ਦਿੱਲੀ ਵਿਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ‘ਪੁਜਾਰੀ ਗ੍ਰੰਥੀ ਸਨਮਾਨ ਯੋਜਨਾ’ ਦਾ ਐਲਾਨ ਕੀਤਾ ਹੈ। ਇਸ ਯੋਜਨਾ ਵਿਚ ਦਿੱਲੀ ਦੇ ਪੁਜਾਰੀਆਂ ਤੇ ਗ੍ਰੰਥੀਆਂ ਨੂੰ ਹਰ ਮਹੀਨੇ 18 ਹਜ਼ਾਰ ਰੁਪਏ ਦੀ ਰਕਮ ਦਿੱਤੀ ਜਾਵੇਗੀ। ਮੰਗਲਵਾਰ ਤੋਂ ਇਸ ਯੋਜਨਾ ਲਈ ਰਜਿਸਟ੍ਰੇਸ਼ਨ ਸ਼ੁਰੂ ਹੋ ਜਾਵੇਗਾ। ਦਿੱਲੀ ਵਿਚ ਸੱਤਾ ਦੀ ਵਾਪਸੀ ਦੇ ਨਾਲ ਹੀ ਇਹ ਯੋਜਨਾ ਅਮਲ ਵਿਚ ਆ ਜਾਵੇਗੀ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ‘ਮਹਿਲਾ ਸਨਮਾਨ ਯੋਜਨਾ’ ਦਾ ਐਲਾਨ ਕੀਤਾ ਸੀਜਿਸ ਵਿਚ ਔਰਤਾਂ ਨੂੰ 2100 ਰੁਪਏ ਦਿੱਤੇ ਜਾਣ ਦਾ ਐਲਾਨ ਕੀਤਾ ਗਿਆ।
ਕੇਜਰੀਵਾਲ ਨੇ ਕਿਹਾ ਕਿ ਦਿੱਲੀ ਦੇ ਮੰਦਰਾਂ ਤੇ ਗੁਰਦੁਆਰਿਆਂ ਵਿਚ ਸੇਵਾ ਕਰਨ ਵਾਲੇ ਸਾਰੇ ਪੁਜਾਰੀਆਂ ਤੇ ਗ੍ਰੰਥੀਆਂ ਦੇ ਸਨਮਾਨ ਵਿਚ ਮਹੱਤਵਪੂਰਨ ਯੋਜਨਾ ਦਾ ਐਲਾਨ ਅੱਜ ਕੀਤਾ ਜਾ ਰਿਹਾ ਹੈ। ਇਨ੍ਹਾਂ ਸਾਰਿਆਂ ਨੂੰ ਸਨਮਾਨ ਰਕਮ ਆਮ ਆਦਮੀ ਪਾਰਟੀ ਵੱਲੋਂ ਦਿੱਲੀ ਜਾਵੇਗੀ। ਸਾਡੀ ਸਰਕਾਰ ਦੇ ਸੱਤਾ ਵਿਚ ਆਉਂਦੇ ਹੀ ‘ਪੁਜਾਰੀ ਗ੍ਰੰਥੀ ਸਨਮਾਨ ਯੋਜਨਾ’ ਸ਼ੁਰੂ ਹੋ ਜਾਵੇਗੀ। ਇਹ ਦੇਸ਼ ਵਿਚ ਪਹਿਲੀ ਵਾਰ ਹੋ ਰਿਹਾ ਹੈ। ਕਿਸੇ ਪਾਰਟੀ ਜਾਂ ਸਰਕਾਰ ਨੇ ਅਜਿਹਾ ਨਹੀਂ ਕੀਤਾ ਹੈ। ਮੈਂ ਉਮੀਦ ਕਰਦਾ ਹਾਂ ਕਿ ਭਾਜਪਾ ਤੇ ਕਾਂਗਰਸ ਦੀ ਪਾਰਟੀ ਵੀ ਆਪਣੇ ਸੂਬਿਆਂ ਵਿਚ ਅਜਿਹੀ ਯੋਜਨਾ ਪੁਜਾਰੀਆਂ ਤੇ ਗ੍ਰੰਥੀਆਂ ਲਈ ਸ਼ੁਰੂ ਕਰੇਗੀ।
ਇਹ ਵੀ ਪੜ੍ਹੋ : ਪੰਜਾਬ ਬੰਦ ਦਾ ਅਸਰ : ਸੜਕਾਂ ‘ਤੇ ਪਸਰਿਆ ਸੰਨਾਟਾ, ਆਵਾਜਾਈ ਠੱਪ, ਯਾਤਰੀ ਹੋ ਰਹੇ ਪ੍ਰੇਸ਼ਾਨ, ਦੇਖੋ ਤਸਵੀਰਾਂ
ਕੇਜਰੀਵਾਲ ਨੇ ਦੱਸਿਆ ਕਿ ਪੁਜਾਰੀ ਗ੍ਰੰਥੀ ਸਨਮਾਨ ਯੋਜਨਾ ਦੀ ਸ਼ੁਰੂਆਤ ਕਨਾਟ ਪਲੇਸ ਦੇ ਹਨੰਮਾਨ ਮੰਦਰ ਤੋਂ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਆਰੰਭ ਕਨਾਟ ਪਲੇਸ ਸਥਿਤ ਹਨੂੰਮਾਨ ਮੰਦਰ ਤੋ ਅਸੀਂ ਕਰਨ ਜਾ ਰਹੇ ਹਾਂ।ਸਭ ਤੋਂ ਪਹਿਲਾਂ ਹਨੂੰਮਾਨ ਮੰਦਰ ਤੋਂ ਪੁਜਾਰੀਆਂ ਦਾ ਰਜਿਸਟ੍ਰੇਸ਼ਨ ਮੈਂ ਕਰਾਂਗਾ। ਇਸ ਦੇ ਬਾਅਦ ਸਾਡੀ ਪਾਰਟੀ ਦੇ ਵਿਧਾਇਕ ਦੇ ਵਰਕਰ ਦਿੱਲੀ ਦੇ ਸਾਰੇ ਮੰਦਰਾਂ ਤੇ ਗੁਰਦੁਆਰਿਆਂ ਵਿਚ ਜਾਣਗੇ ਤੇ ਪੁਜਾਰੀਆਂ ਤੇ ਗ੍ਰੰਥੀਆਂ ਦਾ ਰਜਿਸਟ੍ਰੇਸ਼ਨ ਕਰਨਗੇ।
ਵੀਡੀਓ ਲਈ ਕਲਿੱਕ ਕਰੋ -: