ਪੰਜਾਬ ਵਿੱਚ ਕੋਰੋਨਾ ਜਾਨਲੇਵਾ ਹੋ ਗਿਆ ਹੈ। ਸੂਬੇ ਵਿੱਚ ਪਿਛਲੇ 24 ਘੰਟਿਆਂ ਦੌਰਾਨ 4 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ। ਸੂਬੇ ਦੇ ਜਲੰਧਰ ਵਿੱਚ 2, ਫਰੀਦਕੋਟ ਅਤੇ ਪਟਿਆਲਾ ਵਿੱਚ 1-1 ਮਰੀਜ਼ ਦੀ ਮੌਤ ਹੋਈ ਹੈ । ਇਸ ਤੋਂ ਇਲਾਵਾ 74 ਮਰੀਜ਼ਾਂ ਨੂੰ ਲਾਈਫ ਸੇਵਿੰਗ ਸਪੋਰਟ ‘ਤੇ ਰੱਖਿਆ ਗਿਆ ਹੈ । ਜਿਸ ਵਿੱਚ 65 ਨੂੰ ਆਕਸੀਜਨ ਤੇ 9 ਨੂੰ ਆਈਸੀਯੂ ਵਿੱਚ ਰੱਖਿਆ ਗਿਆ ਹੈ।
ਪੰਜਾਬ ਵਿੱਚ ਪਿਛਲੇ 2 ਦਿਨਾਂ ਤੋਂ 24 ਘੰਟਿਆਂ ਵਿੱਚ 400 ਤੋਂ ਵੱਧ ਮਾਮਲੇ ਸਾਹਮਣੇ ਆ ਰਹੇ ਹਨ । ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 419 ਨਵੇਂ ਮਾਮਲੇ ਸਾਹਮਣੇ ਆਏ ਹਨ । ਜਿਸ ਕਾਰਨ ਸੂਬੇ ਵਿੱਚ ਸਕਾਰਾਤਮਕਤਾ ਦਰ 3.51% ਰਹੀ। ਇਸਦੇ ਨਾਲ ਹੀ ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਐਕਟਿਵ ਕੇਸਾਂ ਦੀ ਗਿਣਤੀ ਵਧ ਕੇ 2596 ਹੋ ਗਈ ਹੈ।
ਇਹ ਵੀ ਪੜ੍ਹੋ: ਰਾਸ਼ਟਰਪਤੀ ਬਣਨ ਮਗਰੋਂ ਦ੍ਰੋਪਦੀ ਮੁਰਮੂ ਦਾ ਪਹਿਲਾ ਟਵੀਟ, ਦੇਖੋ ਕੀ ਕਿਹਾ
ਕੋਰੋਨਾ ਦੇ ਮਾਮਲਿਆਂ ਵਿੱਚ ਸੂਬੇ ਵਿੱਚ ਸਭ ਤੋਂ ਚਿੰਤਾਜਨਕ ਹਾਲਾਤ ਮੋਹਾਲੀ ਦੇ ਹਨ । ਇੱਥੇ ਸਭ ਤੋਂ ਵੱਧ ਮਰੀਜ਼ ਪਾਏ ਜਾ ਰਹੇ ਹਨ। ਇੱਥੇ ਪਿਛਲੇ 24 ਘੰਟਿਆਂ ਵਿੱਚ 57 ਮਾਮਲੇ ਸਾਹਮਣੇ ਆਏ ਹਨ। ਜਿਸ ਤੋਂ ਬਾਅਦ ਐਕਟਿਵ ਕੇਸ ਵਧ ਕੇ 630 ਹੋ ਗਏ ਹਨ । ਉੱਥੇ ਹੀ ਜਲੰਧਰ ਵਿੱਚ 351 ਅਤੇ ਲੁਧਿਆਣਾ ਵਿੱਚ 313, ਪਟਿਆਲਾ ਵਿੱਚ 256, ਬਠਿੰਡਾ ਵਿੱਚ 235 ਅਤੇ ਅੰਮ੍ਰਿਤਸਰ ਵਿੱਚ 137 ਐਕਟਿਵ ਕੇਸ ਸਾਹਮਣੇ ਆਏ ਹਨ।
ਦੱਸ ਦੇਈਏ ਕਿ ਪੰਜਾਬ ਵਿੱਚ 1 ਅਪ੍ਰੈਲ ਤੋਂ ਹੁਣ ਤੱਕ 61 ਮਰੀਜ਼ਾਂ ਦੀ ਕੋਰੋਨਾ ਨਾਲ ਮੌਤ ਹੋ ਚੁੱਕੀ ਹੈ । ਇਸ ਦੌਰਾਨ 10 ਹਜ਼ਾਰ 82 ਪਾਜ਼ੀਟਿਵ ਕੇਸ ਪਾਏ ਗਏ। ਜਿਨ੍ਹਾਂ ਵਿੱਚੋਂ 7416 ਮਰੀਜ਼ ਠੀਕ ਹੋ ਚੁੱਕੇ ਹਨ ।
ਵੀਡੀਓ ਲਈ ਕਲਿੱਕ ਕਰੋ -: