ਡੀਜੀਪੀ ਦੇ ਹੁਕਮਾਂ ਤੋਂ ਬਾਅਦ ਹੁਣ ਜ਼ਿਲਾ ਲੈਵਲ ’ਤੇ ਸਖਤੀ ਨਾਲ ਪਾਲਣਾ ਕਰਵਾਉਣ ਅਤੇ ਨਾ ਮੰਨਣ ਵਾਲਿਆਂ ਨੂੰ ਜੁਰਮਾਨਿਆਂ ਦੇ ਨਾਲ-ਨਾਲ ਉਨ੍ਹਾਂ ’ਤੇ ਕੇਸ ਦਰਜ ਕਰਨ ਦੇ ਵੀ ਹੁਕਮ ਦਿੱਤੇ ਗਏ ਹਨ। ਜ਼ਿਕਰਯੋਗ ਹੈ ਕਿ ਮਾਰਕੀਟ ਅਤੇ ਹੋਰ ਭੀੜ-ਭੜੱਕੇ ਵਾਲੀਆਂ ਥਾਵਾਂ ’ਤੇ ਪੁਲਿਸ ਦੇ ਜਵਾਨ ਸਾਦੀ ਵਰਦੀ ਵਿਚ ਵੀ ਤਾਇਨਾਤ ਰਹਿਣਗੇ, ਤਾਂਕਿ ਆਮਲੋਕਾਂ ਵਿਚ ਉਨ੍ਹਾਂ ਨੂੰ ਆਸਾਨੀ ਨਾਲ ਪਤਾ ਲੱਗ ਜਾਵੇ ਕਿ ਕਿਹੜੇ ਲੋਕ ਨਿਯਮਾਂ ਦੀ ਉਲੰਘਣਾ ਕਰ ਰਹੇ ਹਨ।
ਇਥੇ ਦੱਸ ਦੇੱਈਏ ਕਿ ਮਾਸਕ ਨਾ ਪਹਿਨਣ ਵਾਲੇ, ਜਨਤਕ ਥਾਵਾਂ ’ਤੇ ਥੁੱਕਣ ਵਾਲੇ, ਸਮਾਜਿਕ ਦੂਰੀ ਦੀ ਪਾਲਣਾ ਨਾ ਕਰਨ ਵਾਲੇ, ਦੁਕਾਨਾਂ ’ਤੇ ਭੀੜ ਜਮ੍ਹਾ ਕਰਨ ਵਾਲੇ, ਬਿਨਾਂ ਇਜਾਜ਼ਤ ਕੰਮ ਕਰਨ ਵਾਲੇ ਅਤੇ ਵਾਹਨਾਂ ਵਿਚ ਸੋਸ਼ਲ ਡਿਸਟੈਂਸ ਦੀ ਪਾਲਣਾ ਨਾ ਕਰਨ ਵਾਲਿਆਂ, ਵੱਖ-ਵੱਖ ਵਿਭਾਗਾਂ, ਬੋਰਡ ਤੇ ਕਾਰਪੋਰੇਸ਼ਨ ਵਿਚ ਤਾਇਨਾਤ ਆਧਿਕਾਰੀ ਤੇ ਮੁਲਾਜ਼ਮ ਜੋ ਇਨ੍ਹਾਂ ਨਿਯਮਾਂ ਦੀ ਪਾਲਣਾ ਨਹੀਂ ਕਰਨਗੇ ’ਤੇ ਪੁਲਿਸ ਵੱਲੋਂ ਸਖਤੀ ਵਰਤੀ ਜਾਏਗੀ। ਅਜਿਹੇ ਕਈ ਮਾਮਲੇ ਸਾਹਮਣੇ ਆਏ ਹਨ ਜਿਥੇ ਵੱਖ-ਵੱਖ ਵਿਭਾਗਾਂ, ਬੋਰਡ ਤੇ ਕਾਰਪੋਰੇਸ਼ਨ ਵਿਚ ਤਾਇਨਾਤ ਅਧਿਕਾਰੀਆਂ ਤੇ ਮੁਲਾਜ਼ਮਾਂ ਵੱਲੋਂ ਲਗਾਤਾਰ ਸੋਸ਼ਲ ਡਿਸਟੈਂਸ ਨੂੰ ਲੈ ਕੇ ਜਾਰੀ ਗਾਈਡਲਾਈਨਸ ਦੀ ਉਲੰਘਣਾ ਕੀਤੀ ਜਾ ਰਹੀ ਹੈ, ਜਿਸ ਦੇ ਚੱਲਦਿਆਂ ਸਾਰੇ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਅਜਿਹੇ ਅਧਿਕਾਰੀਆਂ ਤੇ ਮੁਲਾਜ਼ਮਾਂ ਖਿਲਾਫ ਵੀ ਸਖਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਗਏ ਹਨ।