ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਦੇ ਇੱਕ ਹਵਾਲਾਤੀ ਇਥੇ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਤੋਂ ਫਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਦੋਸ਼ੀ ਅੰਗਰੇਜ਼ ਸਿੰਘ ਬਾਜਾਖਾਨਾ ਦਾ ਰਹਿਣ ਵਾਲਾ ਸੀ।
ਇਹ ਹਵਾਲਾਤੀ ਮਾਰਚ 2020 ਦੌਰਾਨ ਜੈਤੋਂ ਦੇ ਪਿੰਡ ਰੋੜੀਕਪੂਰਾ ਵਿੱਚ ਕਬੱਡੀ ਟੂਰਨਾਮੈਂਟ ਵਿੱਚ ਗੋਲੀ ਚਲਾ ਕੇ ਕਤਲ ਕਰਨ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਸੀ। ਉਸ ਨੇ ਰਾਤ ਨੂੰ ਢਿੱਡ ਪੀੜ ਦੀ ਸ਼ਿਕਾਇਤ ਕੀਤੀ, ਜਿਸ ਤੋਂ ਬਾਅਦ ਜੇਲ੍ਹ ਤੋਂ ਉਸ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਲਿਜਾਇਆ ਗਿਆ, ਜਿਥੇ ਉਹ ਜੇਲ੍ਹ ਮੁਲਾਜ਼ਮਾਂ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ। ਪੁਲਿਸ ਦੋਸ਼ੀ ਦੀ ਭਾਲ ਕਰ ਰਹੀ ਹੈ।
ਇਹ ਵੀ ਪੜ੍ਹੋ : 36,000 ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਪ੍ਰਪੋਜ਼ਲ ਤਿਆਰ, ਅੱਜ ਹੋਵੇਗੀ ਸਬ-ਕਮੇਟੀ ਦੀ ਮੀਟਿੰਗ
ਦੱਸ ਦੇਈਏ ਕਿ 15 ਮਾਰਚ ਨੂੰ ਪੁਰਾਣੀ ਰੰਜਿਸ਼ ਕਰਕੇ ਹੋਈ ਤਕਰਾਰ ਦੌਰਾਨ ਕਬੱਡੀ ਟੂਰਨਾਮੈਂਟ ’ਚ ਰਿਵਾਲਵਰ 32 ਬੋਰ ਦਾ ਫ਼ਾਇਰ ਕਰਕੇ ਮਨਪ੍ਰੀਤ ਸਿੰਘ ਉਰਫ਼ ਮਨੀ ਨੇ ਜਸਵੀਰ ਸਿੰਘ ਪੁੱਤਰ ਗੁਰਚਰਨ ਸਿੰਘ ਦੀ ਛਾਤੀ ਵਿਚ ਮਾਰ ਦਿੱਤਾ, ਜਿਸ ’ਤੇ ਉਸ ਦੀ ਮੌਤ ਹੋ ਗਈ ਸੀ। ਅੰਗਰੇਜ਼ ਸਿੰਘ ਨੇ ਗੁਰਨੈਬ ਸਿੰਘ ਪੁੱਤਰ ਬਲਵੀਰ ਸਿੰਘ ਕ੍ਰਿਪਾਨ ਨਾਲ ਮਾਰ ਦੇਣ ਦੀ ਨੀਅਤ ਨਾਲ ਵਾਰ ਕਰਕੇ ਜ਼ਖਮੀ ਕਰ ਦਿੱਤਾ ਸੀ।
ਵੀਡੀਓ ਲਈ ਕਲਿੱਕ ਕਰੋ -: