Prostitution den busted : ਲੁਧਿਆਣਾ ਵਿੱਚ ਪੁਲਿਸ ਨੇ ਵਪਾਰ ਦੇ ਅੱਡੇ ਦਾ ਪਰਦਾਫਾਸ਼ ਕੀਤਾ ਹੈ। ਇਹ ਅੱਡਾ ਜ਼ਿਲ੍ਹੇ ਵਿੱਚ ਘੋੜਾ ਕਾਲੋਨੀ ਦੀ ਝੁੱਗੀ ਵਿੱਚ ਚੱਲ ਰਿਹਾ ਸੀ। ਥਾਣਾ ਮੋਤੀ ਨਗਰ ਦੀ ਪੁਲਿਸ ਨੇ ਉਥੇ ਛਾਪਾ ਮਾਰਿਆ ਮੌਕੇ ਤੋਂ ਅੱਡਾ ਚਲਾਉਣ ਵਾਲੀ ਔਰਤ, ਦੋ ਔਰਤਾਂ ਤੇ ਇੱਕ ਗਾਹਕ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਸ ਮੌਕੇ ਇੰਸਪੈਕਟਰ ਪ੍ਰਮੋਦ ਕੁਮਾਰ ਨੇ ਦੱਸਿਆ ਕਿ ਪੁਲਿਸ ਨੂੰ ਮੰਗਲਵਾਰ ਸ਼ਾਮ ਨੂੰ ਇੱਕ ਗੁਪਤ ਸੂਚਨਾ ਮਿਲੀ ਸੀ ਕਿ ਉਕਤ ਦੋਸ਼ੀ ਔਰਤਂ ਬਾਹਰਲੇ ਸੂਬਿਆਂ ਦੀਆਂ ਔਰਤਾਂ ਨੂੰ ਘੋੜਾ ਕਾਲੋਨੀ ਵਿੱਚ ਬਣੀਆਂ ਝੁੱਗੀਆਂ ਵਿੱਚ ਬੁਲਾ ਕੇ ਉਨ੍ਹਾਂ ਤੋਂ ਦੇਹ ਵਪਾਰ ਦਾ ਧੰਦਾ ਕਰਾਉਂਦੀਆਂ ਹਨ। ਸੂਚਨਾ ਦੇ ਆਧਾਰ ‘ਤੇ ਸਾਰੇ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਇੰਸਪੈਕਟਰ ਪ੍ਰਮੋਦ ਕੁਮਾਰ ਨੇ ਦੱਸਿਆ ਕਿ ਸਾਰੇ ਮੁਲਜ਼ਮਾਂ ਨੂੰ ਬੁੱਧਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੋਂ ਇਕ ਦਿਨ ਦਾ ਰਿਮਾਂਡ ਹਾਸਲ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ।