ਪੰਜਾਬ ਸਰਕਾਰ ਨੇ 29 ਤਰੀਕ ਨੂੰ ਕੈਬਨਿਟ ਮੀਟਿੰਗ ਬੁਲਾਈ ਹੈ। ਮੀਟਿੰਗ ਦੁਪਹਿਰ 12 ਵਜੇ ਚੰਡੀਗੜ੍ਹ ਸਥਿਤ ਸੀਐੱਮ ਰਿਹਾਇਸ਼ ‘ਤੇ ਹੋਵੇਗੀ। ਇਹ ਮੀਟਿੰਗ ਮਨਰੇਗਾ ‘ਤੇ ਹੋਣ ਵਾਲੇ ਸਪੈਸ਼ਲ ਸੈਸ਼ਨ ਤੋਂ ਠੀਕ ਪਹਿਲਾਂ ਬੁਲਾਈ ਗਈ ਹੈ। ਮੰਨਿਆ ਜਾ ਰਿਹਾ ਹੈ ਕਿ ਸਿਹਤ ਬੀਮਾ ਯੋਜਨਾ ਨੂੰ ਤੇ ਵੱਖ-ਵੱਖ ਵਿਭਾਗਾਂ ਵਿਚ ਭਰਤੀ ਸਬੰਧੀ ਕਈ ਮੁੱਦਿਆਂ ‘ਤੇ ਫੈਸਲਾ ਹੋ ਸਕਦਾ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੂੰ ਬੰ/ਬ ਨਾਲ ਉ/ਡਾਉਣ ਦੀ ਮਿਲੀ ਧ.ਮਕੀ, ਪੁਲਿਸ ਟੀਮ ਕਰ ਰਹੀ ਜਾਂਚ
20 ਦਸੰਬਰ 2025 ਨੂੰ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਹੋਈ ਸੀ। ਇਸ ਮੀਟਿੰਗ ਵਿਚ ਮੁੱਖ ਫੈਸਲਾ ਲਿਆ ਗਿਆ ਸੀ ਕਿ ਕੇਂਦਰ ਸਰਕਾਰ ਨੇ VB-G RAM G Bill 2025 ਖਿਲਾਫ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 30 ਦਸੰਬਰ ਨੂੰ ਬੁਲਾਇਆ ਜਾਵੇ ਤਾਂ ਕਿ ਇਸ ਦੇ ਵਿਰੋਧ ਵਿਚ ਪ੍ਰਸਤਾਵ ਪਾਸ ਕੀਤਾ ਜਾ ਸਕੇ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਹੋਈ ਸੀ।
ਵੀਡੀਓ ਲਈ ਕਲਿੱਕ ਕਰੋ -:
























