ਪੰਜਾਬ ਸਰਕਾਰ ਵੱਲੋਂ ਆਜ਼ਾਦੀ ਘੁਲਾਟੀਆਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਆਜ਼ਾਦੀ ਘੁਲਾਟੀਆਂ ਦੇ ਪਰਿਵਾਰ ਨੂੰ ਮੁਫਤ ਬਿਜਲੀ ਦਿੱਤੀ ਜਾਵੇਗੀ। ਫਰੀਡਮ ਫਾਈਟਰ ਦੇ ਪਰਿਵਾਰ ਨੂੰ 300 ਯੂਨਿਟ ਮੁਫਤ ਬਿਜਲੀ ਦੇਣ ਦਾ ਐਲਾਨ ਕੀਤਾ ਗਿਆ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਤੋਂ ਪਹਿਲਾਂ ਉਨ੍ਹਾਂ ਨੂੰ 200 ਯੂਨਿਟ ਮੁਫਤ ਬਿਜਲੀ ਦਿੱਤੀ ਜਾਂਦੀ ਸੀ। ਪੰਜਾਬ ਵਿਚ ਮਹਿੰਗੀ ਬਿਜਲੀ ਦਾ ਮੁੱਦਾ ਕਾਫੀ ਸੁਰਖੀਆਂ ਵਿਚ ਰਿਹਾ ਹੈ। ਪਿਛਲੇ ਕੁਝ ਸਮੇਂ ਤੋਂ ਲੱਗ ਰਹੇ ਬਿਜਲੀ ਕੱਟਾਂ ਕਾਰਨ ਸਿਆਸਤ ਵੀ ਕਾਫੀ ਗਰਮਾ ਗਈ ਹੈ। ਇਸੇ ਦਰਮਿਆਨ ਪੰਜਾਬ ਸਰਕਾਰ ਵੱਲੋਂ ਆਜ਼ਾਦੀ ਘੁਲਾਟੀਆਂ ਲਈ 300 ਯੂਨਿਟ ਮੁਫਤ ਬਿਜਲੀ ਦਾ ਐਲਾਨ ਕਾਫੀ ਫਾਇਦੇਮੰਦ ਸਾਬਤ ਹੋ ਸਕਦਾ ਹੈ।
ਇਹ ਵੀ ਪੜ੍ਹੋ : ਜਲੰਧਰ ‘ਚ ਮੁਲਾਜ਼ਮਾਂ ਵੱਲੋਂ ਸਰਕਾਰ ਖਿਲਾਫ ਤਿੱਖਾ ਪ੍ਰਦਰਸ਼ਨ, 2 ਘੰਟੇ ਤੱਕ ਬੰਦ ਕੀਤਾ ਬੱਸ ਸਟੈਂਡ, ਆਮ ਲੋਕਾਂ ਨੂੰ ਪੇਸ਼ ਆਈਆਂ ਦਿੱਕਤਾਂ
ਇਥੇ ਇਹ ਵੀ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਬਾਦਲ ਵੱਲੋਂ ਵੀ ਕਿਸਾਨੀ ਅੰਦੋਲਨ ਵਿਚ ਸ਼ਹੀਦ ਹੋਏ ਪਰਿਵਾਰਾਂ ਲਈ ਕਾਫੀ ਵੱਡੇ ਐਲਾਨ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜੇਕਰ 2022 ਵਿਚ ਅਕਾਲੀ-ਬਸਪਾ ਦੀ ਸਰਕਾਰ ਆਉਂਦੀ ਹੈ ਤਾਂ ਪਹਿਲੀ ਕੈਬਨਿਟ ਮੀਟਿੰਗ ਵਿਚ ਕਿਸਾਨੀ ਅੰਦੋਲਨ ‘ਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਪਰਿਵਾਰ ਦੇ ਸਾਰੇ ਬੱਚਿਆਂ ਨੂੰ ਪੋਸਟ ਗ੍ਰੈਜੂਏਸ਼ਨ ਤੱਕ ਸਾਰੀ ਪੜ੍ਹਾਈ ਫ੍ਰੀ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ : ਕੋਟਕਪੂਰਾ ਗੋਲੀਕਾਂਡ : ਪੰਜਾਬ ਸਰਕਾਰ ਹਾਈਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿਚ ਦੇਵੇਗੀ ਚੁਣੌਤੀ