ਚੰਡੀਗੜ : ਪੰਜਾਬ ਰਾਜ ਦੀਆਂ ਜੇਲਾਂ ਵਿੱਚ ਬੰਦ ਕੈਦੀਆਂ ਵਿੱਚ ਪੜਨ ਦੇ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਕੇ ਕੈਦੀਆਂ ਦੀ ਜ਼ਿੰਦਗੀ ਸੁਧਾਰ ਕੇ ਉਨ੍ਹਾਂ ਨੂੰ ਮੁੱਖਧਾਰਾ ਵਿੱਚ ਲਿਅਉਣ ਦੇ ਮਕਸਦ ਨਾਲ ਜੇਲ੍ਹ ਵਿਭਾਗ ਵੱਲੋਂ ਕੈਦੀਆਂ ਨੂੰ ਵਿੱਦਿਅਕ ਮਾਹੌਲ ਮੁਹੱਈਆ ਕਰਾਉਣ ਲਈ ਹਰੇਕ ਜੇਲ੍ਹ ਵਿੱਚ 50 ਵਿਦਿਆਰਥੀਆਂ ਦੀ ਸਮਰੱਥਾ ਦੇ ਕਲਾਸ ਰੂਮ ਬਣਾਉਣ ਦੀ ਯੋਜਨਾ ਹੈ।
ਇਹ ਜਾਣਕਾਰੀ ਅੱਜ ਇੱਥੇ ਪੰਜਾਬ ਰਾਜ ਦੇ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਰਕਾਰ ਵੱਲੋਂ ਕੈਦ ਦੌਰਾਨ ਸਿੱਖਿਆ ਹਾਸਲ ਕਰਨ ਨੂੰ ਚੰਗੇ ਵਿਹਾਰ/ਸਜ਼ਾ ਮੁਆਫ਼ੀ ਲਈ ਤੈਅ ਮਾਪਦੰਡਾਂ ਵਿੱਚ ਸ਼ਾਮਲ ਕਰਕੇ ਅਜਿਹੇ ਕੈਦੀਆਂ ਨੂੰ ਲਾਭ ਦੇਣਾ ਵੀ ਵਿਚਾਰ ਅਧੀਨ ਹੈ।
ਬੈਂਸ ਨੇ ਦੱਸਿਆ ਕਿ ਪਹਿਲਾਂ ਪੰਜਾਬ ਰਾਜ ਵਿੱਚ ਸਥਾਪਤ ਹੋਣ ਵਾਲੀ ਹਰੇਕ ਜੇਲ੍ਹ ਵਿੱਚ ਪੰਜਾਹ ਵਿਦਿਆਰਥੀ ਦੀ ਸਮਰੱਥਾ ਵਾਲੇ 2 ਤੋਂ 3 ਕਮਰੇ ਬਣਾਏ ਜਾਣਗੇ ਅਤੇ ਨਾਲ ਹੀ ਭਵਿੱਖ ਵਿੱਚ ਜੇ ਹੋਰ ਕਮਰਿਆਂ ਦੀ ਲੋੜ ਹੋਵੇ ਤਾਂ ਉਸ ਦੀ ਵੀ ਪਹਿਲਾਂ ਹੀ ਜਗ੍ਹਾ ਨਿਸ਼ਚਿਤ ਕਰ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜੇਲ੍ਹਾਂ ਵਿੱਚ ਬੰਦ ਕੈਦੀਆਂ ਲਈ ਲਾਇਬਰੇਰੀ ਦੀ ਸਹੂਲਤ ਵਿੱਚ ਵਾਧਾ ਕੀਤਾ ਗਿਆ ਹੈ ਤਾਂ ਜੋ ਉਨ੍ਹਾਂ ਨੂੰ ਸੇਧ ਦਿੱਤੀ ਜਾ ਸਕੇ।
ਮੰਤਰੀ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਰਾਜ ਨੂੰ ਅਪਰਾਧ ਮੁਕਤ ਕਰਨ ਲਈ ਵਚਨਬੱਧ ਹੈ ਅਤੇ ਇਸ ਰਾਹ ‘ਤੇ ਵਿਆਪਕ ਉਪਰਾਲੇ ਕੀਤੇ ਗਏ ਹਨ। ਇਨ੍ਹਾਂ ਉਪਰਾਲਿਆਂ ਤਹਿਤ ਹੀ ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਵੀ ਸਹੀ ਰਾਹ ’ਤੇ ਲਿਆਉਣ ਲਈ ਕਈ ਯੋਜਨਾਵਾਂ ਸ਼ੁਰੂ ਕੀਤੀਆਂ ਗਈਆਂ ਹਨ।
