ਸਰਕਾਰੀ ਬੱਸਾਂ ਵਿਚ ਸਫਰ ਕਰਨ ਵਾਲਿਆਂ ਲਈ ਅਹਿਮ ਖਬਰ ਸਾਹਮਣੇਆਈ ਹੈ। ਪੰਜਾਬ ਰੋਡਵੇਜ਼, ਪਨਬਸ ਤੇ PRTC ਕੰਟਰੈਕਟ ਵਰਕਰਜ਼ ਯੂਨੀਅਨ ਨੇ ਅੱਜ ਫਿਰ ਤੋਂ ਹੜਤਾਲ ਦਾ ਬਿਗੁਲ ਵਜਾਇਆ ਹੈ। ਉਨ੍ਹਾਂ ਵੱਲੋਂ ਅੱਜ 12 ਵਜੇ ਤੋਂ ਬਾਅਦ ਸਰਕਾਰੀ ਬੱਸਾਂ ਨਾਲ ਚਲਾਉਣ ਦਾ ਐਲਾਨ ਕੀਤਾ ਗਿਆ ਹੈ। ਮੰਗਾਂ ਨਾ ਮੰਨਣ ਕਰਕੇ ਯੂਨੀਅਨ ਆਗੂਆਂ ਵੱਲੋਂ ਹੜਤਾਲ ਦਾ ਐਲਾਨ ਕੀਤਾ ਗਿਆ ਹੈ।
ਦੱਸ ਦੇਈਏ ਕਿ ਯੂਨੀਅਨ ਆਗੂਆਂ ਦੀ ਬੀਤੇ ਦਿਨੀ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ‘ਤੇ ਸੰਯੁਕਤ ਸਕੱਤਰ ਨਵਰਾਜ ਸਿੰਘ ਬਰਾੜ ਤੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨਾਲ ਯੂਨੀਅਨ ਦੀ ਮੀਟਿੰਗ ਹੋਈ ਸੀ। ਹਾਲਾਂਕਿ, ਇਸ ਮੀਟਿੰਗ ਵਿੱਚ ਸਿਰਫ਼ ਮੰਗਾਂ ‘ਤੇ ਵਿਚਾਰ-ਚਰਚਾ ਹੀ ਹੋ ਸਕੀ ਅਤੇ ਕੋਈ ਨਤੀਜਾ ਨਹੀਂ ਨਿਕਲਿਆ, ਜਿਸ ਮਗਰੋਂ ਯੂਨੀਅਨ ਆਗੂਆਂ ਨੇ ਹੜਤਾਲ ਕਰਨ ਦਾ ਫੈਸਲਾ ਲਿਆ। ਮੁੱਖ ਮੰਗਾਂ ਵਿਚ ਕਿਲੋਮੀਟਰ ਸਕੀਮ ਦੀਆਂ ਬੱਸਾਂ ਨੂੰ ਬੰਦ ਕਰਨ, ਅਸਥਾਈ ਮੁਲਾਜ਼ਮਾਂ ਨੂੰ ਰੈਗੂਲਰ ਕਰਨ, ਠੇਕੇਦਾਰੀ ਅਤੇ ਵਿਚੋਲਿਆਂ ਨੂੰ ਖਤਮ ਕਰਨ ਅਤੇ ਸੇਵਾ ਨਿਯਮਾਂ ਨੂੰ ਲਾਗੂ ਕਰਨ ਵਰਗੀਆਂ ਮੰਗਾਂ ਸ਼ਾਮਲ ਹਨ। ਇਸ ਮੰਗਾਂ ਨੂੰ ਮਨਾਉਣ ਲਈ ਦਬਾਅ ਪਾਉਣ ਲਈ ਅੱਜ ਦੁਪਹਿਰ 12 ਵਜੇ ਤੋਂ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਬੱਸਾਂ ਪੂਰੀ ਤਰ੍ਹਾਂ ਬੰਦ ਕਰ ਦਿੱਤੀਆਂ ਜਾਣਗੀਆਂ।
ਇਹ ਵੀ ਪੜ੍ਹੋ : ਦਿੱਲੀ ਧਮਾ/ਕੇ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, ਹ/ਮਲਾਵਰ ਦੇ ਸਾਥੀ ਨੂੰ NIA ਨੇ ਕੀਤਾ ਗ੍ਰਿਫਤਾਰ
ਯੂਨੀਅਨ ਨੇ ਚਿਤਾਵਨੀ ਦਿੱਤੀ ਹੈ ਕਿ 18 ਨਵੰਬਰ ਨੂੰ, ਉਹ ਚੰਡੀਗੜ੍ਹ ਪਹੁੰਚਣਗੇ ਤੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ “ਸਥਾਈ ਧਰਨਾ” ਦੇਣਗੇ ਤੇ ਕਿਹਾ ਕਿ “ਉਹ ਆਪਣੀਆਂ ਮੰਗਾਂ ਪੂਰੀਆਂ ਹੋਣ ਤੱਕ ਵਾਪਸ ਨਹੀਂ ਆਉਣਗੇ।
ਵੀਡੀਓ ਲਈ ਕਲਿੱਕ ਕਰੋ -:
























