ਦੇਸ਼ ਦੀ ਜਨਤਾ ਇੱਕ ਵਾਰ ਫਿਰ ਮਹਿੰਗਾਈ ਦੀ ਮਾਰ ਹੇਠ ਆ ਗਈ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਅੱਜ ਫਿਰ ਵਾਧਾ ਹੋਇਆ ਹੈ। ਦਿੱਲੀ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿੱਚ 80 ਪੈਸੇ ਦਾ ਵਾਧਾ ਹੋਇਆ ਹੈ, ਜਿਸ ਤੋਂ ਬਾਅਦ ਰਾਜਧਾਨੀ ਵਿੱਚ ਇੱਕ ਲੀਟਰ ਪੈਟਰੋਲ ਦੀ ਕੀਮਤ 97 ਰੁਪਏ 81 ਪੈਸੇ ਅਤੇ ਇੱਕ ਲੀਟਰ ਡੀਜ਼ਲ ਦੀ ਕੀਮਤ 89 ਰੁਪਏ 7 ਪੈਸੇ ਹੋ ਗਈ ਹੈ। ਚਾਰ ਮਹੀਨਿਆਂ ਤੋਂ ਵੱਧ ਦੇ ਵਕਫ਼ੇ ਤੋਂ ਬਾਅਦ ਮੰਗਲਵਾਰ ਨੂੰ ਪਹਿਲੀ ਵਾਰ ਇਨ੍ਹਾਂ ਕੀਮਤਾਂ ‘ਚ ਬਦਲਾਅ ਕੀਤਾ ਗਿਆ, ਜਿਸ ਤੋਂ ਬਾਅਦ ਅੱਜ ਤੀਜੀ ਵਾਰ ਤੇਲ ਮਹਿੰਗਾ ਹੋ ਗਿਆ ਹੈ।
ਦੇਸ਼ ਦੀ ਵਿੱਤੀ ਰਾਜਧਾਨੀ ‘ਚ ਪੈਟਰੋਲ ਦੀ ਕੀਮਤ 112 ਰੁਪਏ 51 ਪੈਸੇ ਅਤੇ ਡੀਜ਼ਲ ਦੀ 96 ਰੁਪਏ 70 ਪੈਸੇ ਪ੍ਰਤੀ ਲੀਟਰ ਹੋ ਗਈ ਹੈ। ਇੱਥੇ ਪੈਟਰੋਲ ਦੀ ਕੀਮਤ ਵਿੱਚ 84 ਪੈਸੇ ਅਤੇ ਡੀਜ਼ਲ ਦੀ ਕੀਮਤ ਵਿੱਚ 85 ਪੈਸੇ ਦਾ ਵਾਧਾ ਹੋਇਆ ਹੈ। ਹਾਲ ਹੀ ‘ਚ ਸਪਲਾਈ ਤੰਗ ਹੋਣ ਦੇ ਡਰੋਂ ਕੱਚੇ ਤੇਲ ਦੀਆਂ ਕੀਮਤਾਂ ‘ਚ ਕਰੀਬ 35-40 ਫੀਸਦੀ ਦਾ ਵਾਧਾ ਹੋਇਆ ਹੈ। ਧਿਆਨ ਯੋਗ ਹੈ ਕਿ ਈਂਧਨ ਦੀਆਂ ਕੀਮਤਾਂ ਨਵੰਬਰ ਦੀ ਸ਼ੁਰੂਆਤ ਤੋਂ ਮੰਗਲਵਾਰ ਤੱਕ ਸਥਿਰ ਸਨ, ਜਿਸ ਦੌਰਾਨ ਕੇਂਦਰ ਨੇ ਪੈਟਰੋਲ ਅਤੇ ਡੀਜ਼ਲ ‘ਤੇ ਐਕਸਾਈਜ਼ ਡਿਊਟੀ ਕ੍ਰਮਵਾਰ 5 ਰੁਪਏ ਅਤੇ 10 ਰੁਪਏ ਪ੍ਰਤੀ ਲੀਟਰ ਘਟਾ ਦਿੱਤੀ ਸੀ।
ਵੀਡੀਓ ਲਈ ਕਲਿੱਕ ਕਰੋ -: