Procurement 330608 MT wheat: ਕਪੂਰਥਲਾ : ਕਪੂਰਥਲਾ ਜ਼ਿਲੇ ਵਿਚ ਹੁਣ ਤੱਕ 330608 ਮੀਟਿ੍ਰਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ ਅੱਜ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 5514 ਮੀਟਿ੍ਰਕ ਟਨ ਕਣਕ ਦੀ ਖ਼ਰੀਦ ਕੀਤੀ ਗਈ, ਜਿਨਾਂ ਵਿਚ ਪਨਗ੍ਰੇਨ ਵੱਲੋਂ 2496 ਮੀਟਿ੍ਰਕ ਟਨ, ਮਾਰਕਫੈੱਡ ਵੱਲੋਂ 730 ਮੀਟਿ੍ਰਕ ਟਨ, ਪਨਸਪ ਵੱਲੋਂ 589 ਮੀਟਿ੍ਰਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 559 ਮੀਟਿ੍ਰਕ ਟਨ, ਐਫ. ਸੀ. ਆਈ ਵੱਲੋਂ 639 ਮੀਟਿ੍ਰਕ ਟਨ ਅਤੇ ਵਪਾਰੀਆਂ ਵੱਲੋਂ 101 ਮੀਟਿ੍ਰਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
ਇਸ ਤਰਾਂ ਹੁਣ ਤੱਕ ਪਨਗ੍ਰੇਨ ਵੱਲੋਂ 89352 ਮੀਟਿ੍ਰਕ ਟਨ, ਮਾਰਕਫੈੱਡ ਵੱਲੋਂ 74156 ਮੀਟਿ੍ਰਕ ਟਨ, ਪਨਸਪ ਵੱਲੋਂ 71359 ਮੀਟਿ੍ਰਕ ਟਨ, ਪੰਜਾਬ ਸਟੇਟ ਵੇਅਰ ਹਾੳੂਸ ਕਾਰਪੋਰੇਸ਼ਨ ਵੱਲੋਂ 47127 ਮੀਟਿ੍ਰਕ ਟਨ, ਐਫ. ਸੀ. ਆਈ ਵੱਲੋਂ 47480 ਮੀਟਿ੍ਰਕ ਟਨ ਅਤੇ ਵਪਾਰੀਆਂ ਵੱਲੋਂ 1134 ਮੀਟਿ੍ਰਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਉਨਾਂ ਦੱਸਿਆ ਕਿ ਖ਼ਰੀਦ ਕੇਂਦਰਾਂ ਵਿਚ ਲਿਫਟਿੰਗ ਦਾ ਕੰਮ ਵੀ ਤੇਜ਼ੀ ਨਾਲ ਚੱਲ ਰਿਹਾ ਹੈ ਹੁਣ ਤੱਕ 280087 ਮੀਟਿ੍ਰਕ ਟਨ ਕਣਕ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ।