ਤਰਨਤਾਰਨ ਦੇ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਵਿੱਚ ਪਾਬੰਦੀਸ਼ੁਦਾ ਵਸਤੂਆਂ ਮਿਲਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਇਥੇ ਦਿਨੋ-ਦਿਨ ਮੋਬਾਈਲ ਫ਼ੋਨ, ਨਸ਼ੀਲਾ ਪਦਾਰਥ ਤੇ ਹੋਰ ਸਮੱਗਰੀ ਬਰਾਮਦ ਹੋ ਰਹੀ ਹੈ। ਜਿਸ ਕਾਰਨ ਜੇਲ੍ਹ ਪ੍ਰਸ਼ਾਸਨ ਨੂੰ ਵੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜੇਲ ਪ੍ਰਸ਼ਾਸਨ ਵੱਲੋਂ ਜੇਲ ਅੰਦਰੋਂ ਲਾਵਾਰਿਸ ਹਾਲਤ ਵਿੱਚ ਕੀਪੈਡ ਮੋਬਾਈਲ ਫੋਨ, ਜੁਗਡੂ ਅਡਾਪਟਰ,ਚਾਰਜਰ, ਡਾਟਾ ਕੇਬਲ ਅਤੇ ਸਿਮ ਬਰਾਮਦ ਕੀਤੇ ਗਏ ਹਨ।
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਦੇ ਸਹਾਇਕ ਸੁਪਰਡੈਂਟ ਪਰਮਜੀਤ ਸਿੰਘ ਨੇ ਦੱਸਿਆ ਕਿ 5 ਜਨਵਰੀ ਨੂੰ ਸ਼ਾਮ 7 ਵਜੇ ਜਦੋਂ ਉਹ ਜੇਲ੍ਹ ਦੀ ਬੈਰਕ ਨੰਬਰ 13 ਦੇ ਕਮਰੇ ਨੰਬਰ 4 ਦੀ ਤਲਾਸ਼ੀ ਲੈਣ ਗਏ ਤਾਂ ਉਸ ਵਿੱਚੋਂ 3 ਕੀਪੈਡ ਮੋਬਾਈਲ ਫ਼ੋਨ, 1 ਜੱਗਦਾਦੂ ਅਡਾਪਟਰ, 1. ਚਾਰਜਰ, 1 ਡਾਟਾ ਕੇਬਲ, 2 ਸਿਮ ਬਰਾਮਦ ਕੀਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਇਸ ਮਾਮਲੇ ਦੀ ਜਾਣਕਾਰੀ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਿਸ ਨੂੰ ਦੇ ਦਿੱਤੀ ਗਈ ਹੈ।
ਇਹ ਵੀ ਪੜ੍ਹੋ : RTA ਨਰਿੰਦਰ ਧਾਲੀਵਾਲ ਲੁਧਿਆਣਾ ਅਦਾਲਤ ‘ਚ ਪੇਸ਼, ਵਿਜੀਲੈਂਸ ਨੂੰ ਮਿਲਿਆ 3 ਦਿਨਾਂ ਦਾ ਰਿਮਾਂਡ
DSP ਸ੍ਰੀ ਗੋਇੰਦਵਾਲ ਸਾਹਿਬ ਅਰੁਣ ਸ਼ਰਮਾ ਨੇ ਦੱਸਿਆ ਕਿ ਸਹਾਇਕ ਜੇਲ੍ਹ ਸੁਪਰਡੈਂਟ ਪਰਮਜੀਤ ਸਿੰਘ ਦੇ ਬਿਆਨਾਂ ‘ਤੇ ਪੁਲਿਸ ਥਾਣਾ ਗੋਇੰਦਵਾਲ ਸਾਹਿਬ ਵੱਲੋਂ ਕੇਂਦਰੀ ਜੇਲ੍ਹ ਦੇ ਅੰਦਰੋਂ ਬਰਾਮਦ ਕੀਤੇ ਗਏ ਉਕਤ ਮੋਬਾਈਲ ਫ਼ੋਨ ਅਤੇ ਹੋਰ ਸਾਮਾਨ ਨੂੰ ਕਬਜ਼ੇ ‘ਚ ਲੈ ਲਿਆ ਗਿਆ ਹੈ। ਇਸ ਦੇ ਨਾਲ ਹੀ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: