ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਲਈ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਪੰਜਾਬ ਵਿੱਚ 20 ਫਰਵਰੀ ਨੂੰ ਹੋਈਆਂ ਵਿਧਾਨ ਸਭਾ ਚੋਣਾਂ ਦੇ ਅੱਜ ਨਤੀਜੇ ਸਾਫ ਹੋਣੇ ਸ਼ੁਰੂ ਹੋ ਗਏ ਹਨ। ਪੰਜਾਬ ਨੂੰ ਅੱਜ ਨਵਾਂ ਮੁੱਖ ਮੰਤਰੀ ਮਿਲਣ ਜਾ ਰਿਹਾ ਹੈ। ਧੂਰੀ ਤੋਂ ਭਗਵੰਤ ਮਾਨ ਨੇ ਕਾਂਗਰਸ ਦੇ ਦਲਵੀਰ ਗੋਲਡੀ ਨੂੰ 29000 ਤੋਂ ਵੱਧ ਵੋਟਾਂ ਦੇ ਫਰਕ ਨਾਲ ਪਛਾੜ ਕੇ ਜਿੱਤ ਹਾਸਿਲ ਕਰ ਲਈ ਹੈ। ਭਗਵੰਤ ਮਾਨ ਦੀ ਜਿੱਤ ਤੋਂ ਬਾਅਦ ਧੂਰੀ ਵਿੱਚ ਢੋਲ ਵਜਾ ਕੇ ਜਸ਼ਨ ਮਨਾਏ ਜਾ ਰਹੇ ਹਨ।
ਦੱਸ ਦੇਈਏ ਕਿ ਪੰਜਾਬ ਵਿੱਚ 20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਈਆਂ ਸਨ । ਈ. ਵੀ. ਐੱਮ. ’ਚ ਬੰਦ ਅੱਜ 1304 ਉਮੀਦਵਾਰਾਂ ਦੀ ਕਿਸਮਤ ਖੁੱਲ੍ਹੇਗੀ। ਜਿਸ ਤੋਂ ਬਾਅਦ ਸਾਫ਼ ਹੋ ਜਾਵੇਗਾ ਕਿ ਇਸ ਵਾਰ ਪੰਜਾਬ ਦੀ ਸੱਤਾ ਕਿਸ ਪਾਰਟੀ ਦੇ ਹੱਥਾਂ ਵਿੱਚ ਜਾਵੇਗੀ । ਵੋਟਾਂ ਦੀ ਗਿਣਤੀ 8 ਵਜੇ ਤੋਂ ਸ਼ੁਰੂ ਚੁੱਕੀ ਹੈ। ਸੂਬੇ ਭਰ ਦੇ ਵੋਟਰਾਂ ਨੂੰ 20 ਫਰਵਰੀ ਨੂੰ ਪਈਆਂ ਵੋਟਾਂ ਤੋਂ ਬਾਅਦ 10 ਮਾਰਚ ਦਾ ਬੇਸਬਰੀ ਨਾਲ ਇੰਤਜ਼ਾਰ ਸੀ।
ਵੀਡੀਓ ਲਈ ਕਲਿੱਕ ਕਰੋ -: