Punjab Govt Instructions to Health department : ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਮਿਉਕਰ ਮਾਈਕੋਸਿਸ (ਬਲੈਕ ਫੰਗਸ) ਨੂੰ ਮਹਾਮਾਰੀ ਰੋਗ ਐਕਟ ਅਧੀਨ ਇੱਕ ਬਿਮਾਰੀ ਦੇ ਤੌਰ ’ਤੇ ਸੂਚਿਤ ਕਰਨ ਤੋਂ ਇੱਕ ਦਿਨ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਸਿਹਤ ਵਿਭਾਗ ਨੂੰ ਹਿਦਾਇਤਾਂ ਦਿੱਤੇ ਕਿ ਇਸ ਦਾ ਇਲਾਜ ਕਰਨ ਲਈ ਲੋੜੀਂਦੀਆਂ ਦਵਾਈਆਂ ਸਾਰੇ ਸਰਕਾਰੀ ਹਸਪਤਾਲਾਂ ਤੇ ਦਿਹਾਤੀ ਖੇਤਰਾਂ ਵਿੱਚ ਮੁਹੱਈਆ ਕਰਵਾਈਆਂ ਜਾਣ।
ਉਨ੍ਹਾਂ ਨੇ ਵਿਭਾਗ ਨੂੰ ਕਿਹਾ ਕਿ ਉਹ ਪੇਂਡੂ ਖੇਤਰਾਂ ਵਿੱਚ ਬਲੈਕ ਦੀ ਛੇਤੀ ਜਾਂਚ ਅਤੇ ਇਲਾਜ ਨੂੰ ਯਕੀਨੀ ਬਣਾਉਣ ਲਈ ਪਿੰਡਾਂ ਵਿੱਚ ਮੁੱਢਲੇ ਸਿਹਤ ਕੇਂਦਰਾਂ (ਪੀ.ਐੱਚ.ਸੀ.) ਵਿਖੇ ਡਾਕਟਰਾਂ ਦੀ ਨਿਯੁਕਤੀ ਕਰਨ।
ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਬੀਮਾਰੀ ਦਾ ਜਲਦੀ ਪਤਾ ਲਗਾਉਣਾ ਇਸ ਨੂੰ ਜਾਨਲੇਵਾ ਹੋਣ ਤੋਂ ਰੋਕ ਸਕਦਾ ਹੈ। ਮੁੱਖ ਮੰਤਰੀ ਨੇ ਡਾ ਕੇ ਕੇ ਤਲਵਾੜ ਦੀ ਅਗਵਾਈ ਵਾਲੀ ਕੋਵਿਡ ਮਾਹਰ ਟੀਮ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਸਾਰੇ ਸਰਕਾਰੀ ਹਸਪਤਾਲਾਂ ਦੇ ਐੱਲ-3 ਸਹੂਲਤਾਂ ਦੇ ਡਾਕਟਰਾਂ ਨੂੰ ਕੋਵਿਡ ਮਰੀਜ਼ਾਂ ਦੇ ਸਹੀ ਇਲਾਜ ਲਈ ਖ਼ਾਸਕਰ ਸ਼ੂਗਰ ਦੇ ਮਰੀਜ਼ਾਂ ਵਿੱਚ ਤਰਕਹੀਣ ਸਟੀਰੌਇਡ ਦੀ ਵਰਤੋਂ ਦੀ ਜਾਂਚ ਦੀ ਹਦਾਇਤ ਕੀਤੀ ਜਾਵੇ, ਜੋ ਇਸ ਬਿਮਾਰੀ ਦਾ ਮੁੱਖ ਕਾਰਨ ਵਜੋਂ ਪਛਾਣਿਆ ਗਿਆ ਸੀ।
ਮੁੱਖ ਮੰਤਰੀ ਨੇ ਡਾ. ਤਲਵਾੜ ਅਤੇ ਉਨ੍ਹਾਂ ਦੀ ਟੀਮ ਨੂੰ ਇਹ ਵਿਸ਼ਲੇਸ਼ਣ ਕਰਨ ਲਈ ਵੀ ਕਿਹਾ ਕਿ ਮਰੀਜ਼ ਕੋਵਿਡ ਤੋਂ ਠੀਕ ਹੋਣ ਦੇ ਬਾਅਦ ਵੀ ਹਸਪਤਾਲਾਂ ਵਿੱਚ ਕਿਉਂ ਪਰਤ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ- ਅਨਾਥ ਹੋਏ ਬੱਚਿਆਂ ਤੇ ਪਰਿਵਾਰਾਂ ਨੂੰ ਦੇਵੇਗੀ ਮੁਫਤ ਸਿੱਖਿਆ ਤੇ ਵਿੱਤੀ ਮਦਦ
ਖਾਸ ਤੌਰ ‘ਤੇ ਪਹਿਲੇ ਪੜਾਅ ਵਿਚ ਰਾਜ ਨੇ ਬਲੈਕ ਫੰਗਸ ਦੇ ਕਿਸੇ ਵੀ ਕੇਸ ਦੀ ਰਿਪੋਰਟ ਨਹੀਂ ਕੀਤੀ। ਹਾਲਾਂਕਿ ਕਈ ਹੋਰ ਰਾਜਾਂ ਤੋਂ ਵੀ ਇਸ ਤਰ੍ਹਾਂ ਦੇ ਮਾਮਲੇ ਸਾਹਮਣੇ ਆਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਸ ਲਈ ਸਖਤ ਰੋਕਥਾਮ ਉਪਾਵਾਂ ਦੀ ਜ਼ਰੂਰਤ ਹੈ।