ਪੰਜਾਬ ‘ਚ ਇੱਕ ਵਾਰ ਫਿਰ ਡੀਸੀ ਦਫ਼ਤਰਾਂ ਤੋਂ ਲੈ ਕੇ ਤਹਿਸੀਲਾਂ ਤੱਕ ਕੰਮ ਠੱਪ ਹੋਣ ਜਾ ਰਿਹਾ ਹੈ। ਮਨਿਸਟੀਰੀਅਲ ਸਟਾਫ਼ ਯੂਨੀਅਨ ਨੇ ਮੁੜ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਐਲਾਨ ਕੀਤਾ ਹੈ। ਮੀਟਿੰਗ ਤੋਂ ਬਾਅਦ ਮੁਲਾਜ਼ਮ ਆਗੂਆਂ ਨੇ ਫੈਸਲਾ ਕੀਤਾ ਹੈ ਕਿ ਡੀਸੀ ਮੁਲਾਜ਼ਮ ਯੂਨੀਅਨ ਵੱਲੋਂ 11 ਸਤੰਬਰ ਤੋਂ 13 ਸਤੰਬਰ ਤੱਕ ਪੰਜਾਬ ਭਰ ਵਿੱਚ ਕਲਮ ਛੋੜ ਹੜਤਾਲ ਕੀਤੀ ਜਾਵੇਗੀ।
ਯੂਨੀਅਨ ਦਾ ਕਹਿਣਾ ਹੈ ਕਿ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ, ਜਿਸ ਕਾਰਨ ਕਲਮ ਛੱਡ ਹੜਤਾਲ ਕੀਤੀ ਜਾਵੇਗੀ। ਮੁਲਾਜ਼ਮਾਂ ਦੇ ਪ੍ਰਧਾਨ ਤੇਜਿੰਦਰ ਸਿੰਘ ਨੰਗਲ, ਜਨਰਲ ਸਕੱਤਰ ਨਰਿੰਦਰ ਸਿੰਘ ਚੀਮਾ ਅਤੇ ਸਕੱਤਰ ਕਰਨਵਿੰਦਰ ਸਿੰਘ ਦਾ ਕਹਿਣਾ ਹੈ ਕਿ ਸਰਕਾਰ ਵਾਰ-ਵਾਰ ਪੈਨਲ ਨੂੰ ਮਿਲਣ ਤੋਂ ਕੰਨੀ ਕਤਰਾਉਂਦੀ ਹੈ ਅਤੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ।
ਇਹ ਵੀ ਪੜ੍ਹੋ : ਤਿੰਨ ਖਿਡਾਰੀਆਂ ਨੇ ਖੇਡ ਦਿਵਸ ਨੂੰ ਬਣਾਇਆ ਵਿਸ਼ੇਸ਼, ਹਫ਼ਤੇ ‘ਚ ਦੇਸ਼ ਨੂੰ ਮਿਲੇ ਸੋਨੇ, ਚਾਂਦੀ-ਕਾਂਸੀ ਦੇ ਤਗਮੇ
ਯੂਨੀਅਨ ਦਾ ਕਹਿਣਾ ਹੈ ਕਿ ਸਰਕਾਰ ਦੇ ਢਿੱਲੇ ਰਵੱਈਏ ਕਾਰਨ ਮੁਲਾਜ਼ਮਾਂ ਦੀਆਂ ਤਰੱਕੀਆਂ ਅਜੇ ਤੱਕ ਨਹੀਂ ਹੋਈਆਂ। ਮਨਿਸਟੀਰੀਅਲ ਸਟਾਫ਼ ਯੂਨੀਅਨ ਦਾ ਕਹਿਣਾ ਹੈ ਕਿ ਪੁਰਾਣੀ ਪੈਨਸ਼ਨ ਸਕੀਮ ਬਾਰੇ ਸਰਕਾਰ ਦਾ ਅਜੇ ਤੱਕ ਕੋਈ ਸਪੱਸ਼ਟ ਫੈਸਲਾ ਸਾਹਮਣੇ ਨਹੀਂ ਆਇਆ ਹੈ। ਮੁਲਾਜ਼ਮਾਂ ਦੀ ਮੰਗ ਹੈ ਕਿ ਠੇਕੇ ’ਤੇ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ। ਉਨ੍ਹਾਂ ਨੂੰ ਬਕਾਇਆ ਡੀਏ ਦਿੱਤਾ ਜਾਵੇ।
ਵੀਡੀਓ ਲਈ ਕਲਿੱਕ ਕਰੋ -: