Punjab Government will talk to Farmers : ਖੇਤੀ ਕਾਨੂੰਨਾਂ ਨੂੰ ਲੈ ਕੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਸੰਘਰਸ਼ ਕਰਦਿਆਂ 16 ਦਿਨ ਹੋ ਗਏ ਹਨ। ਰੇਲਵੇ ਟਰੈਕਾਂ ਦੇ ਬੰਦ ਹੋਣ ਕਾਰਨ ਰਾਜ ਵਿਚ ਕੋਲੇ ਦੇ ਨਾਲ-ਨਾਲ ਹੋਰ ਜ਼ਰੂਰੀ ਵਸਤਾਂ ਦੀ ਸਪਲਾਈ ਨਹੀਂ ਹੋ ਰਹੀ ਹੈ। ਕੋਲੇ ਦੀ ਸਪਲਾਈ ਨਾ ਹੋਣ ਕਾਰਨ ਰਾਜ ਦੇ ਥਰਮਲ ਪਲਾਂਟਾਂ ‘ਤੇ ਬੰਦ ਹੋਣ ਦਾ ਖ਼ਤਰਾ ਵੱਧਣਾ ਸ਼ੁਰੂ ਹੋ ਗਿਆ ਹੈ, ਜਿਸ ਨਾਲ ਪੰਜਾਬ ਸਰਕਾਰ ਦੀ ਚਿੰਤਾ ਵਧ ਗਈ ਹੈ। ਹੁਣ ਕਿਸਾਨਾਂ ਨੂੰ ਮਨਾਉਣ ਲਈ ਤਿੰਨ ਮੈਂਬਰੀ ਕਮੇਟੀ ਬਣਾਈ ਹੈ। ਇਸ ਵਿੱਚ ਕੈਬਨਿਟ ਪੱਧਰ ਦੇ ਮੰਤਰੀਆਂ ਨੂੰ ਸ਼ਾਮਲ ਕੀਤਾ ਗਿਆ ਹੈ।
ਕਮੇਟੀ ਵਿੱਚ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ ਅਤੇ ਸੁਖਬਿੰਦਰ ਸਿੰਘ ਸਰਕਾਰੀਆ ਸਰਕਾਰ ਦੀ ਵੱਲੋਂ ਕਿਸਾਨਾਂ ਨਾਲ ਗੱਲਬਾਤ ਕਰਨਗੇ। ਨਾਲ ਹੀ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਬਾਰੇ ਵੀ ਕੈਪਟਨ ਨਾਲ ਵਿਚਾਰ-ਵਟਾਂਦਰੇ ਕੀਤੇ ਜਾਣਗੇ। ਦੱਸਣਯੋਗ ਹੈ ਕਿ ਪੰਜਾਬ ਵਿੱਚ ਕਿਸਾਨ ਅੰਦੋਲਨ ਨੂੰ ਲਗਭਗ 16 ਦਿਨ ਹੋ ਗਏ ਹਨ। ਸੜਕਾਂ ਦੇ ਨਾਲ- ਨਾਲ ਰੇਲਵੇ ਟਰੈਕਾਂ ‘ਤੇ ਵੀ ਕਿਸਾਨ ਆਪਣੀਆਂ ਮੰਗਾਂ ਮੰਨਵਾਉਣ ਲਈ ਜੰਮੇ ਹੋਏ ਹਨ। ਇਸ ਵਿੱਚ ਔਰਤਾਂ ਵੀ ਕਿਸਾਨਾਂ ਦਾ ਸਮਰਥਨ ਕਰ ਰਹੀਆਂ ਹਨ।
ਉਥੇ ਹੀ ਕੁਝ ਥਰਮਲ ਪਲਾਂਟ ਬੰਦ ਹੋ ਚੁੱਕੇ ਹਨ ਅਤੇ ਕੁਝ ਕੋਲੇ ਦੀ ਘਾਟ ਕਾਰਨ ਬੰਦ ਹੋਣ ਦੇ ਕਿਨਾਰੇ ਪਹੁੰਚ ਗਏ ਹਨ। ਰਾਜ ਦੇ ਵਿਗੜ ਰਹੇ ਹਾਲਾਤਾਂ ਨੂੰ ਵੇਖਦਿਆਂ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਰੇਲਵੇ ਟਰੈਕ ਨੂੰ ਖੋਲ੍ਹਣ ਦੀ ਅਪੀਲ ਵੀ ਕੀਤੀ ਹੈ। ਹੁਣ ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰਨ ਜਾ ਰਹੀ ਹੈ, ਜਿਸ ਦੇ ਲਈ ਤਿੰਨ ਮੈਂਬਰੀ ਕਮੇਟੀ ਬਣਾਈ ਗਈ ਹੈ। ਇਸ ਵਿੱਚ ਤਿੰਨੋਂ ਕੈਬਨਿਟ ਮੰਤਰੀ ਇਸ ਵਿੱਚ ਸ਼ਾਮਲ ਹਨ।