ਚੰਡੀਗੜ੍ਹ: ਕੇਂਦਰੀ ਸਿੱਖਿਆ ਮੰਤਰੀ ਡਾ. ਰਾਮੇਸ਼ ਪੋਖਰੀਆਲ ਨਿਸ਼ੰਕ ਨੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਲਈ ਪਰਫਾਰਮੈਂਸ ਗ੍ਰੇਡਿੰਗ ਇੰਡੈੱਕਸ (ਪ੍ਰਦਰਸ਼ਨ ਵਰਗੀਕਰਨ ਸੂਚਕਅੰਕ) ਪੀ.ਜੀ.ਆਈ. 2019-2020 ਨੂੰ ਜਾਰੀ ਕਰਨ ਲਈ ਮਨਜ਼ੂਰੀ ਦਿੱਤੀ ਹੈ।
ਕੇਂਦਰੀ ਸਿੱਖਿਆ ਮੰਤਰਾਲੇ ਨੇ ਪ੍ਰਦਰਸ਼ਨ ਗਰੇਡਿੰਗ ਇੰਡੈਕਸ (ਪੀਜੀਆਈ) 2019-20 ਦਾ ਤੀਜਾ ਸੰਸਕਰਣ ਜਾਰੀ ਕੀਤਾ ਹੈ। ਪੀਜੀਆਈ ਦੇ ਤੀਜੇ ਸੰਸਕਰਣ ਵਿੱਚ ਪੰਜਾਬ, ਚੰਡੀਗੜ੍ਹ, ਤਾਮਿਲਨਾਡੂ, ਅੰਡੇਮਾਨ ਅਤੇ ਨਿਕੋਬਾਰ ਆਈਲੈਂਡਜ਼ ਅਤੇ ਕੇਰਲ ਨੂੰ ਏ ਪਲੱਸ ਗ੍ਰੇਡ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ‘ਤੇ ਖੁਸ਼ੀ ਜ਼ਾਹਰ ਕਰਦਿਆਂ ਟਵੀਟ ਕੀਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਹ ਦੱਸਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਗਰੇਡਿੰਗ ਇੰਡੈਕਸ ਵਿਚ ਪੰਜਾਬ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿਚ ਚੋਟੀ ਦੇ ਪ੍ਰਦਰਸ਼ਨ ਕਰਨ ਵਾਲੇ ਵਜੋਂ ਸਾਹਮਣੇ ਆਇਆ ਹੈ। ਇਹ ਸਾਡੇ ਸਾਰੇ ਅਧਿਆਪਕਾਂ ਅਤੇ ਪ੍ਰਬੰਧਕਾਂ ਦੇ ਧਿਆਨ, ਸਖਤ ਮਿਹਨਤ ਅਤੇ ਵਚਨਬੱਧਤਾ ਦਾ ਨਤੀਜਾ ਹੈ।
ਦੱਸ ਦੇਈਏ ਕਿ ਇਸ ਦੇ ਤਹਿਤ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੁਆਰਾ ਸਕੂਲ ਸਿੱਖਿਆ ਦੇ ਖੇਤਰ ਵਿੱਚ ਕੀਤੀਆਂ ਪਹਿਲਕਦਮੀਆਂ ਦੇ ਅਧਾਰ ‘ਤੇ ਗ੍ਰੇਡ ਦਿੱਤੇ ਜਾਂਦੇ ਹਨ। ਪੀਜੀਆਈ ਦਾ ਤੀਜਾ ਸੰਸਕਰਣ ਐਤਵਾਰ ਨੂੰ ਸਿੱਖਿਆ ਮੰਤਰੀ ਡਾ: ਰਮੇਸ਼ ਪੋਖਰਿਆਲ ‘ਨਿਸ਼ਾਂਕ’ ਦੀ ਪ੍ਰਵਾਨਗੀ ਤੋਂ ਬਾਅਦ ਜਾਰੀ ਕੀਤਾ ਗਿਆ।
ਇਹ ਵੀ ਪੜ੍ਹੋ : ਜਲੰਧਰ ‘ਚ ਨਵੇਂ ਵੋਟਰ ਕਾਰਡ ਬਣਨੇ ਹੋਏ ਸ਼ੁਰੂ, 4 ਜੁਲਾਈ ਤੱਕ Online ਕਰ ਸਕਦੇ ਹੋ ਅਪਲਾਈ