ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਹੈ ਤੇ ਚੰਨੀ ਸਰਕਾਰ ਕੋਲ ਲੋਕਾਂ ਨੂੰ ਆਪਣੀ ਕਾਰਗੁਜ਼ਾਰੀ ਦਿਖਾਉਣ ਦਾ ਬਹੁਤ ਹੀ ਘੱਟ ਸਮਾਂ ਬਚਿਆ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਾਲੀ ਪੰਜਾਬ ਸਰਕਾਰ ਚੋਣਾਂ ਤੋਂ ਪਹਿਲਾਂ ਲੋਕਾਂ ਵਿੱਚ ਆਪਣਾ ਚੰਗਾ ਅਕਸ ਬਣਾਉਣ ਵਿੱਚ ਲੱਗੀ ਹੋਈ ਹੈ, ਜਿਸ ਦੇ ਚੱਲਦੇ ਵੱਡੇ-ਵੱਡੇ ਫੈਸਲੇ ਲਏ ਜਾ ਰਹੇ ਹਨ। ਇੱਕ ਹੋਰ ਧਮਾਕਾ ਕਰਦੇ ਹੋਏ ਚੰਨੀ ਸਰਕਾਰ ਵੱਲੋਂ ਸਿੱਖਿਆ ਵਿਭਾਗ ਵਿੱਚ 12 ਹਜ਼ਾਰ ਤੋਂ ਵੱਧ ਭਰਤੀਆਂ ਦਾ ਇਸ਼ਤਿਹਾਰ ਜਾਰੀ ਕੀਤਾ ਗਿਆ ਹੈ।
ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਵਿੱਚ ਵੱਖ-ਵੱਖ ਕਾਡਰਾਂ ‘ਤੇ 12,772 ਭਰਤੀਆਂ ਕੀਤੀਆਂ ਜਾਣਗੀਆਂ। ਇਨ੍ਹਾਂ ਦੇ ਨਾਲ ਹੁਣ ਪੰਜਾਬ ਵਿੱਚ 20 ਹਜ਼ਾਰ 166 ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਚੱਲ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
Stuffed Mini Paratha | ਫਟਾਫਟ ਬਣਨ ਵਾਲਾ ਮਿੰਨੀ ਪਰਾਠਾਂ | Veg Paratha | Stuffed Bun Paratha”
ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਜਾਰੀ ਕੀਤੇ ਗਏ ਇਸ਼ਤਿਹਾਰ ਵਿੱਚ ਪ੍ਰਾਇਮਰੀ ਸਕੂਲਾਂ ਵਿੱਚ ਮਾਸਟਰ ਕਾਡਰ ਦੀਆਂ 4185, ਆਰਟ ਐਂਡ ਕਰਾਫਟ ਦੀਆਂ 250, ਲੈਕਚਰਾਰ ਕਾਡਰ ਦੀਆਂ 343, ਈਟੀਟੀ ਦੀਆਂ 5994 ਅਤੇ ਪੀਟੀਆਈ ਦੀਆਂ 2000 ਅਸਾਮੀਆਂ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਸੂਬੇ ਵਿੱਚ 14534 ਅਧਿਆਪਕਾਂ ਦੀ ਭਰਤੀ ਕੀਤੀ ਜਾ ਚੁੱਕੀ ਹੈ।
ਇਹ ਵੀ ਪੜ੍ਹੋ : ਪੰਜਾਬ ਪੁਲਿਸ ‘ਚ ਤਬਾਦਲਿਆਂ ਦਾ ਸਿਲਸਿਲਾ ਜਾਰੀ, 3 IPS ਤੇ 10 PPS ਅਫਸਰਾਂ ਦੇ ਹੋਏ ਤਬਾਦਲੇ