ਪੰਜਾਬ ਦੇ ਬਠਿੰਡਾ ਪੀਆਰਟੀਸੀ ਡਿਪੂ ਵਿਚ ਤਾਇਨਾਤ ਇੰਸਪੈਕਟਰ ਦਵਿੰਦਰ ਸਿੰਘ ਨੂੰ ਵਿਜੀਲੈਂਸ ਨੇ 2 ਲੱਖ ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਪੀਆਰਟੀਸੀ ਇੰਸਪੈਕਟਰ ਨੂੰ ਮਾਨਸਾ ਜ਼ਿਲ੍ਹੇ ਦੇ ਪਿੰਡ ਰੱਲਾ ਵਾਸੀ ਹਰਦੇਵ ਸਿੰਘ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।
ਵਿਜੀਲੈਂਸ ਬੁਲਾਰੇ ਨੇ ਦੱਸਿਆ ਕਿ ਹਰਦੇਵ ਸਿੰਘ ਨੇ ਐਂਟੀ ਕੁਰੱਪਸ਼ਨ ਐਕਸ਼ਨ ਲਾਈਨ ‘ਤੇ ਸ਼ਿਕਾਇਤ ਦਰਜ ਕਰਾਈ ਸੀ ਕਿ ਉਹ ਪੀਆਰਟੀਸੀ ਬਠਿੰਡਾ ਡਿਪੂ ਵਿਚ ਡਰਾਈਵਰ ਦੇ ਅਹੁਦੇ ‘ਤੇ ਤਾਇਨਾਤ ਸੀ। 16 ਮਾਰਚ 2023 ਨੂੰ 5 ਲੀਟਰ ਡੀਜ਼ਲ ਚੋਰੀ ਦਾ ਦੋਸ਼ੀ ਪਾਏ ਜਾਣ ‘ਤੇ ਉਸ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਸੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਮੁਲਜ਼ਮ ਇੰਸਪੈਕਟਰ ਨੇ ਉਸ ਦੀ ਬਹਾਲੀ ਦੇ ਬਦਲੇ 2 ਲੱਖ ਦੀ ਰਿਸ਼ਵਤ ਮੰਗੀ ਸੀ।
ਇਹ ਵੀ ਪੜ੍ਹੋ : ਵਿਰਾਸਤ-ਏ-ਖਾਲਸਾ, ਦਾਸਤਾਨ-ਏ-ਸ਼ਹਾਦਤ ਤੇ ਹਰਿਮੰਦਰ ਸਾਹਿਬ 1 ਅਗਸਤ ਤੋਂ ਸੈਲਾਨੀਆਂ ਲਈ ਜਾਵੇਗਾ ਖੋਲ੍ਹਿਆ
ਉੁਨ੍ਹਾਂ ਨੇ ਇੰਸਪੈਕਟਰ ਵੱਲੋਂ ਰਿਸ਼ਵਤ ਮੰਗਣ ਦੀ ਆਡੀਓ ਰਿਕਾਰਡਿੰਗ ਵੀ ਪੇਸ਼ ਕੀਤੀ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਸ਼ੁਰੂਆਤੀ ਜਾਂਚ ਦੇ ਬਾਅਦ ਇੰਸਪੈਕਟਰ ਦਵਿੰਦਰ ਸਿੰਘ ਖਿਲਾਫ ਪੁਲਿਸ ਸਟੇਸ਼ਨ ਵਿਜੀਲੈਂਸ ਬਠਿੰਡਾ ਵਿਚ FIR ਦਰਜ ਕੀਤੀ ਗਈ ਹੈ। ਸਬੰਧਤ ਮਾਮਲੇ ਵਿਚ ਹੋਰ ਮੁਲਾਜ਼ਮਾਂ ਦੀ ਭੂਮਿਕਾ ਦਾ ਪਤਾ ਲਗਾਏ ਜਾਣ ਲਈ ਜਾਂਚ ਜਾਰੀ ਹੈ।
ਵੀਡੀਓ ਲਈ ਕਲਿੱਕ ਕਰੋ -: