ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਅੱਜ ਸ਼ਾਮ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੈਬਨਿਟ ਦੀ ਮੀਟਿੰਗ ਸੱਦੀ ਗਈ ਸੀ ਜੋ ਕਿ ਸ਼ਾਮ 4 ਵਜੇ CM ਰਿਹਾਇਸ਼ ‘ਤੇ ਹੋਣੀ ਸੀ ਪਰ ਮੁੱਖ ਮੰਤਰੀ ਮਾਨ ਦੀ ਸਿਹਤ ਖਰਾਬ ਹੋਣ ਕਰਕੇ ਮੁਲਤਵੀ ਕਰ ਦਿੱਤੀ ਗਈ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਖ਼ਰਾਬ ਸਿਹਤ ਨੂੰ ਵੇਖਦਿਆਂ ਇਹ ਮੀਟਿੰਗ ਅੱਜ ਨਹੀਂ ਹੋਵੇਗੀ। ਮੀਟਿੰਗ ਦੀ ਨਵੀਂ ਤਾਰੀਖ਼ ਦਾ ਐਲਾਨ ਛੇਤੀ ਹੀ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ‘ਚ ਹੜ੍ਹਾਂ ਵਿਚਾਲੇ BBMB ਦਾ ਬਿਆਨ-‘ਜੇ ਭਾਖੜਾ ਤੇ ਪੌਂਗ ਡੈਮ ਨਾ ਹੁੰਦੇ ਤਾਂ ਜੂਨ ‘ਚ ਹੜ੍ਹ ਆ ਜਾਂਦੇ’
ਦੱਸ ਦੇਈਏ ਕਿ ਬੀਤੇ ਦਿਨੀਂ CM ਮਾਨ ਦੀ ਤਬੀਅਤ ਅਚਾਨਕ ਖਰਾਬ ਹੋ ਗਈ ਸੀ ਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਜੋ ਕਿ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਪੰਜਾਬ ਦੌਰੇ ‘ਤੇ ਪਹੁੰਚੇ ਹੋਏ ਹਨ ਉਹ ਸੀਐੱਮ ਮਾਨ ਦਾ ਹਾਲ-ਚਾਲ ਜਾਨਣ ਲਈ ਉਨ੍ਹਾਂ ਦੀ ਰਿਹਾਇਸ਼ ‘ਤੇ ਪਹੁੰਚੇ ਸਨ।
ਵੀਡੀਓ ਲਈ ਕਲਿੱਕ ਕਰੋ -:
























