PU female employee reported : ਚੰਡੀਗੜ੍ਹ ਵਿਖੇ ਪੰਜਾਬ ਯੂਨੀਵਰਸਿਟੀ ਦੀ ਇਕ ਮਹਿਲਾ ਕਰਮਚਾਰੀ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਉਣ ’ਤੇ ਯੂਨੀਵਰਸਿਟੀ ਵਿਚ ਭਾਜੜਾਂ ਪੈ ਗਈਆਂ ਹਨ, ਜਿਸ ਤੋਂ ਬਾਅਦ ਤੁਰੰਤ ਹੀ ਪੂਰੇ ਵਿਭਾਗਾਂ ਨੂੰ ਸੈਨੇਟਾਈਜ਼ ਕਰਵਾਉਣ ਦੀਆਂ ਹਿਦਾਇਤਾਂ ਜਾਰੀ ਕੀਤੀਆਂ ਗਈਆਂ। ਮਿਲੀ ਜਾਣਕਾਰੀ ਮੁਤਾਬਕ ਬੀਤੇ ਦਿਨ ਪੀਯੂ ਦੀ ਰੈਵੇਲਿਊਐਕਸ਼ਨ ਬ੍ਰਾਂਚ (ਅਰੁਣ ਰਣਜੀਤ ਚੰਦਰਾ ਹਾਲ) ਦੀ ਮਹਿਲਾ ਮੁਲਾਜ਼ਮ ਦੀ ਰਿਪੋਰਟ ਪਾਜ਼ੀਟਿਵ ਆਈ ਸੀ। ਇਸ ਤੋਂ ਬਾਅਦ ਅੱਜ ਸਵੇਰੇ 10 ਵਜੇ ਯੂਨੀਵਰਸਿਟੀ ਨੂੰ ਸੈਨੇਟਾਈਜ਼ ਕਰਵਾਉਣਾ ਸ਼ੁਰੂ ਕਰ ਦਿੱਤਾ ਗਿਆ।
ਇਸ ਤੋਂ ਇਲਾਵਾ ਰੈਵੇਲਿਊਏਸ਼ਨ ਵਿਭਾਗ ਦੇ ਹੋਰ ਮੁਲਾਜ਼ਮਾਂ ਦੀ ਸਕ੍ਰੀਨਿੰਗ ਵੀ ਕਰਵਾਈ ਜਾ ਚੁੱਕੀ ਹੈ। ਉਥੇ ਹੀ ਅਰੁਣਾ ਰਣਜੀਤ ਚੰਦਰਾ ਹਾਲ ਨੂੰ ਬੰਦ ਕਰਨ ਦੀਆਂ ਹਿਦਾਇਤਾਂ ਵੀ ਜੀਰੀ ਕੀਤੀਆਂ ਗਈਆਂ ਹਨ, ਜਿਸ ਦੇ ਚੱਲਦਿਆਂ ਅਗਲੇ 15 ਦਿਨਾਂ ਤੱਕ ਹੁਣ ਇਹ ਵਿਭਾਗ ਬੰਦ ਰਹੇਗਾ। ਜ਼ਿਕਰਯੋਗ ਹੈ ਕਿ ਬੀਤੇ ਦਿਨ ਚੰਡੀਗੜ੍ਹ ਵਿਚ ਕੋਰੋਨਾ ਦੇ 8 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਸੀ, ਜਿਨ੍ਹਾਂ ਵਿਚ ਇਹ ਪੀਯੂ ਦੀ ਇਹ ਮਹਿਲਾ ਮੁਲਾਜ਼ਮ ਵੀ ਸ਼ਾਮਲ ਸੀ।
ਦੱਸਣਯੋਗ ਹੈ ਕਿ ਪੰਜਾਬ ਯੂਨੀਵਰਸਿਟੀ ਵੱਲੋਂ ਸਾਵਧਾਨੀ ਵਰਤਦੇ ਹੋਏ ਸਾਰੇ ਕਰਮਚਾਰੀਆਂ ਦੀ ਸਕ੍ਰੀਨਿੰਗ ਤੋਂ ਇਲਾਵਾ ਵਿਭਾਗ ਨੂੰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਗਿਆ ਹੈ। ਪਰ ਇਸ ਦਾ ਅਸਰ ਹੁਣ ਪੀਯੂ ਦੇ ਵਿਦਿਆਰਥੀਆਂ ਦੇ ਨਵੰਬਰ-ਦਸੰਬਰ 2019 ਦੀਆਂ ਪ੍ਰੀਖਿਆਵਾਂ ਦੇ ਨਤੀਜਿਆਂ ’ਤੇ ਵੀ ਪਏਗਾ, ਜੋਕਿ ਹੁਣ ਹੋਰ ਦੇਰ ਨਾਲ ਆਉਣਗੇ। ਇਸ ਤੋਂ ਇਲਾਵਾ ਵਿਭਾਗ ਕੋਲ ਲਗਭਗ 30 ਤੋਂ 40 ਹਜ਼ਾਰ ਸਵਿਦਿਆਰਥੀਆਂ ਦੀ ਰਿਵੈਲਿਊਸ਼ਨ ਦਾ ਕੰਮ ਵੀ ਪੈਂਡਿੰਗ ਪਿਆ ਹੈ।