ਪਾਕਿਸਤਾਨ ਤੇ ਭਾਰਤ ਵਿਚਾਲੇ ਜਿਹੜੀ ਤਣਾਅ ਦੀ ਸਥਿਤੀ ਬਣੀ ਹੋਈ ਹੈ, ਉਨ੍ਹਾਂ ਸਭ ਦੇ ਵਿਚਾਲੇ ਮਾਨ ਸਰਕਾਰ ਵੱਲੋਂ ਵੱਡਾ ਐਕਸ਼ਨ ਲੈਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ। ਪਾਕਿਸਤਾਨ ਦੇ ਨਾਪਾਕ ਇਰਾਦਿਆਂ ਖਿਲਾਫ ਐਂਟੀ ਡ੍ਰੋਨ ਸਿਸਟਮ ਰਾਹੀਂ ਨਜ਼ਰ ਰੱਖੀ ਜਾਵੇਗੀ। ਪਾਕਿਸਤਾਨ ਤੋਂ ਡ੍ਰੋਨ ਪੰਜਾਬ ਵਿਚ ਜਿਹੜਾ ਨਸ਼ੀਲਾ ਪਦਾਰਥ ਲਿਆਂਦਾ ਜਾਂਦਾ ਉਨ੍ਹਾਂ ਸਾਜਿਸ਼ਾਂ ਨੂੰ ਨਾਕਾਮ ਕੀਤਾ ਜਾਵੇਗਾ। ਇਕ ਪਾਸੇ ਜਿਥੇ ਪਹਿਲਗਾਮ ਹਮਲੇ ਦੇ ਬਾਅਦ ਭਾਰਤ ਤੇ ਪਾਕਿਸਤਾਨ ਵਿਚ ਤਣਾਅ ਦੀ ਸਥਿਤੀ ਬਣੀ ਹੋਈ ਹੈ ਤੇ ਪਾਕਿਸਤਾਨ ਨੇ ਸਾਫ ਤੌਰ ‘ਤੇ ਇਨਕਾਰ ਕਰ ਦਿੱਤਾ ਹੈ ਕਿ ਸਾਡੇ ਵੱਲੋਂ ਇਹ ਹਮਲਾ ਨਹੀਂ ਕਰਵਾਇਆ ਗਿਆ ਹੈ ਜਦੋਂ ਕਿ ਦੂਜੇ ਪਾਸੇ ਭਾਰਤ ਦਾ ਕਹਿਣਾ ਹੈ ਕਿ ਇਹ ਹਮਲਾ ਪਾਕਿਸਤਾਨ ਵੱਲੋਂ ਕਰਵਾਇਆ ਗਿਆ ਹੈ।
ਦੂਜੇ ਪਾਸੇ ਪਾਣੀ ਦਾ ਮੁੱਦਾ ਵੀ ਗਰਮਾਇਆ ਹੋਇਆ ਹੈ। CM ਮਾਨ ਨੇ ਸਾਫ ਕਹਿ ਦਿੱਤਾ ਹੈ ਕਿ ਪੰਜਾਬ ਕੋਲ ਕਿਸੋ ਹੋਰ ਨੂੰ ਪਾਣੀ ਦੇਣ ਲਈ ਇਕ ਬੂੰਦ ਵੀ ਨਹੀਂ ਹੈ ਕਿਉਂਕਿ ਪੰਜਾਬ ਕੋਲ ਪਾਣੀ ਖੁਦ ਘੱਟ ਹੈ। ਇਨ੍ਹਾਂ ਸਭ ਦੇ ਦਰਮਿਆਨ ਵੱਡਾ ਐਕਸ਼ਨ ਮਾਨ ਸਰਕਾਰ ਵੱਲੋਂ ਲਿਆ ਗਿਆ ਹੈ। ਇਸ ਤਹਿਤ ਸਰਹੱਦ ‘ਤੇ ਐਂਟੀ ਡਰੋਨ ਸਿਸਟਮ ਤਾਇਨਾਤ ਕੀਤੇ ਜਾਣਗੇ। ਪੁਲਿਸ ਤੇ ਸੁਰੱਖਿਆ ਏਜੰਸੀਆਂ ਪਾਕਿਸਤਾਨੀ ਡਰੋਨ ਦੀ ਘੁਸਪੈਠ ਨੂੰ ਟਰੈਕ ਤੇ ਨਸ਼ਟ ਕਰ ਸਕਣਗੀਆਂ।
ਇਹ ਵੀ ਪੜ੍ਹੋ : ਆਂਧਰਾ ਪ੍ਰਦੇਸ਼ ਦੇ ਸਿਮਹਾਚਲਮ ਮੰਦਿਰ ’ਚ ਵਾਪਰਿਆ ਹਾ.ਦ.ਸਾ, ਕੰਧ ਡਿ.ਗ/ਣ ਨਾਲ 8 ਸ਼ਰਧਾਲੂਆਂ ਦੀ ਮੌਤ, ਕਈ ਜ਼ਖਮੀ
ਪਾਕਿਸਤਾਨ ਦੀਆਂ ਸਾਜ਼ਿਸ਼ਾਂ ਦਾ ਮੂੰਹ ਤੋੜ ਜਵਾਬ CM ਮਾਨ ਵੱਲੋਂ ਦਿੱਤਾ ਜਾਵੇਗਾ। ਇਸ ਲਈ ਸਰਹੱਦ ‘ਤੇ ਐਂਟੀ ਡਰੋਨ ਸਿਸਟਮ ਤਾਇਨਾਤ ਕੀਤੇ ਜਾਣਗੇ । ਪੰਜਾਬ ਦੀਆਂ ਜਿਹੜੀਆਂ ਸਰਹੱਦਾਂ ਪਾਕਿਸਤਾਨ ਨਾਲ ਲੱਗਦੀਆਂ ਹਨ ਉਸ ਨੂੰ ਲੈ ਕੇ ਵੀ ਇਹ ਵੱਡਾ ਐਕਸਨ ਲੈ ਲਿਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
























