ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਵੱਲੋਂ 28, 29 ਤੇ 30 ਜੂਨ 2021 ਨੂੰ ਤਿੰਨ ਰੋਜ਼ਾ ਹੜਤਾਲ ਦਾ ਐਲਾਨ ਕੀਤਾ ਗਿਆ ਹੈ।
ਪੰਜਾਬ ਰੋਡਵੇਜ਼/ਪਨਬਸ ਚੰਡੀਗੜ੍ਹ ਦੇ ਕੱਚੇ ਮੁਲਾਜ਼ਮਾਂ ਵੱਲੋਂ 28 ਜੂਨ ਨੂੰ ਡਿਪੂ ਬੰਦ ਕਰਕੇ ਹੜਤਾਲ ਕੀਤੀ ਜਾਵੇਗੀ। 29 ਜੂਨ ਨੂੰ ਪਟਿਆਲਾ ਵਿਖੇ ਰੋਸ ਧਰਨਾ ਦਿੱਤਾ ਜਾਵੇਗਾ ਤੇ 30 ਜੂਨ ਨੂੰ ਵੀ ਹੜਤਾਲ ਕੀਤੀ ਜਾਵੇਗੀ। ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਕਰਦੇ ਹੋਏ ਜਸਬੀਰ ਸਿੰਘ ਪ੍ਰਧਾਨ, ਅਮਨਦੀਪ ਸਿੰਘ ਜਨਰਲ ਸਕੱਤਰ, ਲਖਵਿੰਦਰ ਸਿੰਘ ਡਿਪਟੀ ਸਕੱਤਰ, ਰਾਜਵੰਤ ਸਿੰਘ ਮੀਤ ਪ੍ਰਧਾਨ ਸੈਂਟਰ ਬਾਡੀ ਬਿਆਨ ਜਾਰੀ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਦੀ ਸੱਤਾ ਹਾਸਲ ਕਰਨ ਤੋਂ ਪਹਿਲਾਂ ਘਰ-ਘਰ ਨੌਕਰੀ ਦੇਣ, ਟਰਾਂਸਪੋਰਟ ਮਾਫੀਆ ਖਤਮ ਕਰਨ ਅਤੇ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਮੰਗ ਦਾ ਪਹਿਲੀ ਹੀ ਕੈਬਨਿਟ ਮੀਟਿੰਗ ਵਿੱਚ ਹੱਲ ਕਰਨ ਦਾ ਵਾਅਦਾ ਕੀਤਾ ਸੀ।
ਇਹ ਵੀ ਪੜ੍ਹੋ : Breaking : ਅਸ਼ਵਨੀ ਸੇਖੜੀ ਕਾਂਗਰਸ ਨਹੀਂ ਛੱਡ ਰਹੇ : ਕੈਪਟਨ ਅਮਰਿੰਦਰ ਸਿੰਘ
ਪਰ ਤ੍ਰਾਸਦੀ ਇਹ ਹੈ ਕਿ ਕੈਪਟਨ ਸਰਕਾਰ ਨੇ ਆਪਣੀ ਸਰਕਾਰ ਦੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਵਿੱਚ ਮੰਤਰੀਆਂ, ਵਿਧਾਇਕਾਂ ਦੇ ਕੁਝ ਬੇਲੋੜੇ ਬੱਚਿਆਂ ਨੂੰ ਤਾਂ ਪੱਕੀ ਨੌਕਰੀ ਦੇ ਦਿੱਤੀ ਪਰ ਸਮੂਹ ਵਿਭਾਗਾਂ ਵਿਚ ਪਿਛਲੇ 15-20 ਸਾਲਾਂ ਤੋਂ ਲਗਾਤਾਰ ਠੇਕਾ ਪ੍ਰਣਾਲੀ ਦੀ ਚੱਕੀ ਵਿੱਚ ਪਿਸ ਰਹੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਅਤੇ ਖਜ਼ਾਨਾ ਖਾਲੀ ਹੋਣ ਅਤੇ ਕਾਨੂੰਨੀ ਅੜਚਨਾਂ ਦਾ ਬਹਾਨਾ ਬਣਾ ਕੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਵਾਅਦੇ ਤੋਂ ਸਰਕਾਰ ਲਗਾਤਾਰ ਭੱਜ ਰਹੀ ਹੈ।
ਇਹ ਵੀ ਪੜ੍ਹੋ : ਸਬ ਇੰਸਪੈਕਟਰ ਅਤੇ ਕਾਂਸਟੇਬਲ ਭਰਤੀ : ਪੰਜਾਬ ਪੁਲਿਸ ਨੇ ਚਾਹਵਾਨ ਉਮੀਦਵਾਰਾਂ ਲਈ ਮੁਫਤ ਕੋਚਿੰਗ ਤੇ ਸਿਖਲਾਈ ਸੈਸ਼ਨਾਂ ਦੀ ਕੀਤੀ ਸ਼ੁਰੂਆਤ