ਪੰਜਾਬ ਵਿਚ ਹੜ੍ਹ ਸੰਕਟ ਤੇ ਰਾਹਤ ਕੰਮਾਂ ਦੇ ਹਾਲਾਤਾਂ ‘ਤੇ ਚਰਚਾ ਲਈ ਪੰਜਾਬ ਕੈਬਨਿਟ ਦੀ ਬੈਠਕ ਕੱਲ੍ਹ ਦੁਪਹਿਰ 12 ਵਜੇ ਬੁਲਾਈ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿਚ ਸੁਧਾਰ ਹੈ ਪਰ ਉਹ ਪੂਰੀ ਤਰ੍ਹਾਂ ਠੀਕ ਨਹੀਂ ਹਨ। ਇਸ ਲਈ ਉਹ ਹਸਪਤਾਲ ਤੋਂ ਹੀ ਵੀਡੀਓ ਕਾਨਫਰੰਸਿੰਗ ਜ਼ਰੀਏ ਕੈਬਨਿਟ ਨਾਲ ਜੁੜਣਗੇ ਜਦੋਂ ਕਿ ਪੂਰੀ ਕੈਬਨਿਟ ਦੁਪਹਿਰ 12 ਵਜੇ ਉਨ੍ਹਾਂ ਦੀ ਰਿਹਾਇਸ਼ ‘ਤੇ ਪਹੁੰਚਣਗੇ।
ਬੈਠਕ ਦੀ ਅਗਵਾਈ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ। ਮੁੱਖ ਮੰਤਰੀ ਮਾਨ ਅਜੇ ਪੂਰੀ ਤਰ੍ਹਾਂ ਤੋਂ ਠੀਕ ਨਹੀਂ ਹੋਏ ਹਨ ਪਰ ਉਨ੍ਹਾਂ ਨੇ ਹੜ੍ਹ ਵਰਗੀ ਆਪਦਾ ਵਿਚ ਆਪਣੀ ਜ਼ਿੰਮੇਵਾਰੀ ਨਿਭਾਉਣ ਦਾ ਫੈਸਲਾ ਲਿਆ ਹੈ। ਉਹ ਇਸ ਸਮੇਂ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਭਰਤੀ ਹਨ ਤੇ ਡਾਕਟਰਾਂ ਦੀ ਨਿਗਰਾਨੀ ਵਿਚ ਹਨ।
ਇਹ ਵੀ ਪੜ੍ਹੋ : ਹੜ੍ਹ ਪੀੜਤਾਂ ਲਈ ਟਰੈਕਟਰ ਲੈ ਕੇ ਪਹੁੰਚੇ ਮਨਕੀਰਤ ਔਲਖ, CM ਮਾਨ ਨੂੰ ਕੀਤੀ ਇਹ ਅਪੀਲ
ਬੈਠਕ ਵਿਚ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਰਾਹਤ ਤੇ ਪੁਨਰਵਾਸ ਨਾਲ ਜੁੜੇ ਵੱਡੇ ਫੈਸਲੇ ਲਏ ਜਾ ਸਕਦੇ ਹਨ। ਪ੍ਰਭਾਵਿਤ ਪਰਿਵਾਰਾਂ ਤੇ ਕਿਸਾਨਾਂ ਨੂੰ ਆਰਥਿਕ ਮਦਦ, ਬੁਨਿਆਦੀ ਢਾਂਚੇ ਦੀ ਮੁਰੰਮਤ ਤੇ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ‘ਤੇ ਚਰਚਾ ਸੰਭਵ ਹੈ। ਹੜ੍ਹ ਪੀੜਤਾਂ ਲਈ ਵੀ ਕੁਝ ਰਾਹਤ ਦਾ ਐਲਾਨ ਹੋ ਸਕਦਾ ਹੈ। CM ਮਾਨ ਨੇ ਸੰਦੇਸ਼ ਭੇਜਿਆ ਹੈ-ਲੋਕਾਂ ਦੀ ਸੇਵਾ ਕਰਨਾ ਮੇਰੀ ਸਭ ਤੋਂ ਵੱਡੀ ਪਹਿਲ ਹੈ। ਬੀਮਾਰੀ ਨਾਲ ਜੂਝਣ ਦੇ ਬਾਵਜੂਦ ਮੈਂ ਪੰਜਾਬ ਦੇ ਲੋਕਾਂ ਲਈ ਹਰ ਪਲ ਉਪਲਬਧ ਹਾਂ।
ਵੀਡੀਓ ਲਈ ਕਲਿੱਕ ਕਰੋ -:
























