ਪੰਜਾਬ ਕਾਂਗਰਸ ’ਚ ਚੱਲ ਰਹੇ ਕਲੇਸ਼ ਨੂੰ ਸ਼ਾਂਤ ਕਰਨ ਵਿੱਚ ਨਿੱਜੀ ਦਿਲਚਸਪੀ ਲੈ ਰਹੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਇਸ ਮਾਮਲੇ ਵਿਚ ਆਪਣਾ ਹੋਮਵਰਕ ਪੂਰਾ ਕਰ ਲਿਆ ਹੈ। ਉਨ੍ਹਾਂ ਨੇ ਨਿੱਜੀ ਤੌਰ ‘ਤੇ ਫ਼ੋਨ ਰਾਹੀਂ ਪੰਜਾਬ ਕਾਂਗਰਸ ਦੇ ਵਿਧਾਇਕਾਂ, ਮੰਤਰੀਆਂ ਅਤੇ ਕਈ ਸੀਨੀਅਰ ਨੇਤਾਵਾਂ ਤੋਂ ਫੀਡਬੈਕ ਲਿਆ ਹੈ ਅਤੇ ਹਾਈਕਮਾਨ ਦੀ ਤਿੰਨ ਮੈਂਬਰੀ ਕਮੇਟੀ ਤੋਂ ਜਾਣਕਾਰੀ ਵੀ ਹਾਸਲ ਕੀਤੀ ਹੈ।
ਹੁਣ ਰਾਹੁਲ ਜਲਦੀ ਹੀ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨਾਲ ਆਪਣਾ ਹੋਮਵਰਕ ਸਾਂਝਾ ਕਰਨਗੇ ਅਤੇ ਪੰਜਾਬ ਕਾਂਗਰਸ ਵਿਵਾਦ ਅਤੇ ਇਸ ਦੇ ਹੱਲ ਦੇ ਅਸਲ ਕਾਰਨਾਂ ਬਾਰੇ ਆਪਣੀ ਰਾਏ ਦੇਣਗੇ।
ਪਾਰਟੀ ਸੂਤਰਾਂ ਦਾ ਕਹਿਣਾ ਹੈ ਕਿ ਇਸ ਮਾਮਲੇ ਵਿਚ ਰਾਹੁਲ ਗਾਂਧੀ ਦਾ ਰਵੱਈਆ ਪਹਿਲਾਂ ਹੀ ਬਹੁਤ ਨਰਮ ਰਿਹਾ ਹੈ ਅਤੇ ਉਹ ਕਿਸੇ ਨੇਤਾ ਖਿਲਾਫ ਸਖਤ ਕਾਰਵਾਈ ਕਰਨ ਦੀ ਬਜਾਏ ਉਨ੍ਹਾਂ ਨਾਲ ਗੱਲਬਾਤ ਕਰਕੇ ਪਾਰਟੀ ਨੂੰ ਜੋੜੇ ਰੱਖਣ ਦੇ ਹੱਕ ਵਿਚ ਹਨ। ਹਾਈ ਕਮਾਨ ਦੀ ਤਿੰਨ ਮੈਂਬਰੀ ਕਮੇਟੀ ਨੇ ਇਸ ਵਿਵਾਦ ਨੂੰ ਖਾਰਿਜ ਕਰਦਿਆਂ ਨਾਰਾਜ਼ ਨੇਤਾਵਾਂ ਦੀ ਗਿਣਤੀ ਸਿਰਫ 20 ਦੱਸੀ ਹੈ।
ਖੁੱਲ੍ਹ ਕੇ ਜਨਤਕ ਮੰਚਾਂ ’ਤੇ ਨਹੀਂ ਆ ਰਹੇ ਕਈ ਵਿਧਾਇਕ ਅਤੇ ਮੰਤਰੀਆਂ ਨੇ ਰਾਹੁਲ ਗਾਂਧੀ ਨੂੰ ਪੰਜਾਬ ਸਰਕਾਰ ਦੀ ਜਨਤਾ ਪ੍ਰਤੀ ਵਾਅਦਾਖਿਲਾਫੀ, ਬੇਅਦਬੀੀ ਤ ਕੋਟਕਪੂਰਾ ਫਾਇਰਿੰਗ ਮਾਮਲੇ ਵਿੱਚ ਕਾਰਵਾਈ ਨਾ ਕਰਨ ਦੇ ਕਾਰਨ ਪਾਰਟੀ ਦੀ ਬਇਜ਼ਤੀ ਲਈ ਕੈਪਟਨ ਕੈਪਟਨ ਅਮਰਿੰਦਰ ਸਿੰਘ ਨੂੰ ਜ਼ਿੰਮੇਵਾਰ ਠਹਿਰਾਇਆ ਹੈ।
