Public business will resume in : ਕੋਰੋਨਾ ਵਾਇਰਸ ਵਰਗੀ ਭਿਆਨਕ ਮਹਾਮਾਰੀ ਦੇ ਮੱਦੇਨਜ਼ਰ ਆਮ ਜਨਤਾ ਨੂੰ ਕੰਮਕਾਰ ਬੰਦ ਹੋਣ ਕਾਰਨ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੌਰਾਨ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਇਕ ਅਹਿਮ ਫੈਸਲਾ ਲਿਆ ਗਿਆ ਹੈ। ਪ੍ਰਸ਼ਾਸਨ ਵੱਲੋਂ 18 ਮਈ ਤੋਂ ਸਰਕਾਰੀ ਦਫਤਰਾਂ ’ਚ ਜਨਤਕ ਕਾਰੋਬਾਰ ਮੁੜ ਸ਼ੁਰੂ ਕਰ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਦੇ ਨਾਲ ਹੀ ਪ੍ਰਸ਼ਾਸਨ ਵੱਲੋਂ ਇਹ ਸਖਤ ਚਿਤਾਵਨੀ ਦਿੱਤੀ ਗਈ ਹੈ ਕਿ ਲੋਕਾਂ ਨੂੰ ਪੂਰੀ ਤਰ੍ਹਾਂ ਨਾਲ ਆਪਣੀ ਸੁਰੱਖਿਆ ਦਾ ਧਿਆਨ ਰਖਣਾ ਪਏਗਾ ਜਿਸ ਅਧੀਨ ਸੋਸ਼ਲ ਡਿਸਟੈਂਸਿੰਗ ਵਰਗੇ ਨਿਯਮਾਂ ਦੀ ਪਾਲਣਾ ਦੇ ਨਾਲ- ਨਾਲ ਸੈਨੇਟਾਈਜ਼ਰ ਦਾ ਵਾਰ- ਵਾਰ ਇਸਤੇਮਾਰ ਕਰਨਾ ਹੋਵੇਗਾ ਤਾਂ ਜੋ ਕੋਰੋਨਾ ਵਾਇਰਸ ਵਰਗੀ ਭਿਆਨਕ ਬੀਮਾਰੀ ਦੇ ਫੈਲਾਅ ਨੂੰ ਰੋਕਿਆ ਜਾ ਸਕੇ।
ਇਸ ਦੌਰਾਨ ਕੋਰੋਨਾ ਵਾਇਰਸ ਤੋਂ ਬਚਾਅ ਲਈ ਪੰਜਾਬ ਸਰਕਾਰ ਵੱਲੋਂ ਤੈਅ ਕੀਤੀਆਂ ਗਾਈਡਲਾਈਨਸ ਮੁਤਾਬਕ ਦਫਤਰਾਂ ਵਿਚ ਸੁਰੱਖਿਆ ਮਾਪਦੰਡਾਂ ਦਾ ਪੂਰਾ ਧਿਆਨ ਰਖਣ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਹਿਦਾਇਤਾਂ ਦਿੱਤੀਆਂ ਗਈਆਂ ਹਨ ਕਿ ਦਫਤਰਾਂ ਵਿਚ ਬੈਠਣ ਵਾਲੇ ਸਟਾਫ ਨੂੰ ਇਕ- ਦੂਜੇ ਤੋਂ ਇਕ ਮੀਟਰ ਦੀ ਦੂਰੀ ਬਣਾ ਕੇ ਰਖਣੀ ਚਾਹੀਦੀ ਹੈ ਅਤੇ ਦਫਤਰ ਵਿਚ ਭੀੜ ਇਕੱਠੀ ਨਹੀਂ ਹੋਣੀ ਚਾਹੀਦੀ ਹੈ। ਦਫਤਰਾਂ ਵਿਚ 33 ਫੀਸਦੀ ਮੁਲਾਜ਼ਮਾਂ ਨੂੰ ਬੁਲਾਉਣ ਦਾ ਨਿਯਮ ਇੰਝ ਹੀ ਜਾਰੀ ਰਹੇਗਾ ਪਰ ਹਰ ਦਫਤਰ ਦੇ ਮੁਖੀ ਨੂੰ ਆਪਣੀ ਲੋੜ ਮੁਤਾਬਕ ਕਿਸੇ ਵੀ ਵਿਅਕਤੀ ਨੂੰ ਡਿਊਟੀ ’ਤੇ ਬੁਲਾਉਣ ਦੀ ਖੁੱਲ੍ਹ ਦਿੱਤੀ ਗਈ ਹੈ। ਇਸ ਦੇ ਨਾਲ ਹੀ ਪ੍ਰਸ਼ਾਸਨ ਵੱਲੋਂ 18 ਮਈ ਤੋਂ ਸੰਪਰਕ ਸੈਂਟਰ ਵੀ ਖੋਲ੍ਹਣ ਦਾ ਫੈਸਲਾ ਲਿਆ ਗਿਆ ਹੈ।