ਪੰਜਾਬ ਸਰਕਾਰ ਦੇ NRI ਮਾਮਲਿਆਂ ਦੇ ਵਿਭਾਗ ਨੇ ਇਤਿਹਾਸਕ ਕਦਮ ਚੁੱਕਿਆ ਹੈ। ਭਾਰਤ ਦੇ ਇਤਿਹਾਸ ਵਿਚ ਪਹਿਲੀ ਵਾਰ ਵਿਦੇਸ਼ਾਂ ਵਿਚ ਵਸੇ ਭਾਰਤੀ ਪੰਜਾਬੀਆਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ‘ਆਨਲਾਈਨ ਐੱਨਆਰਆਈ ਮਿਲਣੀ’ ਆਯੋਜਿਤ ਕੀਤੀ ਜਾ ਰਹੀ ਹੈ। ਇਹ ਮਿਲਣੀ ਭਲਕੇ ਸਵੇਰੇ 11 ਵਜੇ ਸ਼ੁਰੂ ਹੋਵੇਗੀ।
ਇਸ ਬੈਠਕ ਵਿਚ ਦੁਨੀਆ ਭਰ ਵਿਚ ਬਸੇ ਪੰਜਾਬੀਆਂ ਨੂੰ ਸਿੱਧੇ ਪੰਜਾਬ ਸਰਕਾਰ ਨਾਲ ਗੱਲਬਾਤ ਕਰਨ ਤੇ ਆਪਣੀਆਂ ਸਮੱਸਿਆਵਾਂ ਦਾ ਹੱਲ ਹਾਸਲ ਕਰਨ ਦਾ ਇਕ ਮਜ਼ਬੂਤ ਮੰਚ ਪ੍ਰਦਾਨ ਕਰੇਗੀ। NRI ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਸ ਦੀ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਵਿਦੇਸ਼ ਵਿਚ ਵਸੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਸਾਰੇ ਇਥੇ ਮਿਲਣ ਤੇ ਆਪਣੀਆਂ ਮੁਸ਼ਕਲਾਂ ਸਾਹਮਣੇ ਰੱਖਣ। ਉਨ੍ਹਾਂ ਦਾ ਹੱਲ ਜਲਦ ਕੱਢਿਆ ਜਾਵੇਗਾ। ਵਿਦੇਸ਼ ਵਿਚ ਵਸੇ ਪੰਜਾਬੀ ਆਪਣੀਆਂ ਸ਼ਿਕਾਇਤਾਂ ਪਹਿਲਾਂ ਤੋਂ ਵ੍ਹਟਸਐਪ ਨੰਬਰ 9056009884 ‘ਤੇ ਭੇਜ ਸਕਦੇ ਹਨ ਤਾਂ ਕਿ ਮੀਟਿੰਗ ਦੌਰਾਨ ਉਨ੍ਹਾਂ ਦਾ ਹੱਲ ਕੀਤਾ ਜਾ ਸਕੇ।
ਇਹ ਵੀ ਪੜ੍ਹੋ : ‘ਅੰ/ਮ੍ਰਿ/ਤ/ਪਾ.ਲ ਸਿੰਘ ‘ਤੇ NSA ਵਧਾਉਣ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ ‘ਚ ਦਿਆਂਗੇ ਚੁਣੌਤੀ’ : MP ਸਰਬਜੀਤ ਸਿੰਘ ਖਾਲਸਾ
ਮੀਟਿੰਗ ‘ਚ ਸ਼ਾਮਲ ਹੋਣ ਲਈ ਵੀਡੀਓ ਕਾਨਫਰੰਸਿੰਗ ਲਿੰਕ -https://bharatvc.nic.in/join/5600291247, ਕਾਨਫਰੰਸ ਆਈਡੀ-5600291247, ਪਾਸਵਰਡ-343273 ਹੋਵੇਗਾ। ਇਹ ਬੈਠਕ ਪੰਜਾਬ ਸਰਕਾਰ ਦੇ NRI ਮਾਮਲਿਆਂ ਦੇ ਮੰਤਰੀ ਕੁਲਦੀਪ ਧਾਲੀਵਾਰ ਦੀ ਅਗਵਾਈ ਵਿਚ ਹੋਵੇਗੀ। ਮੀਟਿੰਗ ਦਾ ਲਿੰਕ ਸਾਂਝਾ ਕੀਤਾ ਜਾ ਚੁੱਕਾ ਹੈ ਤਾਂ ਕਿ ਵਧ ਤੋਂ ਵਧ NRI ਇਸ ਵਿਚ ਹਿੱਸਾ ਲੈ ਸਕਣ। ਮੰਤਰੀ ਧਾਲੀਵਾਰ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਕਈ ਵਾਰ ਮਿਲਣੀਆਂ ਆਯੋਜਿਤ ਕੀਤੀਆਂ ਗਈਆਂ ਹਨ ਪਰ ਇਸ ਲਈ ਵਿਦੇਸ਼ ਵਿਚ ਬੈਠੇ ਪੰਜਾਬੀਆਂ ਨੂੰ ਪੰਜਾਬ ਆਉਣਾ ਪੈਂਦਾ ਸੀ। ਇਸੇ ਕਰਕੇ ਕਈ ਵਿਦੇਸ਼ ਵਿਚ ਬੈਠੇ ਪੰਜਾਬੀ ਆਪਣੀ ਗੱਲ ਨਹੀਂ ਰੱਖ ਸਕਦੇ ਹਨ।
ਵੀਡੀਓ ਲਈ ਕਲਿੱਕ ਕਰੋ -:
























