ਪੰਜਾਬ ਵਿੱਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਸੂਬੇ ਵਿੱਚ ਰੋਜ਼ਾਨਾ ਵੱਡੀ ਗਿਣਤੀ ਵਿੱਚ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ । ਇਸੇ ਵਿਚਾਲੇ ਪੰਜਾਬ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 7699 ਨਵੇਂ ਮਾਮਲੇ ਸਾਹਮਣੇ ਆਏ, ਜਦਕਿ 33 ਲੋਕਾਂ ਦੀ ਮੌਤ ਹੋ ਗਈ।
ਮਿਲੀ ਜਾਣਕਾਰੀ ਅਨੁਸਾਰ ਸੂਬੇ ਵਿੱਚ ਪਿਛਲੇ 24 ਘੰਟਿਆਂ ਵਿੱਚ ਐੱਸ. ਏ. ਐੱਸ. ਨਗਰ ਵਿਚ 1244, ਲੁਧਿਆਣਾ ਵਿੱਚ 939, ਜਲੰਧਰ ਵਿੱਚ 759, ਪਟਿਆਲਾ ਵਿੱਚ 359, ਪਠਾਨਕੋਟ ਵਿੱਚ 206, ਅੰਮ੍ਰਿਤਸਰ ਵਿੱਚ 654, ਫਤਿਹਗੜ੍ਹ ਸਾਹਿਬ ਵਿੱਚ 128, ਗੁਰਦਾਸਪੁਰ ਵਿੱਚ 219, ਹੁਸ਼ਿਆਰਪੁਰ ਵਿੱਚ 414, ਬਠਿੰਡਾ ਵਿੱਚ 517,ਸੰਗਰੂਰ ਵਿੱਚ 369, ਮੋਗਾ ਵਿੱਚ 127, ਬਰਨਾਲਾ ਵਿੱਚ 122, ਸ਼ਹੀਦ ਭਗਤ ਸਿੰਘ ਨਗਰ ਵਿੱਚ 96, ਮੁਕਤਸਰ ਵਿੱਚ 246 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ।
ਇਹ ਵੀ ਪੜ੍ਹੋ: Corona ਦੇ ਖੌਫ਼ ਵਿਚਾਲੇ ਰੈਲੀਆਂ ਤੇ ਰੋਡ ਸ਼ੋਅ ਨੂੰ ਲੈ ਕੇ ਚੋਣ ਕਮਿਸ਼ਨ ਦਾ ਵੱਡਾ ਫ਼ੈਸਲਾ
ਦੱਸ ਦੇਈਏ ਕਿ ਪੰਜਾਬ ਵਿੱਚ ਹੁਣ ਤੱਕ ਕੋਰੋਨਾ ਦੇ 707847 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿੱਚੋਂ 16948 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜ਼ਿਕਰਯੋਗ ਹੈ ਕਿ ਸੂਬੇ ਵਿੱਚ ਕੋਰੋਨਾ ਖਤਰਨਾਕ ਰੂਪ ਧਾਰਨ ਕਰ ਰਿਹਾ ਹੈ। ਜਿਸਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਨਾਈਟ ਕਰਫਿਊ ਲਗਾਇਆ ਗਿਆ ਹੈ, ਜੋ ਕਿ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਲਾਗੂ ਰਹਿੰਦਾ ਹੈ। ਇਸ ਤੋਂ ਇਲਾਵਾ ਸੂਬੇ ਵਿਚ ਸਕੂਲ-ਕਾਲਜ ਆਦਿ ਬੰਦ ਕਰ ਦਿੱਤੇ ਗਏ ਹਨ, ਤਾਂ ਜੋ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਕਾਬੂ ਵਿੱਚ ਕੀਤਾ ਜਾ ਸਕੇ।
ਵੀਡੀਓ ਲਈ ਕਲਿੱਕ ਕਰੋ -: