ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਭਲਕੇ ਹੋਵੇਗੀ। ਇਹ ਬੈਠਕ ਸਵੇਰੇ 10 ਵਜੇ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ‘ਤੇ ਆਯੋਜਿਤ ਕੀਤੀ ਜਾਵੇਗੀ। ਇਸ ਦੌਰਾਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਸਮਾਰੋਹ ਸਣੇ ਕਈ ਮਹੱਤਵਪੂਰਨ ਮੁੱਦਿਆਂ ‘ਤੇ ਫੈਸਲਾ ਲਿਆ ਜਾਵੇਗਾ।
ਇਸ ਸਮੇਂ ਤਰਨਤਾਰਨ ਦੀਆਂ ਉਪ ਚੋਣਾਂ ਦਾ ਚੋਣ ਜ਼ਾਬਤਾ ਲੱਗਾ ਹੋਇਆ ਹੈ। ਅਜਿਹੇ ਵਿਚ ਸਪੱਸ਼ਟ ਹੈ ਕਿ ਕੋਈ ਅਜਿਹਾ ਫੈਸਲਾ ਨਹੀਂ ਲਿਆ ਜਾਵੇਗਾ ਜਿਸ ਨਾਲ ਚੋਣ ਦੇ ਨਤੀਜਿਆਂ ‘ਤੇ ਅਸਰ ਪਵੇ ਪਰ ਇਹ ਵੀ ਸਪੱਸ਼ਟ ਹੈ ਕਿ ਸਰਕਾਰ ਇਸ ਸਮੇਂ ਕੁਝ ਰਾਹਤ ਦੇਣ ਦੀ ਕੋਸ਼ਿਸ਼ ਕਰੇਗੀ। ਇਸ ਤੋਂ ਇਲਾਵਾ ਕੁਝ ਨਵੀਆਂ ਭਰਤੀਆਂ ਨਾਲ ਸਬੰਧਤ ਪ੍ਰਸਤਾਵਾਂ ਨੂੰ ਮੀਟਿੰਗ ਵਿਚ ਮਨਜ਼ੂਰੀ ਲਈ ਰੱਖਿਆ ਜਾਵੇਗਾ।
ਇਹ ਵੀ ਪੜ੍ਹੋ : ਰਾਜਵੀਰ ਜਵੰਦਾ ਦੀ ਮੌਤ ਮਾਮਲੇ ਨੂੰ ਲੈ ਕੇ ਪਟੀਸ਼ਨ ‘ਤੇ ਸੁਣਵਾਈ ਅੱਜ, ਹਸਪਤਾਲ ‘ਤੇ ਲੱਗੇ ਲਾਪਰਵਾਹੀ ਵਰਤਣ ਦੇ ਇਲਜ਼ਾਮ
ਮੀਟਿੰਗ ਵਿਚ ਕਈ ਅਹਿਮ ਫੈਸਲਿਆਂ ‘ਤੇ ਮੋਹਰ ਲੱਗ ਸਕਦੀ ਹੈ। ਪੰਜਾਬ ਮਾਈਨਰ ਮਿਰਨਲ ਰੂਲਸ-2013 ਵਿਚ ਸੋਧ ਨੂੰ ਮਨਜ਼ੂਰੀ ਦਿੱਤੀ ਗਈ ਸੀ। ਮੈਗਾ ਹਾਊਸਿੰਗ ਪ੍ਰਾਜੈਕਟ ਲਈ ਵਨ ਟਾਈਮ ਐਕਸਟੈਨਸ਼ਨ ਨੂੰ ਮਨਜ਼ੂਰੀ। ਸਹਿਕਾਰੀ ਹਾਊਸ ਬਿਲਡਿੰਗ ਸੁਸਾਇਟੀਆਂ ਨੂੰ ਜ਼ਮੀਨ ਅਲਾਟ ਕਰਨ ਦਾ ਫੈਸਲਾ, 14 ਦਿਨ ਵਿਚ ਖੋਲ੍ਹੇ ਜਾਣਗੇ ਰੇਤ ਦੀ ਸਫਾਈ ਦੇ ਟੈਂਡਰ, ਰੋਲਿੰਗ ਮਿੱਲਾਂ ਵਿਚ ਕੋਲੇ ਦੇ ਇਸਤੇਮਾਲ ਦੀ ਇਜਾਜ਼ਤ ‘ਤੇ ਕਮੇਠੀ ਗਠਿਤ, ਹਾਊਸਿੰਗ ਦੀ ਈ-ਆਕਸ਼ਨ ਪਾਲਿਸੀ ਵਿਚ ਵੀ ਬਦਲਾਅ ਕੀਤਾ ਗਿਆ।
ਵੀਡੀਓ ਲਈ ਕਲਿੱਕ ਕਰੋ -:
























