Punjab government declares : ਪੰਜਾਬ ਸਰਕਾਰ ਵੱਲੋਂ Black Fungus ਨੂੰ ਮਹਾਮਾਰੀ ਐਲਾਨ ਦਿੱਤਾ ਗਿਆ ਹੈ। ਇਸੇ ਤਹਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿਹਤ ਵਿਭਾਗ ਨੂੰ ਨਵੇਂ ਨਿਰਦੇਸ਼ ਜਾਰੀ ਕੀਤੇ ਹਨ।
ਕੈਪਟਨ ਨੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਸਾਰੇ ਸਰਕਾਰੀ ਹਸਪਤਾਲਾਂ ਅਤੇ ਪੇਂਡੂ ਪ੍ਰਾਇਮਰੀ ਸਿਹਤ ਕੇਂਦਰਾਂ ਵਿੱਚ ਇਸ ਬੀਮਾਰੀ ਦੇ ਇਲਾਜ ਲਈ ਲੋੜੀਂਦੀਆਂ ਦਵਾਈਆਂ ਉਪਲਬਧ ਕਰਵਾਉਣ। ਉਨ੍ਹਾਂ ਕਿਹਾ ਕਿ ਬਲੈਕ ਫੰਗਸ ਨਾਲ ਪੀੜਤ ਮਰੀਜ਼ਾਂ ਦੀ ਛੇਤੀ ਪਛਾਣ ਅਤੇ ਇਲਾਜ ਲਈ ਪੇਂਡੂ ਖੇਤਰਾਂ ਦੇ ਮੁਢਲੇ ਸਿਹਤ ਕੇਂਦਰਾਂ ਵਿੱਚ ਡਾਕਟਰ ਤਾਇਨਾਤ ਕੀਤੇ ਜਾਣੇ ਚਾਹੀਦੇ ਹਨ। ਮੁੱਖ ਮੰਤਰੀ ਨੇ ਡਾ. ਕੇ. ਕੇ. ਤਲਵਾੜ ਦੀ ਅਗਵਾਈ ਵਾਲੀ ਮਾਹਿਰ ਟੀਮ ਨੂੰ ਇਹ ਵੀ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਦੇ ਇਲਾਜ ਲਈ ਜੋ ਵਾਧੂ ਸਟੀਰੌਇਡ ਦੀ ਵਰਤੋਂ ਕੀਤੀ ਜਾ ਰਹੀ ਹੈ, ਉਸ ‘ਤੇ ਰੋਕ ਲਗਾਈ ਜਾਵੇ। ਜਾਂਚ ‘ਚ ਇਹ ਸਾਹਮਣੇ ਆਇਆ ਹੈ ਕਿ ਸਟੀਰੌਇਡ ਦੀ ਵਾਧੂ ਵਰਤੋਂ ਬਲੈਕ ਫੰਗਸ ਹੋਣ ਦਾ ਮੁੱਖ ਕਾਰਨ ਦੱਸਿਆ ਜਾ ਰਿਹਾ ਹੈ।
ਪੰਜਾਬ ਦੇ ਕਈ ਜਿਲ੍ਹਿਆਂ ‘ਚ ਹੁਣ ਬਲੈਕ ਫੰਗਸ ਨੇ ਦਸਤਕ ਦੇ ਦਿੱਤੀ ਹੈ। ਜਿਲ੍ਹਾ ਲੁਧਿਆਣਾ ਤੇ ਮੋਗਾ ਤੋਂ ਬਲੈਕ ਫੰਗਸ ਦੇ ਕਾਫੀ ਕੇਸ ਸਾਹਮਣੇ ਆਏ ਹਨ। ਹੁਣ ਤੱਕ ਇਸ ਮਹਾਮਾਰੀ ਦੇ 51 ਕੇਸ ਪੰਜਾਬ ਤੋਂ ਸਾਹਮਣੇ ਆ ਚੁੱਕੇ ਹਨ ਜਿਸ ਨਾਲ ਪ੍ਰਸ਼ਾਸਨ ਦੀਆਂ ਚਿੰਤਾਵਾਂ ਵੱਧ ਗਈਆਂ ਹਨ। ਇਸੇ ਦੇ ਮੱਦੇਨਜ਼ਰ ਮੁੱਖ ਮੰਤਰੀ ਵੱਲੋਂ ਸਿਹਤ ਵਿਭਾਗ ਨੂੰ ਸਖਤ ਨਿਰਦੇਸ਼ ਜਾਰੀ ਕੀਤੇ ਗਏ ਹਨ ਅਤੇ ਬਲੈਗ ਫੰਗਸ ਨੂੰ ਮਹਾਮਾਰੀ ਐਲਾਨ ਦਿੱਤਾ ਗਿਆ ਹੈ। ਇਹ ਵੀ ਪੁਸ਼ਟੀ ਹੋਈ ਹੈ ਕਿ ਜ਼ਿਆਦਾਤਰ ਸ਼ੂਗਰ ਦੇ ਮਰੀਜ਼ ਇਸ ਬਲੈਕ ਫੰਗਸ ਦੀ ਮਹਾਮਾਰੀ ਤੋਂ ਪ੍ਰਭਾਵਿਤ ਹੋ ਰਹੇ ਹਨ।
ਇਹ ਵੀ ਪੜ੍ਹੋ : IAF ਦਾ MIG-21 ਲੜਾਕੂ ਜਹਾਜ਼ ਮੋਗਾ ਨੇੜੇ ਹੋਇਆ ਕ੍ਰੈਸ਼, ਪਾਇਲਟ ਦੀ ਗਈ ਜਾਨ