ਪੰਜਾਬ ਦੀਆਂ ਹੋਰਨਾਂ ਖੇਡਾਂ ਵਾਂਗ ਹੁਣ ਰਗਬੀ ਦੀ ਖੇਡ ਨੂੰ ਵੀ ਉਤਸ਼ਾਹਿਤ ਕੀਤਾ ਜਾਵੇਗਾ। ਇਸ ਨੂੰ ਲੈ ਕੇ ਪੰਜਾਬ ਸਰਕਾਰ ਨੇ ਆਪਣੇ ਉਪਰਾਲੇ ਸ਼ੁਰੂ ਕਰ ਦਿੱਤੇ ਹਨ। ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਇਸ ਦਿਸ਼ਾ ਵਿੱਚ ਸਾਬਕਾ ਰਾਸ਼ਟਰੀ ਖਿਡਾਰੀ ਅਤੇ ਨਿਰਮਾਤਾ-ਨਿਰਦੇਸ਼ਕ ਰਾਹੁਲ ਬੌਸ ਨਾਲ ਗੱਲਬਾਤ ਕੀਤੀ। ਇਸ ਮੌਕੇ ਖੇਡ ਵਿਭਾਗ ਦੇ ਡਾਇਰੈਕਟਰ ਅਮਿਤ ਤਲਵਾੜ ਵੀ ਮੌਜੂਦ ਸਨ।
ਖੇਡ ਮੰਤਰੀ ਮੀਤ ਹੇਅਰ ਨੇ ਦੱਸਿਆ ਕਿ ਹੁਣ ‘ਖੇਡਾਂ ਵਤਨ ਪੰਜਾਬ ਦੀਆ’ ਤਹਿਤ ਰਗਬੀ ਦੇ ਮੈਚ ਕਰਵਾਏ ਜਾਣਗੇ। ਇਸ ਸਬੰਧੀ ਉਨ੍ਹਾਂ ਚੰਡੀਗੜ੍ਹ ਵਿੱਚ ਭਾਰਤੀ ਰਗਬੀ ਫੁੱਟਬਾਲ ਯੂਨੀਅਨ ਦੇ ਪ੍ਰਧਾਨ ਰਾਹੁਲ ਬੌਸ ਨਾਲ ਮੀਟਿੰਗ ਕੀਤੀ। ਇਸ ਦੌਰਾਨ ਖੇਡ ਮੰਤਰੀ ਦੀ ਮੰਗ ‘ਤੇ ਰਾਹੁਲ ਬੌਸ ਨੇ ਐਲਾਨ ਕੀਤਾ ਹੈ ਕਿ ਜਲਦ ਹੀ ਪੰਜਾਬ ‘ਚ ਰਗਬੀ 7 ਦਾ ਇਨਵੀਟੇਸ਼ਨਲ ਟੂਰਨਾਮੈਂਟ ਕਰਵਾਇਆ ਜਾਵੇਗਾ।
ਇਸ ਦੌਰਾਨ ਰਾਹੁਲ ਬੌਸ ਨੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਰਗਬੀ ਦੀ ਖੇਡ ਦੀ ਪਾਵਰ ਪੁਆਇੰਟ ਪੇਸ਼ਕਾਰੀ ਵੀ ਦਿੱਤੀ। ਰਾਹੁਲ ਬੌਸ ਨੇ ਮੀਤ ਹੇਅਰ ਦੇ ਨਾਲ ਰਗਬੀ ਵੀ ਖੇਡੀ। ਉਨ੍ਹਾਂ ਦੱਸਿਆ ਕਿ ਵਿਸ਼ਵ ਭਰ ਵਿੱਚ ਫੁੱਟਬਾਲ ਅਤੇ ਬਾਸਕਟਬਾਲ ਆਦਿ ਖੇਡਾਂ ਦੀ ਤਰ੍ਹਾਂ ਰਗਬੀ ਵੀ ਸ਼ਾਮਲ ਹੈ। ਮੀਤ ਹੇਅਰ ਨੇ ਕਿਹਾ ਕਿ ਪੰਜਾਬ ਵਿੱਚ ਖੇਡ ਦੇ ਇਸ ਸਰੂਪ ਨੂੰ ਪ੍ਰਫੁੱਲਤ ਕਰਨ ਲਈ ਉਪਰਾਲੇ ਕੀਤੇ ਜਾਣਗੇ।
ਇਹ ਵੀ ਪੜ੍ਹੋ : ਫਿਰੋਜ਼ਪੁਰ ਜੇਲ੍ਹ ‘ਚ ਸਰਚ ਅਭਿਆਨ, 5 ਮੋਬਾਇਲ ਫੋਨ ਤੇ 1800 ਗ੍ਰਾਮ ਸ਼ੱਕੀ ਪਦਾਰਥ ਬਰਾਮਦ
ਮੀਤ ਹੇਅਰ ਨੇ ਕਿਹਾ ਕਿ ਰਗਬੀ ਦੀ ਖੇਡ ਪੰਜਾਬੀਆਂ ਦੇ ਸੁਭਾਅ ਜਿਵੇਂ ਐਥਲੈਟਿਕਸ, ਕਬੱਡੀ, ਫੁੱਟਬਾਲ ਅਤੇ ਹੈਂਡਬਾਲ ਦੇ ਅਨੁਕੂਲ ਹੈ। ਉਨ੍ਹਾਂ ਦੱਸਿਆ ਕਿ ਰਗਬੀ-7 ਇਸ ਖੇਡ ਦਾ ਇੱਕ ਛੋਟਾ ਰੂਪ ਹੈ, ਜਿਸ ਨੂੰ ਓਲੰਪਿਕ, ਏਸ਼ੀਅਨ ਅਤੇ ਰਾਸ਼ਟਰਮੰਡਲ ਖੇਡਾਂ ਵਿੱਚ ਸ਼ਾਮਲ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਮਾਨਯੋਗ ਸਰਕਾਰ ਪੰਜਾਬ ਵਿੱਚ ਖੇਡਾਂ ਨੂੰ ਮੁੜ ਪ੍ਰਫੁੱਲਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: