ਪੰਜਾਬ ‘ਚ PRTC ਤੇ PUNBUS ਦੇ ਮੁਲਾਜ਼ਮਾਂ ਦੀ ਹੜਤਾਲ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਅਜੇ ਇਹ ਸਟ੍ਰਾਈਕ ਖਤਮ ਨਹੀਂ ਹੋਈ। ਲੋਕਾਂ ਨੂੰ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਹਾਲਾਂਕਿ ਬੀਤੇ ਦਿਨੀਂ ਮੰਤਰੀ ਲਾਲਜੀਤ ਸਿੰਘ ਭੁੱਲਰ ਤੇ ਯੂਨੀਅਨ ਦੇ ਆਗੂਆਂ ਦੀ ਮੀਟਿੰਗ ਹੋਈ ਸੀ। ਸਾਰੀਆਂ ਮੰਗਾਂ ਉਤੇ ਸਹਿਮਤੀ ਬਣੀ ਸੀ ਪਰ ਹੁਣ ਯੂਨੀਅਨ ਦੇ ਆਗੂਆਂ ਵੱਲੋਂ ਐਲਾਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ ਵਿਚ ਨਹੀਂ ਬਣੇਗੀ ਹਰਿਆਣਾ ਦੀ ਵੱਖਰੀ ਵਿਧਾਨ ਸਭਾ, ਕੇਂਦਰ ਨੇ ਨਹੀਂ ਦਿੱਤੀ ਮਨਜ਼ੂਰੀ
ਯੂਨੀਅਨ ਦੇ ਆਗੂਆਂ ਵੱਲੋਂ ਕਿਹਾ ਗਿਆ ਹੈ ਕਿ ਜਦੋਂ ਤੱਕ ਮੰਨੀਆਂ ਮੰਗਾਂ ਬਾਰੇ ਪੱਤਰ ਜਾਰੀ ਨਹੀਂ ਹੁੰਦਾ ਹੜਤਾਲ ਜਾਰੀ ਰਹੇਗੀ। ਕੱਚੇ ਕਾਮਿਆਂ ਦੀ ਸਸਪੈਂਸ਼ਨ ਤੇ ਟਰਮੀਨੇਸ਼ਨ ਵਾਪਸ ਲਏ ਜਾਣ ਦੀ ਵੀ ਮੰਗ ਕੀਤੀ ਜਾ ਰਹੀ ਹੈ ਤੇ ਨਾਲ ਹੀ ਹਿਰਾਸਤ ‘ਚ ਲਏ ਗਏ ਸਾਥੀਆਂ ਨੂੰ ਰਿਹਾਅ ਕਰਨ ਦੀ ਵੀ ਮੰਗ ਕੀਤੀ ਗਈ ਹੈ। ਬੀਤੇ ਦਿਨੀਂ 7 ਘੰਟੇ ਤੱਕ ਲਾਲਜੀਤ ਭੁੱਲਰ ਤੇ ਯੂਨੀਅਨ ਦੇ ਆਗੂਆਂ ਵਿਚ ਮੀਟਿੰਗ ਹੋਈ ਸੀ ਤੇ ਮੰਗਾਂ ‘ਤੇ ਸਹਿਮਤੀ ਵੀ ਬਣ ਗਈ ਸੀ ਪਰ ਅੱਜ ਫਿਰ ਤੋਂ ਯੂਨੀਅਨ ਆਗੂਆਂ ਨੇ ਵੱਡਾ ਐਲਾਨ ਕਰ ਦਿੱਤਾ ਹੈ ਜਿਸ ਕਰਕੇ ਅੱਜ ਚੌਥੇ ਦਿਨ ਵੀ ਹੜਤਾਲ ਜਾਰੀ ਰਹੇਗੀ।
ਵੀਡੀਓ ਲਈ ਕਲਿੱਕ ਕਰੋ -:
























