President refuses to meet : ਚੰਡੀਗੜ੍ਹ : ਪੰਜਾਬ ਵਿੱਚ ਕੇਂਦਰ ਵੱਲੋਂ ਜਾਰੀ ਕੀਤੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਪਾਸ ਕੀਤੇ ਗਈ ਸੋਧ ਬਿੱਲਾਂ ਦੇ ਮਾਮਲੇ ’ਚ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਪੰਜਾਬ ਦੇ ਮੁੱਖ ਮੰਤਰੀ ਨੇ ਇਨਕਾਰ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਮੁੱਖ ਮੰਤਰੀ ਨੇ 4 ਨਵੰਬਰ ਨੂੰ ਰਾਸ਼ਟਰਪਤੀ ਨੂੰ ਮਿਲਣ ਜਾਣਾ ਸੀ, ਪਰ ਉਸ ਤੋਂ ਪਹਿਲਾਂ ਹੀ ਰਾਸ਼ਟਰਪਤੀ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਮਿਲਣ ਤੋਂ ਇਨਕਾਰ ਕਰ ਦਿੱਤਾ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਰਾਸ਼ਟਰਪਤੀ ਭਵਨ ਵੱਲੋਂ ਮੁੱਖ ਮੰਤਰੀ ਨੂੰ ਪੱਤਰ ਭੇਜ ਕੇ ਇਸ ਮੀਟਿੰਗ ਨੂੰ ਰੱਦ ਕਰ ਦਿੱਤਾ ਗਿਆ। ਇਸ ਸੰਬੰਧੀ ਰਾਸ਼ਟਰਪਤੀ ਨੇ ਕਿਹਾ ਕਿ ਇਹ ਖੇਤੀ ਸੋਧ ਬਿੱਲ ਅਜੇ ਤੱਕ ਪੰਜਾਬ ਦੇ ਰਾਜਪਾਲ ਕੋਲ ਹੀ ਹਨ, ਜਿਸ ਕਾਰਨ ਇਹ ਮੀਟਿੰਗ ਕਰਨ ਦਾ ਕੋਈ ਅਰਥ ਨਹੀਂ ਹੈ। ਹਾਲਾਂਕਿ ਪੰਜਾਬ ਸਰਕਾਰ ਵੱਲੋਂ ਰਾਸ਼ਟਰਪਤੀ ਤੱਕ ਮੁੜ ਪਹੁੰਚ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂਜੋ 4 ਨਵੰਬਰ ਦੀ ਜਗ੍ਹਾ ਇਹ ਮੀਟਿੰਗ ਕਿਸੇ ਹੋਰ ਦਿਨ ਰੱਖੀ ਜਾ ਸਕੇ।
ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਇਸ ਸੰਬੰਧੀ ਪੁਸਟੀ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸੂਬੇ ਨਾਲ ਮਤਰੇਈ ਮਾਂ ਵਾਲਾ ਵਤੀਰਾ ਕੀਤਾ ਜਾ ਰਿਹਾ ਹੈ, ਜੋਕਿ ਉਨ੍ਹਾਂ ਦੀ ਛੋਟੀ ਸੋਚ ਨੂੰ ਦਰਸਾਉਂਦਾ ਹੈ। ਕੇਂਦਰ ਵੱਲੋਂ ਇਸ ਤਰ੍ਹਾਂ ਕੀਤਾ ਜਾ ਰਿਹ ਅੜੀਅਲ ਰਵੱਈਆ ਸੋਭਦਾ ਨਹੀਂ ਹੈ ਅਤੇ ਇਹ ਮਾਰੂ ਸਿੱਧ ਹੋ ਸਕਾਦ ਹੈ। ਦੱਸ ਦੇਈਏ ਕਿ ਕੇਂਦਰ ਵੱਲੋਂ ਜਾਰੀ ਕੀਤੇ ਗਏ ਖੇਤੀ ਕਾਨੂੰਨਾਂ ਦਾ ਪੂਰੇ ਪੰਜਾਬ ਵਿੱਚ ਕਿਸਾਨਾਂ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ, ਜਿਸ ਦੇ ਚੱਲਦਿਆਂ ਕਿਸਾਨਾਂ ਨੇ ਰੇਲ ਰੋਕੋ ਅੰਦੋਲਨ ਵੀ ਸ਼ੁਰੂ ਕੀਤਾ ਹੋਇਆ ਹੈ। ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਲਈ ਪੰਜਾਬ ਸਰਕਾਰ ਨੇ ਵਿਧਾਨ ਸਭਾ ਵਿੱਚ ਖੇਤੀ ਸੋਧ ਬਿੱਲ ਪਾਸ ਕੀਤੇ ਸਨ। ਇਹ ਬਿੱਲ 20 ਅਕਤੂਬਰ ਨੂੰ ਰਾਜਪਾਲ ਵੀਪੀ ਸਿੰਘ ਬਦਨੌਰ ਨੂੰ ਸੌਂਪੇ ਗਏ ਸਨ। ਇਨ੍ਹਾਂ ਬਿੱਲਾਂ ਦੇ ਸੰਬੰਧ ਵਿੱਚ ਹੀ ਮੁੱਖ ਮੰਤਰੀ ਨੇ ਰਾਸ਼ਟਰਪਤੀ ਨਾਲ 4 ਨਵੰਬਰ ਨੂੰ ਮੀਟਿੰਗ ਰੱਖੀ ਹੋਈ ਸੀ। ਇਸ ਸੰਬੰਧੀ 29 ਅਕਤੂਬਰ ਨੂੰ ਮੁੱਖ ਮੰਤਰੀ ਨੇ ਸਾਰੀਆਂ ਪਾਰਟੀਆਂ ਦੇ ਵਿਧਾਇਕਾਂ ਨੂੰ ਵੀ ਨਾਲ ਚੱਲਣ ਦੀ ਅਪੀਲ ਕੀਤੀ ਸੀ।