Punjab CM Capt Amarinder Singh : ਪੰਜਾਬ ਵਿੱਚ ਕੋਰੋਨਾ ਵਾਇਰਸ ਖਿਲਾਫ ਟੀਕਾਕਰਨ ਮੁਹਿੰਮ ਜਾਰੀ ਹੈ। ਇਸੇ ਅਧੀਨ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਵੈਕਸੀਨ ਦੀ ਪਹਿਲੀ ਖੁਰਾਕ ਲਈ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਦੇ 60 ਸਾਲ ਜਾਂ 45 ਸਾਲ ਤੋਂ ਉੱਪਰ ਸਹਿ ਰੋਗਾਂ ਵਾਲੇ ਲੋਕਾਂ ਨੂੰ ਕੋਰੋਨਾ ਨੂੰ ਜਲਦ ਤੋਂ ਜਲਦ ਵੈਕਸੀਨ ਲੈਣ ਦੀ ਅਪੀਲ ਕੀਤੀ। ਉਨਹਾਂ ਕਿਹਾ ਕਿ ਅਸੀਂ ਸਾਰੇ ਮਿਲ ਕੇ ਹੀ ਕੋਰੋਨਾ ਨੂੰ ਹਰਾ ਸਕਦੇ ਹਾਂ ਅਤੇ ਅਸੀਂ ਇਸ ਨੂੰ ਜ਼ਰੂਰ ਹਰਾਵਾਂਗੇ।
ਦੱਸਣਯੋਗ ਹੈ ਕਿ ਮੁੱਖ ਮੰਤਰੀ ਨੇ ਇਹ ਟੀਕਾ ਮੋਹਾਲੀ ਦੇ ਫੇਜ਼-6 ਵਿੱਚ ਸਥਿਤ ਸਿਵਲ ਹਸਪਤਾਲ ਵਿੱਚ ਲਗਵਾਇਆ। ਟੀਕਾ ਲਗਵਾਉਣ ਤੋਂ ਬਾਅਦ ਉਨ੍ਹਾਂ ਨੇ ਹਸਪਤਾਲਾਂ ਦੇ ਪ੍ਰਬੰਧਾਂ ’ਤੇ ਸੰਤੁਸ਼ਟੀ ਪ੍ਰਗਟਾਈ। ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਦੇ ਸਾਰੇ ਅਧਿਕਾਰੀ ਵੀ ਮੌਜੂਦ ਰਹੇ। ਉਹ ਆਮ ਲੋਕਾਂ ਵਾਂਗ ਹੀ ਹਸਪਤਾਲ ਪਹੁੰਚੇ ਅਤੇ ਕੋਰੋਨਾ ਦਾ ਪਹਿਲਾ ਟੀਕਾ ਲਗਵਾਇਆ।