ਸੂਤਰਾਂ ਅਨੁਸਾਰ ਰਾਹੁਲ ਗਾਂਧੀ ਹੁਣ ਜਲਦੀ ਹੀ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨਗੇ ਅਤੇ ਵਿਵਾਦ ਸੁਲਝਾਉਣ ਲਈ ਪੰਜਾਬ ਕਾਂਗਰਸ ਦੇ ਪੁਨਰਗਠਨ ‘ਤੇ ਵਧੇਰੇ ਜ਼ੋਰ ਦੇਣਗੇ। ਇਸ ਕਾਰਨ ਨਾਰਾਜ਼ ਨੇਤਾਵਾਂ ਦੀ ਨਾਰਾਜ਼ਗੀ ਕਿਸੇ ਹੱਦ ਤੱਕ ਦੂਰ ਹੋ ਜਾਵੇਗੀ ਅਤੇ ਦੂਜਾ ਉਹ ਕੈਪਟਨ ਨਾਲ ਮਿਲ ਕੇ ਰਣਨੀਤੀ ਮੁਤਾਬਕ ਚੋਣਾਂ ਦੀ ਤਿਆਰੀ ਸ਼ੁਰੂ ਕਰਨਗੇ।
ਦੂਜੇ ਪਾਸੇ ਪੰਜਾਬ ਕਾਂਗਰਸ ਦੇ ਵਿਵਾਦ ਨੂੰ ਸੁਲਝਾਉਣ ਲਈ ਵਿਧਾਇਕ ਨਵਜੋਤ ਸਿੰਘ ਸਿੱਧੂ ਨੂੰ ਉਪ ਮੁੱਖ ਮੰਤਰੀ ਦਾ ਅਹੁਦਾ ਦੇਣ ਦੀ ਕਿਆਸ ਅਰਾਈਆਂ ’ਤੇ ਰੋਕ ਲੱਗ ਗਈ ਹੈ। ਸੂਤਰਾਂ ਅਨੁਸਾਰ ਨਵਜੋਤ ਸਿੱਧੂ ਨੇ ਪਹਿਲਾਂ ਪਾਰਟੀ ਹਾਈਕਮਾਨ ਅਤੇ ਫਿਰ ਤਿੰਨ ਮੈਂਬਰੀ ਕਮੇਟੀ ਨੂੰ ਸਪੱਸ਼ਟ ਕਰ ਦਿੱਤਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਕਿਸੇ ਵੀ ਅਹੁਦੇ ‘ਤੇ ਕੰਮ ਕਰਨਾ ਅਸੰਭਵ ਹੈ।
ਇਹ ਵੀ ਪੜ੍ਹੋ : ਦੀਪ ਸਿੱਧੂ ਦੀ ਜਾਨ ਨੂੰ ਖਤਰਾ? ਪੰਜਾਬੀ ਅਦਾਕਾਰ ਨੇ ਸੋਸ਼ਲ ਮੀਡੀਆ ‘ਤੇ ਕੀਤਾ ਇਹ ਖੁਲਾਸਾ
ਸੂਤਰਾਂ ਤੋਂ ਪਤਾ ਲੱਗਿਆ ਹੈ ਕਿ ਜਦੋਂ ਸਿੱਧੂ ਤਿੰਨ ਮੈਂਬਰੀ ਕਮੇਟੀ ਦੇ ਸਾਹਮਣੇ ਪੇਸ਼ ਹੋਏ, ਤਾਂ ਉਨ੍ਹਾਂ ਨੇ ਸਰਕਾਰ ਵਿਚ ਅਫਸਰਸ਼ਾਹੀ ਚਲਾਉਣ ਦੀਆਂ ਕਈ ਉਦਾਹਰਣਾਂ ਦਾ ਹਵਾਲਾ ਦਿੰਦੇ ਹੋਏ ਨਾ ਸਿਰਫ ਮੁੱਖ ਮੰਤਰੀ ਕੈਪਟਨ ਦਾ ਕੱਚਾ-ਚਿੱਠਾ ਖੋਲ੍ਹਿਆ, ਬਲਕਿ ਕਈ ਅਧਿਕਾਰੀਆਂ ਦੇ ਨਾਮ ਵੀ ਲਏ, ਜੋ ਸਿੱਧੇ ਤੌਰ ’ਤੇ ਸਰਕਾਰ ਚਲਾ ਰਹੇ ਹਨ। ਉਨ੍ਹਾਂ ਕਮੇਟੀ ਨੂੰ ਇਹ ਵੀ ਕਿਹਾ ਸੀ ਕਿ ਪੰਜਾਬ ਵਿੱਚ ਕਾਂਗਰਸ ਦੇ ਵਿਧਾਇਕਾਂ, ਨੇਤਾਵਾਂ ਅਤੇ ਵਰਕਰਾਂ ਦੀ ਸਰਕਾਰ ਵਿੱਚ ਕੋਈ ਸੁਣਵਾਈ ਨਹੀਂ ਹੋ ਰਹੀ ਹੈ।