ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਅਤੇ ਰਾਜ ਪ੍ਰਤੀ ਦ੍ਰਿਸ਼ਟੀ ‘ਤੇ ਪੂਰਨ ਵਿਸ਼ਵਾਸ ਪ੍ਰਗਟਾਉਂਦਿਆਂ ਪੰਜਾਬ ਦੇ ਸੰਸਦ ਮੈਂਬਰਾਂ ਨੇ ਅੱਜ ਉਨ੍ਹਾਂ ਨਾਲ ਮੀਟਿੰਗ ਕੀਤੀ ਤੇ ਕਿਹਾ ਕਿ ਉਨ੍ਹਾਂ ਨੂੰ ਮੁੱਖ ਮੰਤਰੀ ਦੀ ਸੁਚਾਰੂ ਸੋਚ ‘ਤੇ ਪੂਰਾ ਭਰੋਸਾ ਹੈ ਤੇ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਕਾਂਗਰਸ ਜਿੱਤ ਹਾਸਲ ਕਰੇਗੀ।
ਅੱਜ ਇਥੇ ਜਾਰੀ ਇੱਕ ਬਿਆਨ ਵਿੱਚ, ਪਟਿਆਲਾ ਤੋਂ ਪਾਰਟੀ ਮੈਂਬਰ ਪਾਰਲੀਮੈਂਟਾਂ ਪ੍ਰਨੀਤ ਕੌਰ, ਖਡੂਰ ਸਾਹਿਬ ਦੇ ਸੰਸਦ ਮੈਂਬਰ ਜਸਬੀਰ ਸਿੰਘ ਗਿੱਲ, ਜਲੰਧਰ ਤੋਂ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ, ਫਤਹਿਗੜ੍ਹ ਸਾਹਿਬ ਦੇ ਸੰਸਦ ਮੈਂਬਰ ਡਾ: ਅਮਰ ਸਿੰਘ, ਅਤੇ ਫਰੀਦਕੋਟ ਤੋਂ ਸੰਸਦ ਮੈਂਬਰ ਮੁਹੰਮਦ ਸਦੀਕ, ਜੋ ਕਿ ਮੁੱਖ ਮੰਤਰੀ ਨਾਲ ਮੁਲਾਕਾਤ ਕਰਨ ਲਈ ਆਏ ਸਨ ਉਨ੍ਹਾਂ ਕਿਹਾ ਕਿ ਉਹ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਰਣਨੀਤੀ ਬਾਰੇ ਵਿਚਾਰ ਵਟਾਂਦਰੇ ਲਈ ਇਥੇ ਇਕੱਠੇ ਹੋਏ ਸਨ ਤੇ ਉਹ ਕੈਪਟਨ ਅਮਰਿੰਦਰ ਸਿੰਘ ਨੂੰ ਆਪਣਾ ਅਗਲਾ ਮੁੱਖ ਮੰਤਰੀ ਬਣਾਉਣਾ ਚਾਹੁੰਦੇ ਹਨ।
ਇਹ ਵੀ ਪੜ੍ਹੋ : ਤੋਮਰ ਖੇਤੀ ਕਾਨੂੰਨਾਂ ‘ਤੇ ਚਰਚਾ ਨੂੰ ਰੱਦ ਕਰਨ ਦੀ ਬਜਾਏ ਅੰਦੋਲਨਕਾਰੀ ਕਿਸਾਨਾਂ ਨਾਲ ਮੁੜ ਤੋਂ ਗੱਲਬਾਤ ਕਰਨ : ਸੁਖਬੀਰ ਬਾਦਲ
ਅਗਾਮੀ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਵਿਚ ਕਾਂਗਰਸ ਲਈ ਕੋਈ ਚੁਣੌਤੀ ਨਹੀਂ ਹੈ। ਇਸ ਬਾਰੇ ਸੰਕੇਤ ਕਰਦਿਆਂ, ਸੰਸਦ ਮੈਂਬਰਾਂ ਨੇ ਕਿਹਾ ਕਿ ਹਰ ਪੰਜਾਬੀ ਇਕ ਵਾਰ ਫਿਰ 2022 ਵਿਚ ਉਨ੍ਹਾਂ ਨੂੰ ਭਾਰੀ ਵੋਟਾਂ ਨਾਲ ਜਿਤਾਉਣਗੇ। ਇਥੇ ਕੋਈ ਨਹੀਂ ਹੈ ਜੋ ਕੈਪਟਨ ਅਮਰਿੰਦਰ ਦੇ ਸ਼ਾਸਨ ਪ੍ਰਬੰਧਨ ਦੇ ਰਿਕਾਰਡ, ਪ੍ਰਸ਼ਾਸਕੀ ਤਜ਼ਰਬੇ ਅਤੇ ਮੁਹਾਰਤ ਦੇ ਨੇੜੇ-ਤੇੜੇ ਵੀ ਲੱਗ ਸਕੇ। ਸੰਸਦ ਮੈਂਬਰਾਂ ਨੇ ਅੱਗੇ ਕਿਹਾ ਕਿ ਅਗਾਮੀ ਚੋਣਾਂ ਲਈ ਅਗਾਮੀ ਚੋਣਾਂ ਕਾਂਗਰਸ ਪਾਰਟੀ ਇਕਜੁੱਟ ਹੋ ਕੇ ਲੜੇਗੀ ਤੇ ਯਕੀਨੀ ਤੌਰ ‘ਤੇ ਜਿੱਤੇਗੀ।
ਇਹ ਵੀ ਪੜ੍ਹੋ : ਜਗਰਾਓਂ ‘ਚ ਦੋ ASI ਕਤਲ ਮਾਮਲਾ: ਗੈਂਗਸਟਰ ਜੈਪਾਲ ਭੁੱਲਰ ਦਾ ਐਨਕਾਊਂਟਰ