ਨਸ਼ਿਆਂ ਖਿਲਾਫ ਪੰਜਾਬ ਸਰਕਾਰ ਨੇ ਵੱਡਾ ਕਦਮ ਚੁੱਕਿਆ ਹੈ। ਨਸ਼ਿਆਂ ਖਿਲਾਫ ਆਰ-ਪਾਰ ਦੀ ਲੜਾਈ ਦੀ ਸ਼ੁਰੂਆਤ ਕਰਦਿਆਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿਚ ਇਕ ਅਪ੍ਰੈਲ ਤੋਂ ਨਸ਼ਿਆਂ ਖਿਲਾਫ ਲੋਕ ਲਹਿਰ ਛੇੜਨ ਦਾ ਐਲਾਨ ਕੀਤਾ ਹੈ।
ਇਸ ਲਈ ਨਸ਼ਿਆਂ ਖਿਲਾਫ ਸੂਚਨਾ ਦੇਣ ਲਈ ਲੋਕਾਂ ਲਈ ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ ਹੈ। ਲੋਕ 97791-00200 ਨੰਬਰ ‘ਤੇ ਨਸ਼ਿਆਂ ਸਬੰਧੀ ਸੂਚਨਾ ਦੇ ਸਕਦੇ ਹਨ। ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ।
ਇਹ ਵੀ ਪੜ੍ਹੋ : ਕਰਨਲ ਸਣੇ ਉਸ ਦੇ ਪੁੱਤ ਨਾਲ ਕੁੱਟਮਾਰ ਦਾ ਮਾਮਲਾ : ਪਰਿਵਾਰ ਨੇ ਰਾਜਪਾਲ ਨੂੰ ਮਿਲਣ ਲਈ ਮੰਗਿਆ ਸਮਾਂ
‘ਆਪ’ ਕਨਵੀਨਰ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਹਰ ਪਿੰਡ ਵਿਚ ਖੇਡ ਮੈਦਾਨ ਤੇ ਜਿੰਮ ਖੋਲ੍ਹੇ ਜਾਣਗੇ। ਇਹ ਪਹਿਲ ਨੌਜਵਾਨਾਂ ਦੀ ਊਰਜਾ ਨੂੰ ਸਾਕਾਰਾਤਮਕ ਦਿਸ਼ਾ ਵਿਚ ਮੋੜਨ ਤੇ ਉਨ੍ਹਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿਚ ਹਿੱਸੇਦਾਰ ਬਣਾਉਣ ਵਿਚ ਮਦਦ ਕਰੇਗੀ। ਉਨ੍ਹਾਂ ਕਿਹਾ ਕਿ 5000 ਨਵੇਂ ਹੋਮ ਗਾਰਡ ਭਰਤੀ ਕੀਤੇ ਜਾ ਰਹੇ ਹਨ ਤੇ ਉਨ੍ਹਾਂ ਨੂੰ ਸੂਬੇ ਗੇ ਸਰਹੱਦੀ ਜ਼ਿਲ੍ਹਿਆਂ ਵਿਚ ਤਾਇਨਾਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਵਿਚ ਜੋ ਵੀ ਸ਼ਾਮਲ ਹੋਵੇਗਾ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ ਤੇ ਉਨ੍ਹਾਂ ਨੂੰ ਸਲਾਖਾਂ ਦੇ ਪਿੱਛੇ ਭੇਜਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
