ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਵੱਲੋਂ ਲਗਾਤਾਰ ਵੱਡੇ ਫੈਸਲੇ ਲਏ ਜਾ ਰਹੇ ਹਨ ਤੇ ਲੋਕ ਹਿੱਤ ਲਈ ਵੱਡੇ ਐਲਾਨ ਵੀ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਅੱਜ ਇਕ ਹੋਰ ਫੈਸਲਾ ਲਿਆ ਗਿਆ।
ਜਿਸ ਤਹਿਤ ਦੁੱਧ ਉਤਪਾਦਕਾਂ ਨੂੰ ਸੂਬਾ ਸਰਕਾਰ ਨੇ ਵੱਡਾ ਤੋਹਫਾ ਦਿੱਤਾ ਹੈ। ਮਿਲਕਫੈੱਡ ਵੱਲੋਂ ਦੁੱਧ ਦੀ ਖਰੀਦ ਕੀਮਤ ਨੂੰ ਵਧਾਇਆ ਗਿਆ ਹੈ। 20 ਰੁਪਏ ਪ੍ਰਤੀ ਕਿਲੋ ਫੈਟ ਦੇ ਹਿਸਾਬ ਨਾਲ ਇਸ ਵਿਚ ਵਾਧਾ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਦੁੱਧ ਉਤਪਾਦਕਾਂ ਲਈ ਹੋਰ ਵੀ ਵੱਡੇ ਫੈਸਲੇ ਲਏ ਜਾਣਗੇ।
ਵੀਡੀਓ ਲਈ ਕਲਿੱਕ ਕਰੋ -: