Punjab five Government school : ਚੰਡੀਗੜ੍ਹ : ਆਜ਼ਾਦੀ ਘੁਲਾਟੀਆਂ, ਸ਼ਹੀਦਾਂ ਅਤੇ ਨਾਮਵਰ ਸ਼ਖਸੀਅਤਾਂ ਦੇ ਯੋਗਦਾਨ ਨੂੰ ਮਾਣ ਦੇਣ ਲਈ ਸੂਬਾ ਸਰਕਾਰ ਨੇ ਪੰਜ ਸਰਕਾਰੀ ਸਕੂਲਾਂ ਦਾ ਨਾਮ ਅਜਿਹੇ ਸ਼ਹੀਦਾਂ ਦੇ ਨਾਵਾਂ ‘ਤੇ ਰੱਖੇ ਗਏ ਹਨ। ਜਿਨ੍ਹਾਂ ਵਿੱਚ ਬਠਿੰਡਾ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੇਖੂ ਦਾ ਨਾਂ ਬਦਲ ਕੇ ਸ਼ਹੀਦ ਲਾਭ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਐਸ.ਏ.ਐਸ ਨਗਰ ਜ਼ਿਲ੍ਹੇ ਦੇ ਸਰਕਾਰੀ ਹਾਈ ਸਕੂਲ ਧਰਮਗੜ੍ਹ ਨੂੰ ਸ਼ਹੀਦ ਸਿਪਾਹੀ ਗੁਰਪ੍ਰੀਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਜ਼ਿਲ੍ਹਾ ਮਾਨਸਾ ਦੇ ਸਰਕਾਰੀ ਮਿਡਲ ਸਕੂਲ ਚੱਕ ਭਾਈਕੇ ਨੂੰ ਸ਼ਹੀਦ ਹਵਾਲਦਾਰ ਸੁਖਵਿੰਦਰ ਸਿੰਘ ਸਰਕਾਰੀ ਮਿਡਲ ਸਕੂਲ ਚੱਕ ਭਾਈਕੇ ਦਾ ਨਾਮ ਦਿੱਤਾ ਗਿਆ ਹੈ।
ਫ਼ਰੀਦਕੋਟ ਜ਼ਿਲ੍ਹੇ ਦੇ ਇਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਨਾਮ ਰੋੜੀ ਕਪੂਰਾ ਪਿੰਡ ਨਾਲ ਸਬੰਧਤ ਇਕ ਆਜ਼ਾਦੀ ਘੁਲਾਟੀਏ ਦੇ ਨਾਮ ‘ਤੇ ਰੱਖਿਆ ਗਿਆ ਹੈ ਅਤੇ ਹੁਣ ਸਕੂਲ ਨੂੰ ਆਜ਼ਾਦੀ ਘੁਲਾਟੀਆ ਜੰਗੀਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੋੜੀ ਕਪੂਰਾ ਵਜੋਂ ਜਾਣਿਆ ਜਾਵੇਗਾ। ਜਲੰਧਰ ਜ਼ਿਲ੍ਹੇ ਦੇ ਇੱਕ ਹੋਰ ਸਕੂਲ ਦਾ ਨਾਮ ਵੀ ਪ੍ਰਸਿੱਧ ਸਿਆਸਤਦਾਨ ਕਾਮਰੇਡ ਹਰਕ੍ਰਿਸ਼ਨ ਸਿੰਘ ਸੁਰਜੀਤ ਦੇ ਨਾਮ ‘ਤੇ ਰੱਖਿਆ ਗਿਆ ਹੈ ਅਤੇ ਪਿੰਡ ਬੁੰਡਾਲਾ ਦਾ ਸਕੂਲ ਹੁਣ ਕਾਮਰੇਡ ਹਰਕ੍ਰਿਸ਼ਨ ਸਿੰਘ ਸੁਰਜੀਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੁੰਡਾਲਾ ਵਜੋਂ ਜਾਣਿਆ ਜਾਵੇਗਾ।
ਇਹ ਜਾਣਕਾਰੀ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦਿੱਤੀ। ਇਸ ਦੇ ਨਾਲ ਹੀ ਸਿੱਖਿਆ ਸੁਧਾਰਾਂ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਦਿੰਦਿਆਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਨਾਮ ਬਦਲਣ ਦੀ ਨੀਤੀ ਨੂੰ ਪਾਰਦਰਸ਼ੀ ਢੰਗ ਨਾਲ ਲਾਗੂ ਕਰਨ ਦੇ ਨਾਲ-ਨਾਲ ਸਕੂਲ ਸਿੱਖਿਆ ਦੀ ਗੁਣਵੱਤਾ ਵਿੱਚ ਮਿਆਰੀ ਸੁਧਾਰ ਯਕੀਨੀ ਬਣਾ ਰਹੀ ਹੈ, ਜਿਸ ਦੇ ਸੁਧਾਰਾਂ ਦੇ ਸਕਾਰਾਤਮਕ ਨਤੀਜੇ ਸਾਹਮਣੇ ਆਏ ਹਨ, ਜਿਸ ਨਾਲ ਦਾਖਲੇ ਤੇ ਨਤੀਜੇ ਦਿ ਰਿਕਾਰਡ ਵਧੇ ਹਨ।