ਇਹ ਵੀ ਪੜ੍ਹੋ : ਫੜੇ ਗਏ ਅੱਤਵਾਦੀਆਂ ਤੋਂ ਵੱਡਾ ਖੁਲਾਸਾ- ‘ਦਿੱਲੀ, ਮੋਹਾਲੀ ਤੇ ਮੋਗਾ ‘ਚ ਕਈ ਟਾਰਗੇਟ ਕਿਲਿੰਗ ਦੀ ਸੀ ਤਿਆਰੀ’
ਜੇਲ੍ਹ ਮੰਤਰੀ ਨੇ ਦੱਸਿਆ ਕਿ ਮੌਜੂਦਾ ਸਮੇਂ ਪੰਜਾਬ ਦੀਆਂ ਜੇਲ੍ਹਾਂ ’ਚ ਕੈਦੀਆਂ ਦੀ ਵਿੱਦਿਅਕ ਯੋਗਤਾ ‘ੳ’, ‘ਅ’ ਅਤੇ ‘ੲ’ ਦੇ ਅਧਾਰ ’ਤੇ ਕੀਤੀ ਗਈ ਹੈ। ਵਿੱਦਿਅਕ ਯੋਗਤਾ ‘ੳ’ ਅਧੀਨ ਕੁੱਲ 271 ਕੈਦੀ ਆਉਂਦੇ ਹਨ, ਜੋ ਬਿਲਕੁਲ ਅਨਪੜ ਹਨ, ਜਿਨ੍ਹਾਂ ਨੂੰ ਪੰਜਾਬ ਸਰਕਾਰ ਦੇ ਐਸ.ਸੀ.ਈ.ਆਰ.ਟੀ. ਪ੍ਰੋਗਰਾਮ ਰਾਹੀਂ ਜੇਲ ਵਿੱਚ ਹੀ ਸਿੱਖਿਆ ਦੇ ਕੇ ਪੜਣ-ਲਿਖਣ ਦੇ ਸਮਰੱਥ ਕੀਤਾ ਜਾਂਦਾ ਹੈ। ਇਸੇ ਤਰਾਂ ਕੈਟਾਗਰੀ ‘ਅ’ ਅਧੀਨ ਉਨਾਂ ਕੈਦੀਆਂ ਨੂੰ ਰੱਖਿਆ ਗਿਆ ਹੈ ਜੋ ਕਿ 10ਵੀਂ ਅਤੇ 12ਵੀਂ ਕਰਨ ਦੇ ਇਛੁੱਕ ਹਨ। ਇਨ੍ਹਾਂ ਕੈਦੀਆਂ ਦੇ ਨੈਸ਼ਨਲ ਇੰਸਟੀਟਿਊਟ ਆਫ ਓਪਨ ਸਕੂਲ ਕੋਲ ਨਾਮ ਦਰਜ ਕਰਵਾਏ ਗਏ ਹਨ, ਇਨ੍ਹਾਂ ਕੈਦੀਆਂ ਦੀ ਗਿਣਤੀ 75 ਹੈ।
ਵੀਡੀਓ ਲਈ ਕਲਿੱਕ ਕਰੋ -:
“Fastway ਤੋਂ 3 ਕਰੋੜ ਮੰਗਦਾ ਸੀ GST ਇੰਸਪੈਕਟਰ! ਹੁਣ ਹੱਥਾਂ ‘ਚ ਹੱਥਕੜੀਆਂ ਨੇ, Sting ਓਪਰੇਸ਼ਨ ਨੇ ਲਿਆਂਦਾ “
ਇਸੇ ਤਰ੍ਹਾਂ ਕੈਟਾਗਰੀ ‘ੲ’ ਅਧੀਨ ਕੁੱਲ 49 ਕੈਦੀ ਹਨ, ਇਹ ਉਹ ਕੈਦੀ ਹਨ ਜੋ 12ਵੀਂ ਪਾਸ ਹਨ ਅਤੇ ਗ੍ਰੈਜੂਏਸ਼ਨ ਅਤੇ ਉਚੇਰੀ ਵਿੱਦਿਆ ਹਾਸਲ ਕਰਨ ਦੇ ਇਛੁੱਕ ਹਨ। ਇਨ੍ਹਾਂ ਵਿਦਿਆਰਥੀਆਂ ਦੇ ਨਾਮ ਜਗਤ ਗੁਰੂ ਨਾਨਕ ਓਪਨ ਯੂਨੀਵਰਸਿਟੀ ਪਟਿਆਲਾ ਦੇ ਵੱਖ-ਵੱਖ ਕੋਰਸਾਂ ਵਿੱਚ ਦਰਜ ਕਰਵਾਏ ਗਏ ਹਨ। ਇਸ ਤੋਂ ਇਲਾਵਾ ਇਨਾਂ ਕੈਦੀਆਂ ਨੂੰ ਨਾਮੀ ਯੂਨੀਵਰਸਿਟੀਆਂ ਜਿਵੇਂਕਿ ਇਗਨੂੰ ਤੋਂ ਵੀ ਡਿਗਰੀਆਂ ਹਾਸਲ ਕਰਨ ਦੇ ਮੌਕੇ ਦਿੱਤੇ ਜਾ ਰਹੇ ਹਨ।