ਪੰਜਾਬ ਸਰਕਾਰ ਅੱਜ ਵਿੱਤੀ ਸਾਲ 2025-26 ਲਈ ਬਜਟ ਪੇਸ਼ ਕਰੇਗੀ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਇਸ ਵਾਰ ਲਗਭਗ 2.15 ਲੱਖ ਕਰੋੜ ਰੁਪਏ ਤੋਂ ਵੱਧ ਦਾ ਬਜਟ ਲਿਆ ਸਕਦੇ ਹਨ ਜੋ ਉਨ੍ਹਾਂ ਦੇ ਪਿਛਲੀ ਵਾਰ ਪੇਸ਼ ਕੀਤੇ 2.05 ਲੱਖ ਕਰੋੜ ਦੇ ਬਜਟ ਤੋਂ ਲਗਭਗ 5 ਫੀਸਦੀ ਜ਼ਿਆਦਾ ਹੈ। ਇਹ ਆਮ ਆਦਮੀ ਪਾਰਟੀ ਸਰਕਾਰ ਦਾ ਸਭ ਤੋਂ ਵੱਡਾ ਬਜਟ ਵੀ ਹੋਵੇਗਾ। ਪਰ ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੱਦੀ ਗਈ ਹੈ।
ਮੀਟਿੰਗ ਸਵੇਰੇ ਸਾਢੇ 9 ਵਜੇ ਮੁੱਖ ਮੰਤਰੀ ਰਿਹਾਇਸ਼ ‘ਤੇ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਉੱਤੇ ਮੰਤਰੀ ਮੰਡਲ ਦੀ ਮੀਟਿੰਗ ਹੋਵੇਗੀ। ਇਸ ਮੀਟਿੰਗ ਵਿੱਚ ਪੰਜਾਬ ਦੇ ਕਈ ਅਹਿਮ ਮੁੱਦਿਆ ਉੱਤੇ ਵਿਚਾਰ ਚਰਚਾ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:
