Punjab BJP leaders spoke : ਦਿੱਲੀ: ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਅੰਦੋਲਨ ‘ਚ ਡਟੇ ਕਿਸਾਨਾਂ ਦੀ ਕਾਲੇ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਅੜੇ ਹੋਏ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਆਪਣੀ ਜ਼ਿੱਦ ‘ਤੇ ਅੜੀ ਹੋਈ ਹੈ ਤਾਂ ਅਸੀਂ ਵੀ ਆਪਣੇ ਹੱਕਾਂ ਲਈ ਡਟੇ ਹੋਏ ਹਾਂ। ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਫਸਲਾਂ ਦੇ ਘੱਟੋ ਘੱਟ ਸਮਰਥਨ ਮੁੱਲ (ਐੱਮਐੱਸਪੀ) ਨੂੰ ਕਾਨੂੰਨੀ ਦਰਜਾ ਦੇਣ ਦੀ ਮੰਗ ਨੂੰ ਲੈ ਕੇ ਕਿਸਾਨਾਂ ਦਾ ਅੰਦੋਲਨ ਦਿੱਲੀ ‘ਚ 42ਵੇਂ ਦਿਨ ‘ਚ ਪ੍ਰਵੇਸ਼ ਕਰ ਚੁੱਕਾ ਹੈ। ਇਸ ਦੌਰਾਨ ਪੰਜਾਬ ਦੇ ਭਾਜਪਾ ਨੇਤਾਵਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਭਾਜਪਾ ਨੇਤਾ ਸੁਰਜੀਤ ਕੁਮਾਰ ਜਿਆਣੀ, ਜੋ ਕਿ ਪੰਜਾਬ ਦੇ ਸਾਬਕਾ ਮੰਤਰੀ ਵੀ ਹਨ ਅਤੇ ਹਰਜੀਤ ਸਿੰਘ ਗਰੇਵਾਲ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ।
ਸੁਰਜੀਤ ਜਿਆਣੀ ਪਿਛਲੇ ਸਾਲ ਪੰਜਾਬ ਵਿਚ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਭਾਜਪਾ ਦੀ ਕਿਸਾਨ ਤਾਲਮੇਲ ਕਮੇਟੀ ਦੀ ਪ੍ਰਧਾਨਗੀ ਕਰ ਰਹੇ ਸਨ, ਜਿਸ ਸਮੇਂ ਇਹ ਬਿੱਲ ਅਜੇ ਸੰਸਦ ਵਿੱਚ ਪਾਸ ਨਹੀਂ ਹੋਈ ਸੀ। ਹਰਜੀਤ ਗਰੇਵਾਲ ਵੀ ਕਮੇਟੀ ਦੇ ਮੈਂਬਰ ਸਨ। ਪ੍ਰਧਾਨ ਮੰਤਰੀ ਮੋਦੀ ਨਾਲ ਲਗਭਗ ਦੋ ਘੰਟੇ ਚੱਲੀ ਬੈਠਕ ਤੋਂ ਬਾਅਦ ਭਾਜਪਾ ਨੇਤਾਵਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਪੰਜਾਬ ਨੂੰ ਚੰਗੀ ਤਰ੍ਹਾਂ ਸਮਝਦੇ ਹਨ ਅਤੇ ਕਿਸਾਨੀ ਪ੍ਰਤੀ ਚਿੰਤਤ ਹਨ।
ਹਰਜੀਤ ਗਰੇਵਾਲ ਨੇ ਮੀਟਿੰਗ ਤੋਂ ਬਾਅਦ ਕਿਹਾਕਿ “ਪ੍ਰਧਾਨ ਮੰਤਰੀ ਮੋਦੀ ਬਹੁਤ ਕੁਝ ਜਾਣਦੇ ਹਨ … ਸਭ ਹੱਲ ਹੋ ਜਾਣਗੇ ਅਤੇ ਸਭ ਚੰਗਾ ਹੋਵੇਗਾ। ਮੈਂ ਇਸ ਗੱਲ ਦਾ ਖੁਲਾਸਾ ਨਹੀਂ ਕਰ ਸਕਦਾ ਕਿ ਮੀਟਿੰਗ ਵਿੱਚ ਕੀ ਹੋਇਆ ਸੀ ਪਰ ਕੁਝ ਚੰਗਾ ਹੋ ਸਕਦਾ ਹੈ। ਪ੍ਰਧਾਨ ਮੰਤਰੀ ਪੰਜਾਬ ਨੂੰ ਚੰਗੀ ਤਰ੍ਹਾਂ ਸਮਝਦੇ ਹਨ, ਉਹ ਪਾਰਟੀ ਦੇ ਕੰਮਾਂ ਨੂੰ ਵੇਖ ਰਹੇ ਹਨ ਅਤੇ ਰਾਜ ਭਰ ਦੀ ਯਾਤਰਾ ਕਰ ਚੁੱਕੇ ਹਨ, ਉਨ੍ਹਾਂ ਕਿਹਾ ਕਿ ਮੀਟਿੰਗ ਵਿੱਚ ਪੰਜਾਬ ਨਾਲ ਜੁੜੇ ਸਾਰੇ ਮੁੱਦਿਆਂ ‘ਤੇ ਵਿਚਾਰ ਵਟਾਂਦਰੇ ਕੀਤੇ ਗਏ। ਸੁਰਜੀਤ ਜਿਆਣੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਪ੍ਰਧਾਨ ਮੰਤਰੀ ਮੋਦੀ ਕਿਸਾਨਾਂ ਪ੍ਰਤੀ ਚਿੰਤਤ ਹਨ ਅਤੇ ਕਿਹਾ ਕਿ ਸਰਕਾਰ ਕਿਸਾਨਾਂ ਦੇ ਹਿੱਤ ਲਈ ਕੁਝ ਕਰਨ ਲਈ ਹਮੇਸ਼ਾਂ ਤਿਆਰ ਹਨ, ਪਰ “ਮਾਓਵਾਦੀ (ਕਿਸਾਨ) ਅੰਦੋਲਨ ਵਿਚ ਦਾਖਲ ਹੋਏ ਹਨ ਅਤੇ ਖੇਤੀ ਕਾਨੂੰਨਾਂ ਇਸ ਮੁੱਦੇ ਦੇ ਹੱਲ ਨਹੀਂ ਹੋਣ ਦੇ ਰਹੇ ਹਨ।