ਪੰਜਾਬ ਸਰਕਾਰ ਦੀ ਭਲਕੇ ਹੋਣ ਵਾਲੀ ਕੈਬਨਿਟ ਦੀ ਮੀਟਿੰਗ ਮੁਲਤਵੀ ਹੋ ਗਈ ਹੈ। ਹੁਣ ਇਹ ਬੈਠਕ 13 ਫਰਵਰੀ ਨੂੰ ਚੰਡੀਗੜ੍ਹ ਵਿਚ ਦੁਪਹਿਰ 12 ਵਜੇ ਕੀਤੀ ਜਾਵੇਗੀ। ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
ਇਸ ਤੋਂ ਪਹਿਲਾਂ ਵੀ ਇਕ ਵਾਰ ਪੰਜਾਬ ਕੈਬਨਿਟ ਬੈਠਕ ਦੀ ਮੀਟਿੰਗ ਦੀ ਤਰੀਕ ਬਦਲੀ ਗਈ ਸੀ। ਪਹਿਲਾਂ ਇਹ ਮੀਟਿੰਗ 5 ਫਰਵਰੀ ਨੂੰ ਤੈਅ ਕੀਤੀ ਗਈ ਸੀ। ਸੂਤਰਾਂ ਮੁਤਾਬਕ ਸੀਐੱਮ ਭਗਵੰਤ ਮਾਨ ਦੇ ਦਿੱਲੀ ਹੋਣ ਤੇ ਹੋਰ ਜ਼ਰੂਰੀ ਕੰਮਾਂ ਵਿਚ ਬਿਜ਼ੀ ਹੋਣ ਕਾਰਨ ਇਹ ਫੈਸਲਾ ਲਿਆ ਗਿਆ ਹੈ।
ਦੱਸ ਦੇਈਏ ਕਿ ਪੰਜਾਬ ਵਿਚ ਕਾਫੀ ਲੰਮੇ ਸਮੇਂ ਤੋਂ ਕੈਬਨਿਟ ਮੀਟਿੰਗ ਨਹੀਂ ਹੋਈ ਹੈ। ਪਹਿਲਾਂ ਪੰਚਾਇਤੀ ਚੋਣਾਂ ਤੇ ਫਿਰ ਲੋਕਲ ਬਾਡੀਜ਼ ਚੋਣਾਂ ਦਾ ਚੋਣ ਜ਼ਾਬਤਾ ਲੱਗ ਗਿਆ ਸੀ। ਇਸ ਦੇ ਬਾਅਦ ਪੰਜਾਬ ਦੇ ਸਾਰੇ ਮੰਤਰੀ ਤੇ ਵਿਧਾਇਕ ਦਿੱਲੀ ਵਿਧਾਨ ਸਭਾ ਚੋਣਾਂ ਵਿਚ ਬਿਜ਼ੀ ਹੋ ਗਏ ਸਨ। ਹੁਣ ਦਿੱਲੀ ਵਿਚ ਜਿਸ ਤਰ੍ਹਾਂ ਪਾਰਟੀ ਨੂੰ ਵਿਧਾਨ ਸਭਾ ਚੋਣਾਂ ਵਿਚ ਹਾਰ ਦਾ ਮੂੰਹ ਦੇਖਣਾ ਪਿਆ ਹੈ, ਅਜਿਹੇ ਵਿਚ ਇਸ ਮੀਟਿੰਗ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -:
