Punjab Government announces : ਚੰਡੀਗੜ੍ਹ : ਪੰਜਾਬ ਸਰਕਾਰ ਨੇ 31 ਅਕਤੂਬਰ ਨੂੰ ਮਹਾਰਿਸ਼ੀ ਵਾਲਮੀਕਿ ਜਯੰਤੀ ਦੇ ਮੌਕੇ ‘ਤੇ ਛੁੱਟੀ ਦਾ ਐਲਾਨ ਕੀਤਾ ਹੈ। ਇਹ ਐਲਾਨ ਨਗੋਸ਼ੀਏਟੇਬਲ ਇੰਸਟਰੂਮੈਂਟਸ ਐਕਟ, 1881 ਅਧੀਨ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਆਲ ਇੰਡੀਆ ਬੈਂਕ ਅਫਸਰਜ਼ ਕਨਫੈਡਰੇਸ਼ਨ (ਪੰਜਾਬ) ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮੰਗ ਕੀਤੀ ਸੀ ਕਿ ਉਹ 31 ਅਕਤੂਬਰ ਨੂੰ ਮਹਾਰਿਸ਼ੀ ਬਾਲਮੀਕੀ ਜਯੰਤੀ ਦੇ ਮੌਕੇ ‘ਤੇ ਛੁੱਟੀ ਦਾ ਐਲਾਨ ਕਰਨ ਕਿਉਂਕਿ ‘ਮਹਾਂਸ਼ਿਵਰਾਤਰੀ’, ‘ਰਾਮ ਨਵਾਮੀ’ ਅਤੇ ‘ਜਨਮ ਅਸ਼ਟਮੀ’ ਦੀਆਂ ਛੁੱਟੀਆਂ ਨੂੰ ਪੰਜਾਬ ਸਰਕਾਰ ਦੁਆਰਾ ਮਿਤੀ 23 ਦਸੰਬਰ 2019 ਨੂੰ ਜਾਰੀ ਕੀਤੀ ਗਈ ਨੋਟੀਫਿਕੇਸ਼ਨ ਨੰ: 6/5 / 2019- 2PP3 / 1199 ਵਿਚ ਸ਼ਾਮਲ ਕੀਤਾ ਗਿਆ ਹੈ, ਜੋ ਕਿ ਨਗੋਸ਼ੀਏਬਲ ਇੰਸਟਰੂਮੈਂਟਸ ਐਕਟ,1881 ਅਧੀਨ ਜਨਤਕ ਛੁੱਟੀਆਂ ਹਨ, ਨੂੰ 2020 ਲਈ ਘੋਸ਼ਿਤ ਕੀਤਾ ਗਿਆ ਹੈ, “ਪਰ ਉਪਰੋਕਤ ਨੋਟੀਫਿਕੇਸ਼ਨ ਜਾਰੀ ਕਰਦਿਆਂ ਵਿਭਾਗ ਦੁਆਰਾ ਕੁਝ ਮਹੱਤਵਪੂਰਣ ਧਾਰਮਿਕ ਦਿਨਾਂ ਨੂੰ ਨਜ਼ਰ ਅੰਦਾਜ਼ ਕਰ ਦਿੱਤਾ ਗਿਆ ਹੈ”।
ਐਸੋਸੀਏਸ਼ਨ ਨੇ ਮੁੱਖ ਮੰਤਰੀ ਤੋਂ ਦਖਲ ਦੀ ਮੰਗ ਕੀਤੀ ਹੈ ਕਿ ਉਹ ਪੰਜਾਬ ਸਰਕਾਰ ਦੇ ਸਬੰਧਤ ਵਿਭਾਗ ਨੂੰ ਸਲਾਹ ਦੇਣ ਕਿ ਉਹ 31 ਅਕਤੂਬਰ, 2020 ਨੂੰ ਪੰਜਾਬ ਰਾਜ ਵਿੱਚ ਇੱਕ ਛੁੱਟੀ ਦੇ ਦਿਨ ਨਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਵਜੋਂ ਨੋਟੀਫਿਕੇਸ਼ਨ ਜਾਰੀ ਕਰਨ ਦਾ ਪ੍ਰਬੰਧ ਕਰਨ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸਾਲ 2020 ਲਈ ਛੁੱਟੀਆਂ ਦੀ ਜਾਰੀ ਕੀਤੀ ਗਈ ਲਿਸਟ ਵਿੱਚ ਭਗਵਾਨ ਸ਼੍ਰੀ ਵਾਲਮੀਕਿ ਜਯੰਤੀ ਗਜ਼ਟਿਡ ਛੁੱਟੀ ਵਿੱਚ ਸ਼ਾਮਲ ਨਹੀਂ ਕੀਤਾ ਗਿਆ ਸੀ। ਪਿਛਲੇ ਸਾਲ 33 ਸੀਮਤ ਛੁੱਟੀਆਂ ਦੀ ਲਿਸਟ ਜਾਰੀ ਕੀਤੀ ਗਈ ਸੀ, ਜਿਨ੍ਹਾਂ ਵਿੱਚ ਅਕਤੂਬਰ ਮਹੀਨੇ ਵਿੱਚ 16 ਅਕਤੂਬਰ ਨੂੰ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਜਨਮ ਦਿਹਾੜਾ, 26 ਅਕਤੂਬਰ ਨੂੰ ਸੰਤ ਨਾਮ ਦੇਵ ਜੀ ਦੇ ਜਨਮ ਦਿਹਾੜੇ ਅਤੇ 30 ਅਕਤੂਬਰ ਨੂੰ ਪੈਗੰਬਰ ਮੁਹੰਮਦ ਸਾਹਿਬ ਦੇ ਜਨਮ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਸੀ, ਜਦਕਿ 31 ਅਕਤੂਬਰ ਮਹਾਰਿਸ਼ੀ ਵਾਲਮੀਕਿ ਜਯੰਤੀ ਦੀ ਛੁੱਟੀ ਨੂੰ ਸ਼ਾਮਲ ਨਹੀਂ ਕੀਤਾ ਗਿਆ ਸੀ। ਐਸੋਸੀਏਸ਼ਨ ਦੀ ਮੰਗ ਮੰਨਦਿਆਂ ਪੰਜਾਬ ਸਰਕਾਰ ਵੱਲੋਂ 31 ਅਕਤੂਬਰ ਨੂੰ ਭਗਵਾਨ ਮਹਾਰਿਸ਼ੀ ਵਾਲਮੀਕਿ ਜਯੰਤੀ ‘ਤੇ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ।