ਪੰਜਾਬ ਵਿਚ 14 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹਨ। ਹਰੇਕ ਪਾਰਟੀ ਜ਼ੋਰਾਂ-ਸ਼ੋਰਾਂ ਨਾਲ ਤਿਆਰੀਆਂ ਕਰ ਰਹੀ ਹੈ। ਵੱਖ-ਵੱਖ ਪਾਰਟੀਆਂ ਵੱਲੋਂ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਜਾ ਰਹੀ ਹੈ। ਇਸੇ ਤਹਿਤ ਪੰਜਾਬ ਕਾਂਗਰਸ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ ਵਾਇਰਲ ਹੋਈ ਹੈ।
ਦੀਨਾਨਗਰ ਤੋਂ ਅਰੁਣਾ ਚੌਧਰੀ, ਕਾਦੀਆਂ ਤੋਂ ਪ੍ਰਤਾਪ ਸਿੰਘ ਬਾਜਵਾ, ਬਟਾਲਾ ਤੋਂ ਅਸ਼ਵਨੀ ਸੇਖੜੀ, ਡੇਰਾ ਬਾਬਾ ਨਾਨਕ ਤੋਂ ਸੁਖਜਿੰਦਰ ਸਿੰਘ ਰੰਧਾਵਾ, ਰਾਜਾਸਾਂਸੀ ਤੋਂ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ, ਮਜੀਠਾ ਤੋਂ ਭਗਵੰਤਪਾਲ ਸਿੰਘ ਸੱਚਰ, ਅੰਮ੍ਰਿਤਸਰ (ਨੌਰਥ) ਤੋਂ ਸੁਨੀਲ ਕੁਮਾਰ ਦੱਤੀ, ਅੰਮ੍ਰਿਤਸਰ (ਵੈਸਟ) ਤੋਂ ਡਾ.ਰਾਜ ਕੁਮਾਰ ਵੇਰਕਾ, ਅੰਮ੍ਰਿਤਸਰ (ਸੈਂਟ੍ਰਲ) ਤੋਂ ਉਮ ਪ੍ਰਕਾਸ਼ ਸੋਨੀ, ਅੰਮ੍ਰਿਤਸਰ (ਈਸਟ) ਤੋਂ ਨਵਜੋਤ ਸਿੰਘ ਸਿੱਧੂ, ਅੰਮ੍ਰਿਤਸਰ (ਸਾਊਥ) ਤੋਂ ਇੰਦਰਬੀਰ ਸਿੰਘ ਬੁਲਾਰੀਆ, ਅਟਾਰੀ ਤੋਂ ਲਖਵਿੰਦਰ ਸਿੰਘ ਵਡਾਲੀ, ਤਰਨਤਾਰਨ ਤੋਂ ਡਾ. ਧਰਮਵੀਰ ਅਗਨੀਹੋਤਰੀ, ਖੇਮਕਰਨ ਤੋਂ ਗੁਰਚੇਤ ਸਿੰਘ ਭੁੱਲਰ, ਪੱਟੀ ਤੋਂ ਹਰਮਿੰਦਰ ਸਿੰਘ ਗਿੱਲ, ਖਡੂਰ ਸਾਹਿਬ ਤੋਂ ਰਮਨਜੀਤ ਸਿੰਘ ਸਿੱਕੀ, ਕਪੂਰਥਲਾ ਤੋਂ ਰਾਣਾ ਗੁਰਜੀਤ ਸਿੰਘ, ਸੁਲਤਾਨਪੁਰ ਲੋਧੀ ਤੋਂ ਨਵਤੇਜ ਸਿੰਘ ਚੀਮਾ, ਫਗਵਾੜਾ ਤੋਂ ਬਲਵਿੰਦਰ ਸਿੰਘ ਧਾਲੀਵਾਲ, ਸ੍ਰੀ ਆਨੰਦਪੁਰ ਸਾਹਿਬ ਤੋਂ ਰਾਣਾ ਕੰਵਰਪਾਲ ਸਿੰਘ , ਚਮਕੌਰ ਸਾਹਿਬ ਤੋਂ ਚਰਨਜੀਤ ਸਿੰਘ ਚੰਨੀ (ਮੁੱਖ ਮੰਤਰੀ ਪੰਜਾਬ), ਫਤਿਹਗੜ੍ਹ ਸਾਹਿਬ ਤੋਂ ਕੁਲਬੀਰ ਸਿੰਘ ਨਾਗਰਾ ਨੂੰ ਟਿਕਟ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ‘ਚ 30684 ਐਕਟਿਵ ਕੋਰੋਨਾ ਕੇਸ ਆਏ ਸਾਹਮਣੇ, ਪਟਿਆਲਾ ਤੋਂ ਬਾਅਦ ਮੋਹਾਲੀ ਬਣਿਆ ਹੌਟਸਪੌਟ
ਇਸ ਤੋਂ ਇਲਾਵਾ ਖੰਨਾ ਤੋਂ ਗੁਰਕੀਰਤ ਸਿੰਘ ਕੋਟਲੀ, ਮੋਗਾ ਤੋਂ ਮਾਲਵਿਕਾ ਸੂਦ, ਜੀਰਾ ਤੋਂ ਕੁਲਬੀਰ ਸਿੰਘ ਜੀਰਾ, ਸਰਦੂਲਗੜ੍ਹ ਤੋਂ ਵਿਕਰਮ ਸਿੰਘ, ਲਹਿਰਾ ਤੋਂ ਬੀਬੀ ਰਜਿੰਦਰ ਕੌਰ ਭੱਠਲ, ਧੂਰੀ ਤੋਂ ਦਲਬੀਰ ਸਿੰਘ ਗੋਲਡੀ ਨੂੰ ਉਮੀਦਵਾਰ ਐਲਾਨਿਆ ਗਿਆ ਹੈ।