ਮਾਨ ਸਰਕਾਰ ਕਿਸਾਨਾਂ ਦੇ ਹੱਕ ਵਿਚ ਡਟ ਕੇ ਖੜ੍ਹੀ ਹੋ ਗਈ ਹੈ। ਕਿਸਾਨੀ ਅੰਦੋਲਨ ਦੌਰਾਨ ਪੰਜਾਬ ਸਰਕਾਰ ਵੱਲੋਂ ਵੱਡਾ ਐਕਸ਼ਨ ਲਿਆ ਗਿਆ ਹੈ। ਕਿਸਾਨਾਂ ਦੇ ਲਈ ਮਾਨ ਸਰਕਾਰ ਵੱਲੋਂ ਪ੍ਰਬੰਧ ਕੀਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਹਰਿਆਣਾ ਦੇ ਬਾਰਡਰ ਨਾਲ ਲੱਗਦੇ ਹਸਪਤਾਲਾਂ ਵਿਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਬਾਰਡਰ ਉਤੇ ਐਂਬੂਲੈਂਸਾਂ ਦੀ ਤਾਇਨਾਤੀ ਕੀਤੀ ਗਈ ਹੈ ਤਾਂ ਜੋ ਕੋਈ ਕਿਸਾਨ ਜੇਕਰ ਜ਼ਖਮੀ ਹੁੰਦਾ ਹੈ ਤਾਂ ਉਸ ਨੂੰ ਤੁਰੰਤ ਨੇੜਲੇ ਹਸਪਤਾਲ ਵਿਚ ਭਰਤੀ ਕਰਵਾ ਦਿੱਤਾ ਜਾਵੇ ਤੇ ਉਸ ਨੂੰ ਸਿਹਤ ਸਹੂਲਤਾਂ ਦਿੱਤੀਆਂ ਜਾ ਸਕਣ। ਡਾਕਟਰਾਂ ਤੇ ਸਟਾਫ ਨੂੰ ਵੀ ਹਸਪਤਾਲ ਵਿਚ ਹੀ ਰਹਿਣ ਨੂੰ ਕਿਹਾ ਗਿਆ ਹੈ।
ਪੰਜਾਬ ਸਰਕਾਰ ਵੱਲੋਂ ਸੰਗਰੂਰ, ਪਟਿਆਲਾ, ਡੇਰਾ ਬੱਸੀ, ਬਠਿੰਡਾ, ਮਾਨਸਾ ਦੇ ਹਸਪਤਾਲਾਂ ਵਿਚ ਅਲਰਟ ਜਾਰੀ ਕੀਤਾ ਗਿਆ ਹੈ ਤਾਂ ਜੋ ਕਿਸੇ ਵੀ ਐਮਰਜੈਂਸੀ ਵਿਚ ਕਿਸਾਨਾਂ ਨੂੰ ਇਲਾਜ ਦਿੱਤਾ ਜਾ ਸਕੇ। ਬਾਰਡਰਾਂ ‘ਤੇ ਐਂਬੂਲੈਂਸ ਦੀ ਤਾਇਨਾਤੀ ਕੀਤੀ ਗਈ ਹੈ ਕਿਉਂਕਿ ਸ਼ੰਭੂ ਬਾਰਡਰ ‘ਤੇ ਕਈ ਕਿਸਾਨ ਜ਼ਖਮੀ ਦੱਸੇ ਜਾ ਰਹੇ ਹਨ। ਇਸੇ ਸਥਿਤੀ ਨਾਲ ਨਜਿੱਠਣ ਲਈ ਬਾਰਡਰ ਨਾਲ ਲੱਗਦੇ ਹਸਪਤਾਲਾਂ ਵਿਚ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਕਿਸਾਨਾਂ ਦੇ ਪ੍ਰਦਰਸ਼ਨ ‘ਤੇ ਕੇਂਦਰੀ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਬੋਲੇ-‘MSP ਕਾਨੂੰਨ ਜਲਦਬਾਜ਼ੀ ‘ਚ ਨਹੀਂ ਲਿਆਂਦਾ ਜਾ ਸਕਦਾ’
ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਹਰਿਆਣੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਅੱਥਰੂ ਗੈਸ ਦੇ ਗੋਲੇ ਨਾ ਛੱਡੇ ਜਾਣ ਤੇ ਲਾਠੀਚਾਰਜ ਨਾ ਕੀਤਾ ਜਾਵੇ। ਦੱਸ ਦੇਈਏ ਕਿ ਪੰਜਾਬ ਦੇ ਕਿਸਾਨ ਟਰੈਕਟਰ-ਟਰਾਲੀਆਂ ਤੋਂ ਦਿੱਲੀ ਵੱਲ ਕੂਚ ਕਰ ਰਹੇ ਹਨ। ਇਸ ਦਰਮਿਆਨ ਸ਼ੰਭੂ ਬਾਰਡਰ ‘ਤੇ ਕਿਸਾਨ ਤੇ ਹਰਿਆਣਾ ਪੁਲਿਸ ਆਹਮੋ-ਸਾਹਮਣੇ ਹੋ ਗਏ ਹਨ। ਕਿਸਾਨਾਂ ਦੇ ਬੈਰੀਕੇਡ ਚੁੱਕ ਕੇ ਤੋੜਨ ਦੀ ਕੋਸ਼ਿਸ਼ ਕਰਨ ‘ਤੇ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਛੱਡੇ, ਜਿਸ ਕਾਰਨ ਕਈ ਕਿਸਾਨ ਜ਼ਖਮੀ ਹੋ ਗਏ।
ਵੀਡੀਓ ਲਈ ਕਲਿੱਕ ਕਰੋ –