ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮੋਗਾ ਵਿੱਚ ਹੋਏ ਹਾਦਸੇ ਦੇ ਪੀੜਤ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਦਾ ਐਲਾਨ ਕੀਤਾ ਹੈ। ਉਨ੍ਹਾਂ ਮੋਗਾ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਿਦਾਇਤਾਂ ਦਿੱਤੀਆਂ ਹਨ ਕਿ ਮ੍ਰਿਤਕਾਂ ਦੇ ਵਾਰਸਾਂ ਨੂੰ 5-5 ਲੱਖ ਦਾ ਐਕਸ-ਗ੍ਰੇਸ਼ੀਆ ਅਤੇ ਗੰਭੀਰ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਤੁਰੰਤ ਜਾਰੀ ਕੀਤੇ ਜਾਣ।
ਇਸ ਤੋਂ ਇਲਾਵਾ ਜਿਨ੍ਹਾਂ ਜਿਨ੍ਹਾਂ ਨੂੰ ਘੱਟ ਸੱਟਾਂ ਵੀ ਆਈਆਂ ਹਨ, ਉਨ੍ਹਾਂ ਸਾਰਿਆਂ ਨੂੰ ਮੁਫਤ ਇਲਾਜ ਦਿੱਤਾ ਜਾਵੇ। ਦੱਸਣਯੋਗ ਹੈ ਕਿ ਅੱਜ ਸਵੇਰੇ ਟੱਕਰ ਪਿੰਡ ਲੁਹਾਰਾ ਦੇ ਨੇੜੇ ਮੋਗਾ ਤੋਂ ਨਵਜੋਤ ਸਿੰਘ ਸਿੱਧੂ ਦੀ ਤਾਜਪੋਸ਼ੀ ਵਿੱਚ ਸ਼ਮੂਲੀਅਤ ਕਰਨ ਜਾ ਰਹੇ ਕਾਂਗਰਸੀਆਂ ਨਾਲ ਭਰੀ ਇੱਕ ਪ੍ਰਾਈਵੇਟ ਬੱਸ ਦੀ ਸਰਕਾਰੀ ਬੱਸ ਨਾਲ ਟੱਕਰ ਹੋ ਗਈ, ਜਿਸ ਵਿੱਚ 5 ਲੋਕਾਂ ਦੀ ਮੌਤ ਹੋ ਗਈ ਅਤੇ 20 ਲੋਕ ਦੇ ਜ਼ਖ਼ਮੀ ਹੋ ਗਏ ਹਨ ।
ਕੈਪਟਨ ਨੇ ਮੋਗਾ ਜ਼ਿਲ੍ਹੇ ਦੇ ਡੀ.ਸੀ ਨੂੰ ਨਿਰਦੇਸ਼ ਦਿੱਤੇ ਹਨ ਕਿ ਇਸ ਹਾਦਸੇ ਵਿੱਚ ਜ਼ਖ਼ਮੀਆਂ ਨੂੰ ਤੁਰੰਤ ਪ੍ਰਭਾਵ ਨਾਲ ਪੂਰੀ ਮੈਡੀਕਲ ਸੇਵਾਵਾਂ ਦਿੱਤੀਆਂ ਜਾਣ ਤੇ ਇਸ ਸਬੰਧੀ ਇੱਕ ਰਿਪੋਰਟ ਸਰਕਾਰ ਨੂੰ ਵੀ ਭੇਜੀ ਜਾਵੇ ।
ਇਹ ਵੀ ਪੜ੍ਹੋ : ਮੋਗਾ ‘ਚ ਵਾਪਰੇ ਬੱਸ ਹਾਦਸੇ ‘ਤੇ ਕੈਪਟਨ ਨੇ ਜਤਾਇਆ ਦੁੱਖ, ਡੀ.ਸੀ. ਨੂੰ ਦਿੱਤੇ ਘਟਨਾ ਦੀ ਜਾਂਚ ਦੇ ਆਦੇਸ਼