ਪੰਜਾਬ ਵਿੱਚ ਐਤਵਾਰ ਨੂੰ 117 ਵਿਧਾਨਸਭਾ ਸੀਟਾਂ ਲਈ ਵੋਟਾਂ ਪੈ ਰਹੀਆਂ ਹਨ। ਸੂਬੇ ਵਿੱਚ ਸਵੇਰੇ 8 ਵਜੇ ਤੋਂ ਵੋਟਾਂ ਪੈਣੀਆਂ ਸ਼ੁਰੂ ਹੋ ਗਈਆਂ ਹਨ । ਪੋਲਿੰਗ ਬੂਥਾਂ ’ਤੇ ਵੋਟਰਾਂ ਦੀ ਭੀੜ ਇਕੱਠੀ ਹੋ ਰਹੀ ਹੈ। ਸੂਬੇ ਵਿੱਚ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਿੰਗ ਜਾਰੀ ਰਹੇਗੀ । ਚੋਣਾਂ ਨੂੰ ਲੈ ਕੇ ਜਲੰਧਰ ਦੇ ਹੰਸਰਾਜ ਕਾਲਜ ਨੂੰ ਇਸ ਵਾਰ ਪ੍ਰਸ਼ਾਸਨ ਨੇ ਸੁਪਰ ਮਾਡਲ ਪੋਲਿੰਗ ਬੂਥ ਬਣਾਇਆ ਗਿਆ ਹੈ। ਇਸ ਪੋਲਿੰਗ ਬੂਥ ‘ਤੇ ਵੋਟਰਾਂ ਨੂੰ ਲੁਭਾਉਣ ਲਈ ਕਈ ਤਰ੍ਹਾਂ ਦੇ ਪ੍ਰਬੰਧ ਕੀਤੇ ਗਏ ਹਨ।
ਦੱਸ ਦੇਈਏ ਕਿ ਹੰਸਰਾਜ ਕਾਲਜ ਵਿੱਚ ਵੋਟਰਾਂ ਦੇ ਲਈ ਵੇਟਿੰਗ ਲਾਉਂਜ ਬਣਾਇਆ ਗਿਆ ਹੈ। ਉੱਥੇ ਹੀ ਵੋਟਰਾਂ ਦੇ ਨਾਲ ਆਉਣ ਵਾਲੇ ਬੱਚਿਆਂ ਲਈ ਵਿਸ਼ੇਸ਼ ਰੂਪ ਵਿੱਚ ਕ੍ਰੈਚ ਦਾ ਪ੍ਰਬੰਧ ਕੀਤੇ ਗਿਆ ਹੈ। ਬੱਚਿਆਂ ਲਈ ਖਿਡੌਣਿਆਂ ਤੇ ਛੋਟੀਆਂ-ਛੋਟੀਆਂ ਕੁਰਸੀਆਂ ਲਗਾਈਆਂ ਗਈਆਂ ਹਨ। ਵੋਟਰਾਂ ਦੇ ਖਾਣ-ਪੀਣ ਦੇ ਲਈ ਵੀ ਸਟਾਲ ਲਗਾਏ ਗਏ ਹਨ। ਕਾਲਜ ਵਿੱਚ ਵੋਟਿੰਗ ਕੇਂਦਰ ਨੂੰ ਲੈ ਕੇ ਵੇਟਿੰਗ ਲਾਉਂਜ ਕ੍ਰੈਚ ਹਰ ਜਗ੍ਹਾ ਖੂਬਸੂਰਤ ਪੇਂਟਿੰਗਾਂ ਲਗਾਈਆਂ ਹਨ।
ਗੌਰਤਲਬ ਹੈ ਕਿ ਸੂਬੇ ਵਿੱਚ ਇਸ ਵਾਰ ਕੁੱਲ 2,14,99,804 ਵੋਟਰ ਹਨ, ਜਿਨ੍ਹਾਂ ਵਿੱਚ 1,12,98,081 ਪੁਰਸ਼, 1,02,00,996 ਔਰਤਾਂ ਅਤੇ 727 ਟਰਾਂਸਜੈਂਡਰ ਹਨ। 117 ਹਲਕਿਆਂ ਵਿਚ 1304 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ਵਿੱਚ 1209 ਪੁਰਸ਼, 93 ਔਰਤਾਂ ਅਤੇ 2 ਟਰਾਂਸਜੈਂਡਰ ਸ਼ਾਮਿਲ ਹਨ।
ਵੀਡੀਓ ਲਈ ਕਲਿੱਕ ਕਰੋ -: